ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਸਿੱਟਾ ਰਹੀਆਂ ਹਨ। ਉਥੇ ਹੀ ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਸ਼ਨੀਵਾਰ ਨੂੰ ਕਿਸਾਨਾਂ ਵੱਲੋਂ ਹਰਿਆਣੇ ਵਿੱਚ ਖੱਟਰ ਸਰਕਾਰ ਦਾ ਵਿਰੋਧ ਕਰਦੇ ਹੋਏ ਕਰਨਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਜਿੱਥੇ ਪੁਲਿਸ ਵੱਲੋਂ ਇਨ੍ਹਾਂ ਕਿਸਾਨਾਂ ਉੱਪਰ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਸੀ ਜਿਸ ਵਿੱਚ ਇਕ ਕਿਸਾਨ ਦੀ ਮੌਤ ਵੀ ਹੋ ਗਈ ਹੈ। ਜਿਸ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਐਤਵਾਰ ਨੂੰ ਮੁੜ ਦੋ ਘੰਟੇ ਲਈ ਪੰਜਾਬ ਵਿੱਚ ਸਾਰੇ ਹਾਈਵੇ ਜਾਮ ਕੀਤੇ ਗਏ ਸਨ। ਹੁਣ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਬੀਤੇ ਦਿਨੀਂ ਕਰਨਾਲ ਦੇ ਵਿੱਚ ਕਿਸਾਨਾਂ ਨਾਲ ਕੀਤੀ ਗਈ ਲਾਠੀਚਾਰਜ ਵਿੱਚ ਜਿੱਥੇ ਬਹੁਤ ਸਾਰੇ ਕਿਸਾਨ ਗੰਭੀਰ ਜ਼ਖਮੀ ਹੋਏ ਹਨ ਉਥੇ ਹੀ ਹਸਪਤਾਲ ਵਿੱਚ ਜ਼ੇਰੇ ਇਲਾਜ ਇੱਕ ਕਿਸਾਨ ਦੀ ਮੌਤ ਵੀ ਹੋ ਗਈ ਹੈ।
ਇਸ ਘਟਨਾਂ ਤੋਂ ਗੁੱਸੇ ਵਿੱਚ ਆਏ ਹਰਸਿਮਰਤ ਕੌਰ ਬਾਦਲ ਵੱਲੋਂ ਹਰਿਆਣਾ ਦੇ ਵਿਚ ਪੁਲਿਸ ਨੂੰ ਕਿਸਾਨਾਂ ਦੇ ਸਿਰ ਪਾੜਨ ਦਾ ਆਦੇਸ਼ ਦਿੱਤਾ ਗਿਆ ਸੀ। ਉਥੇ ਹੀ ਵਾਪਰੀ ਇਸ ਸਾਰੀ ਘਟਨਾ ਦਾ ਜਿੰਮੇਵਾਰ ਐਸ ਡੀ ਐਮ ਨੂੰ ਠਹਿਰਾਇਆ ਜਾ ਰਿਹਾ ਹੈ। ਕਿਉਂਕਿ ਉਸ ਵੱਲੋਂ ਪੁਲਿਸ ਨੂੰ ਆਦੇਸ਼ ਦਿੰਦੇ ਹੋਏ ਦਾ ਵੀਡੀਓ ਸੋਸ਼ਲ ਮੀਡੀਆ ਉਪਰ ਸਭ ਪਾਸੇ ਵਾਇਰਲ ਹੋ ਰਿਹਾ ਹੈ।
ਉੱਥੇ ਹੀ ਉਸ ਵੱਲੋਂ ਦਿੱਤਾ ਗਿਆ ਇਹ ਆਦੇਸ਼ ਉਸ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਬਹੁਤ ਵੱਡਾ ਸਬੂਤ ਹੈ ਅਤੇ ਇਸ ਦੇ ਚੱਲਦੇ ਹੋਏ ਉਸ ਨੂੰ ਨੌਕਰੀ ਤੋਂ ਹਟਾਇਆ ਜਾ ਸਕਦਾ ਹੈ। ਇਸ ਵੀਡੀਓ ਵਿੱਚ ਉਸ ਵੱਲੋਂ ਕਿਸਾਨਾਂ ਤੇ ਜ਼ੁਲਮ ਢਾਹੁਣ ਦੇ ਆਦੇਸ਼ ਦਿੱਤੇ ਗਏ ਸਨ। ਇਸੇ ਫ਼ਿਲਮ ਦੇ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਵਲੋ ਵੀ ਇਕ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਐਸ ਡੀ ਐਮ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।
Previous Postਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਕੀਤੀ ਅਪੀਲ – ਕੀਤਾ ਜਾਵੇ ਇਹਨਾਂ ਲੋਕਾਂ ਦਾ ਹੁਣੇ ਬਾਈਕਾਟ
Next Postਪੰਜਾਬ ਚ ਇਹ ਗੱਡੀਆਂ ਵਾਲੇ ਹੋ ਜਾਣ ਸਾਵਧਾਨ , ਨਹੀਂ ਤਾ ਜਾਵੋਂਗੇ ਰਗੜੇ – ਆਈ ਤਾਜਾ ਵੱਡੀ ਖਬਰ