ਆਈ ਤਾਜਾ ਵੱਡੀ ਖਬਰ
ਇਸ ਸੰਸਾਰ ਦਾ ਤਾਣਾ-ਬਾਣਾ ਵੱਖੋ-ਵੱਖ ਵਰਗਾਂ ਦੇ ਉਪਰ ਟਿਕਿਆ ਹੋਇਆ ਹੈ ਜਿਨ੍ਹਾਂ ਦੇ ਆਪਸੀ ਸੁਮੇਲ ਦੇ ਨਾਲ ਹੀ ਇਸ ਸੰਸਾਰਕ ਗਤੀਵਿਧੀ ਨੂੰ ਚਲਾਇਆ ਜਾਂਦਾ ਹੈ। ਇਨ੍ਹਾਂ ਵਰਗਾਂ ਵਿਚੋਂ ਰਾਜਨੀਤਿਕ ਜਗਤ ਦੀ ਭੂਮਿਕਾ ਵੀ ਅਹਿਮ ਹੈ ਕਿਉਂਕਿ ਇਸ ਜ਼ਰੀਏ ਹੀ ਕਈ ਤਰ੍ਹਾਂ ਦੀਆਂ ਨੀਤੀਆਂ ਨੂੰ ਘੜ ਕੇ ਉੱਦਮੀ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਸਿਆਸੀ ਜਗਤ ਵਿਚ ਸਾਨੂੰ ਆਮ ਤੌਰ ‘ਤੇ ਰੋਜ਼ਾਨਾ ਹੀ ਕੋਈ ਨਾ ਕੋਈ ਖ਼ਬਰ ਸੁਣਨ ਨੂੰ ਮਿਲਦੀ ਹੈ ਜਿਸ ਦੌਰਾਨ ਸਿਆਸੀ ਪਾਰਟੀਆਂ ਇਕ ਦੂਜੇ ਉਪਰ ਤੰਜ ਕੱਸਦੀਆਂ ਹੋਈਆਂ ਨਜ਼ਰ ਆਉਂਦੀਆਂ ਹਨ।
ਪੰਜਾਬ ਸੂਬੇ ਦੀ ਸਿਆਸਤ ਆਮ ਤੌਰ ‘ਤੇ ਕਾਫੀ ਸਰਗਰਮ ਰਹਿੰਦੀ ਹੈ ਜਿਸ ਦੌਰਾਨ ਸਿਆਸੀ ਆਗੂਆਂ ਵਲੋਂ ਕਈ ਤਰ੍ਹਾਂ ਦੇ ਬਿਆਨ ਦਿੱਤੇ ਜਾਂਦੇ ਹਨ। ਇਸ ਸਮੇਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਈ ਇਲਜ਼ਾਮ ਲਗਾਏ ਜਿਸ ਵਿੱਚ ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਲੋਕ ਸਭਾ ਤੋਂ ਮੈਂਬਰ ਪਾਰਲੀਮੈਂਟ ਕੋਟੇ ਵਿਚੋਂ ਭੇਜੀ ਗਈ ਕਰੋੜ ਰੁਪਏ ਦੀ ਗਰਾਂਟ ਖ਼ਰਚ ਨਾ ਕੀਤੇ ਜਾਣ ਕਾਰਨ ਉਹ ਵਾਪਸ ਹੋ ਗਈ।
ਦਰਅਸਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲਾ ਪ੍ਰਸ਼ਾਸਨ ਦੇ ਨਾਲ ਇੱਕ ਬੈਠਕ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਅਤੇ ਲੋਕ ਹਿੱਤ ਦੇ ਪ੍ਰਤੀ ਕੀਤੇ ਗਏ ਕੰਮਾਂ ਦੀ ਜਾਣਕਾਰੀ ਲਈ ਸੀ। ਇਸ ਸਾਰੀ ਸਮੀਖਿਆ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸੂਬੇ ਦੀ ਕੈਪਟਨ ਸਰਕਾਰ ਦੀ ਇਹ ਸਭ ਤੋਂ ਵੱਡੀ ਨਲਾਇਕੀ ਹੈ ਕਿ 16ਵੀਂ ਲੋਕ ਸਭਾ ਦੌਰਾਨ ਮੈਂਬਰ ਪਾਰਲੀਮੈਂਟ ਕੋਟੇ ਵਿਚੋਂ ਭੇਜੀ ਗਈ ਕਰੋੜਾਂ ਰੁਪਏ ਦੀ ਗ੍ਰਾਂਟ ਖ਼ਰਚ ਨਹੀਂ ਕੀਤੀ ਅਤੇ ਨਾ ਹੀ ਜ਼ਿਲਾ ਪ੍ਰਸਾਸ਼ਨ ਵੱਲੋਂ ਕੋਈ ਸਰਟੀਫਿਕੇਟ ਦਿੱਤਾ ਗਿਆ ਜਿਸ ਦੀ ਵਜ੍ਹਾ ਕਰਕੇ ਉਹ ਸਾਰੀ ਦੀ ਸਾਰੀ ਗਰਾਂਟ ਵਾਪਸ ਹੋ ਗਈ।
ਹਰਸਿਮਰਤ ਕੌਰ ਬਾਦਲ ਨੇ ਇਸ ਦਾ ਜਿੰਮੇਵਾਰ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਨੂੰ ਠਹਿਰਾਇਆ ਅਤੇ ਆਖਿਆ ਕਿ ਉਨ੍ਹਾਂ ਵੱਲੋਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਨੂੰ ਕੈਪਟਨ ਸਰਕਾਰ ਲਾਗੂ ਨਹੀਂ ਹੋਣ ਦੇ ਰਹੀ। ਬਜਟ ਸਬੰਧੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤਾ ਜਾਣ ਵਾਲਾ ਇਸ ਸਾਲ ਦਾ ਬਜਟ ਵੀ ਪਿਛਲੇ 4 ਸਾਲਾਂ ਦੇ ਬਜਟ ਵਾਂਗ ਝੂਠੇ ਲਾਰਿਆਂ ਨਾਲ ਭਰਪੂਰ ਹੋਵੇਗਾ।
Previous Postਪੰਜਾਬ ਚ 16 ਮਾਰਚ ਤੱਕ ਲਈ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ
Next Postਆਖਰ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਲੋਕਾਂ ਨੂੰ ਮੱਤ ਦੇਣ ਲਈ ਚੁੱਕਿਆ ਇਹ ਸਖਤ ਕਦਮ