ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਹੁਣ ਦਿੱਤਾ ਇਹ ਵੱਡਾ ਬਿਆਨ ਕੇਜਰੀਵਾਲ ਦੇ ਬਾਰੇ ਚ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ। ਜਿੱਥੇ ਬਹੁਤ ਸਾਰੀਆਂ ਹਸਤੀਆਂ ਨੂੰ ਵੱਖ ਵੱਖ ਪਾਰਟੀਆਂ ਵੱਲੋਂ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਵਿਰੋਧੀ ਪਾਰਟੀਆਂ ਉਪਰ ਵੀ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਗਏ ਹਨ ਅਤੇ ਕਈ ਪਾਰਟੀਆਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਵੀ ਕੀਤੀ ਗਈ । ਜਿਸ ਚਲਦੇ ਹੋਏ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਖ-ਵੱਖ ਵਿਭਾਗਾਂ ਦੇ ਵਿੱਚ ਵੀ ਫਸੀਆਂ ਹੋਈਆਂ ਹਨ ਜਿਥੇ ਕਈ ਵਿਧਾਇਕਾਂ ਨੂੰ ਕਈ ਤਰਾਂ ਦੇ ਵਿਵਾਦਾਂ ਵਿੱਚ ਵੀ ਘਿਰਨਾ ਪਿਆ ਹੈ।

ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਹ ਵੱਡਾ ਬਿਆਨ ਕੇਜਰੀਵਾਲ ਦੇ ਬਾਰੇ ਵਿੱਚ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਵਾਸਤੇ ਜਿੱਥੇ ਹੁਣ ਸਭ ਲੋਕਾਂ ਦੀਆਂ ਨਜ਼ਰਾਂ 10 ਮਾਰਚ ਉੱਪਰ ਲੱਗੀਆਂ ਹੋਈਆਂ ਹਨ ਜਿਸ ਦਿਨ ਇਨ੍ਹਾਂ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਕੇਜਰੀਵਾਲ ਸਰਕਾਰ ਉਪਰ ਹੁਣ ਵੱਡਾ ਸ਼ਬਦੀ ਹਮਲਾ ਕਰਦਿਆਂ ਹੋਇਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਈ ਦੋਸ਼ ਲਗਾਏ ਗਏ ਹਨ,ਜਿੱਥੇ ਉਨ੍ਹਾਂ ਐਜੂਕੇਸ਼ਨ ਸੈਕਟਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਦਾ ਪਰਦਾਫਾਸ਼ ਕਰਦਿਆਂ ਹੋਇਆ ਅੱਜ ਟਵੀਟ ਵੀ ਕੀਤਾ ਹੈ।

ਉਨ੍ਹਾਂ ਦਿੱਲੀ ਵਿਚ ਕੀਤੇ ਗਏ ਕੰਮਾਂ ਨੂੰ ਲੈ ਕੇ ਖੁਲਾਸਾ ਕੀਤਾ ਹੈ ਕਿ ਕੇਜਰੀਵਾਲ ਸਰਕਾਰ ਵੱਲੋਂ ਜਿੱਥੇ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਮਰੇ ਬਣਾਉਣ ਲਈ ਪੈਸਾ ਖਰਚ ਕੀਤਾ ਗਿਆ ਸੀ ਉਥੇ ਹੀ ਦਿੱਲੀ ਸਰਕਾਰ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਘਪਲ਼ਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਹਰ ਕਮਰੇ ਦੀ ਲਾਗਤ 24 ਲੱਖ ਰੁਪਏ ਆਈ ਹੈ।

ਜਿਸ ਦੀ ਲਾਗਤ ਅਸਲ ਵਿਚ ਇਸ ਦਾ ਤੀਜਾ ਹਿੱਸਾ ਵੀ ਨਹੀਂ ਹੈ। ਜਿੱਥੇ ਦਿੱਲੀ ਸਰਕਾਰ ਵੱਲੋਂ 3 ਹਜ਼ਾਰ ਕਰੋੜ ਰੁਪਏ ਦਾ ਖਰਚਾ ਕਰਕੇ 13 ਹਜ਼ਾਰ ਕਮਰੇ ਬਣਾਏ ਗਏ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਆਖਿਆ ਗਿਆ ਹੈ ਕਿ ਜਿੱਥੇ ਇਹ ਘਪਲਾ ਕੀਤਾ ਗਿਆ ਹੈ ਉਥੇ ਹੀ ਇਹ ਪੈਸਾ ਪੰਜਾਬ ਵਿੱਚ ਚੋਣਾਂ ਲਈ ਵਰਤਿਆ ਗਿਆ ਹੈ।