ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਦੇਸ਼ ਅੰਦਰ ਕਰੋਨਾ ਦੀ ਸਥਿਤੀ ਕਾਬੂ ਹੇਠ ਆ ਚੁੱਕੀ ਹੈ। ਉੱਥੇ ਹੀ ਲੋਕਾਂ ਵਿੱਚ ਰਾਹਤ ਵੇਖੀ ਜਾ ਰਹੀ ਹੈ। ਪੰਜਾਬ ਸੂਬੇ ਦੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਉਲੀਕਿਆ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਆਗੂਆਂ ਦੀਆਂ ਪਾਰਟੀਆਂ ਵਿਚ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਪਿਛਲੇ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁਝ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਹੋਏ ਹਨ।
ਹੁਣ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਦਿੱਲੀ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਹੋ ਰਹੀ ਹੈ। ਉੱਥੇ ਹੀ ਇਹ ਅਹਿਮ ਮੀਟਿੰਗ ਵੀਡੀਓ ਕਾ–ਨਫ-ਰੰ-ਸਿੰ-ਗ ਰਾਹੀਂ ਸ਼ਾਮ ਨੂੰ ਕੀਤੀ ਜਾਵੇਗੀ। ਜਿਸ ਵਿੱਚ ਗੁਲਾਮ ਨਬੀ ਆਜ਼ਾਦ ,ਪੀ ਚਿਦੰਬਰਮ, ਸੂਬਾ ਪ੍ਰਧਾਨ ਨੂੰ ਗੁਲਾਮ ਅਹਿਮਦ ਮੀਰ, ਇੰਚਾਰਜ ਰਜਨੀ ਪਾਟਿਲ, ਤਾਰਿਕ ਅਹਿਮਦ ਕਰਾਂ ਸ਼ਾਮਲ ਹੋ ਰਹੇ ਹਨ। ਇਸ ਮੀਟਿੰਗ ਵਿੱਚ ਕਸ਼ਮੀਰ ਦੇ ਮਾਮਲਿਆਂ ਬਾਰੇ ਮਹੱਤਵਪੂਰਨ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕਾਂਗਰਸ ਦੇ ਬੁਲਾਰੇ ਨੇ ਦੱਸਿਆ ਹੈ ਕਿ ਕੱਲ ਜੰਮੂ-ਕਸ਼ਮੀਰ ਵਿੱਚ ਕੀਤੀ ਗਈ ਬੈਠਕ ਦੌਰਾਨ ਪਾਰਟੀ ਦੇ ਸਥਾਨਕ ਨੇਤਾਵਾਂ ਨੇ ਇਸ ਮੁੱਦੇ ਤੇ ਆਪਣੇ ਵਿਚਾਰ ਸਾਂਝੇ ਕੀਤੇ।
ਜਿਸ ਵਿੱਚ ਕਸ਼ਮੀਰ ਦੇ ਮਾਮਲਿਆ ਲਈ ਪਾਰਟੀ ਦੇ ਇੰਚਾਰਜ ਰਜਨੀ ਪਾਟਿਲ ਅਤੇ ਰਾਜ ਸਭਾ ਵਿੱਚ ਪਾਰਟੀ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਵਲੋ ਆਨਲਾਈਨ ਮੀਟਿੰਗ ਕੀਤੀ ਗਈ। ਦਿੱਲੀ ਵਿੱਚ ਅੱਜ ਜਿੱਥੇ ਮੀਟਿੰਗ ਕੀਤੀ ਜਾ ਰਹੀ ਹੈ। ਉਥੇ ਹੀ 24 ਜੂਨ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਜੰਮੂ-ਕਸ਼ਮੀਰ ਦੀਆਂ ਪ੍ਰਮੁੱਖ ਪਾਰਟੀਆਂ ਦੀ ਬੈਠਕ ਬੁਲਾਈ ਗਈ ਹੈ। ਦੂਜੇ ਪਾਸੇ ਭਾਜਪਾ ਆਗੂ ਵੀ ਹਰਕਤ ਵਿੱਚ ਆਏ ਹੋਏ ਹਨ। ਜਿਨ੍ਹਾਂ ਵੱਲੋਂ ਜੰਮੂ ਭਾਜਪਾ ਦੇ ਕੋਰ ਗਰੁੱਪ ਦੀ ਇੱਕ ਬੈਠਕ ਸਵੇਰੇ 11:30 ਵਜੇ ਜੰਮੂ ਵਿੱਚ ਹੋਵੇਗੀ।
ਜੰਮੂ-ਕਸ਼ਮੀਰ ਸੂਬੇ ਵਿੱਚ ਸਿਆਸੀ ਹਲਚਲ ਇਸ ਸਮੇਂ ਤੇਜ਼ ਹੋ ਗਈ ਹੈ । ਜਿਸ ਕਾਰਨ ਪ੍ਰਧਾਨ ਮੰਤਰੀ ਦੀ ਬੈਠਕ ਤੋਂ ਪਹਿਲਾਂ ਹੀ ਅੱਜ 22 ਜੂਨ ਨੂੰ ਗੁਪਕਰ ਗ-ਠ-ਜੋ-ੜ ਦੀ ਮਹੱਤਵਪੂਰਨ ਬੈਠਕ ਹੋ ਰਹੀ ਹੈ। ਇਹ ਬੈਠਕ ਅੱਜ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੀ ਰਿਹਾਇਸ਼ ਤੇ ਹੋਵੇਗੀ। ਜਿਸ ਵਿੱਚ ਸਾਂਝੀ ਰਣਨੀਤੀ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Previous Postਗਾਇਕ ਲਹਿੰਬਰ ਹੁਸੈਨਪੁਰੀ ਪ੍ਰ੍ਰਵਾਰਕ ਮਾਮਲੇ ਚ ਹੁਣ ਆ ਗਈ ਇਹ ਵੱਡੀ ਖਬਰ– ਪਿਆ ਇਹ ਪੁਆੜਾ
Next Postਪੁਆੜਾ ਪੈ ਗਿਆ 6 ਲੱਖ ਦੇ ਕੁਤੇ ਦਾ ਕਰਕੇ-ਸਾਰੇ ਇਲਾਕੇ ਚ ਹੋ ਗਈ ਚਰਚਾ ਪੁਲਸ ਕਰ ਰਹੀ ਕਾਰਵਾਈ