ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਪੂਰੇ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਜਿਥੇ ਸਾਰੀ ਦੁਨੀਆਂ ਨੂੰ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਲਈ ਮਜਬੂਰ ਕਰ ਦਿਤਾ ਹੈ। ਉਥੇ ਹੀ ਭਾਰਤ ਦੇ ਵਿਚ ਵੀ ਇਸ ਦਾ ਅਸਰ ਬਹੁਤ ਜ਼ਿਆਦਾ ਵੇਖਿਆ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਛੁੱਟ ਜਾਣ ਕਾਰਨ ਲੋਕ ਬੇਰੋਜ਼ਗਾਰ ਹੋ ਚੁੱਕੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਵਧਣ ਵਾਲੀ ਮਹਿੰਗਾਈ ਕਾਰਨ ਵੀ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਆਉਣ ਵਾਲਾ ਸਮਾਂ ਵੀ ਲੋਕਾਂ ਲਈ ਗੰਭੀਰ ਹੁੰਦਾ ਜਾ ਰਿਹਾ ਹੈ।

ਹੁਣ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਇਕ ਵੱਡੀ ਖ਼ਬਰ ਸਾਹਮਣੇ ਹੈ, ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀਆਂ ਦੀ ਸੂਚੀ ਦੀ ਗੱਲ ਕੀਤੀ ਜਾਵੇ ਤਾਂ ਆਰਥਿਕ ਮੰਦੀ ਦੇ ਦੌਰ ਵਿਚ ਦੇਸ ਨੂੰ ਬਾਹਰ ਲੈ ਕੇ ਜਾਣ ਵਾਲੇ ਪ੍ਰਧਾਨ ਮੰਤਰੀ ਨੂੰ ਯਾਦ ਕੀਤਾ ਜਾਂਦਾ ਹੈ ਤਾਂ ਸਭ ਤੋਂ ਮੋਹਰੀ ਕਤਾਰ ਵਿੱਚ ਨਾਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦਾ ਆਉਂਦਾ ਹੈ। ਜਿਨ੍ਹਾਂ ਨੇ ਦੇਸ਼ ਨੂੰ ਉਸ ਸਮੇਂ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਿਆ ਕਿ ਜਦੋਂ 1991 ਵਿੱਚ ਨਰਸਿਮਾ ਰਾਓ ਦੀ ਅਗਵਾਈ ਵਾਲੀ ਬਣੀ ਸਰਕਾਰ ਵਿੱਚ ਵਿੱਤ ਮੰਤਰੀ ਸਨ।

ਉਸ ਸਮੇਂ ਉਨ੍ਹਾਂ ਵੱਲੋਂ 24 ਜੁਲਾਈ 1991 ਨੂੰ ਆਪਣਾ ਪਹਿਲਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਨੂੰ ਦੇਸ਼ ਵਿੱਚ ਆਰਥਿਕ ਉਦਾਰੀਕਰਨ ਦੀ ਬੁਨਿਆਦ ਮੰਨਿਆ ਜਾਂਦਾ ਸੀ। ਹੁਣ ਉਨ੍ਹਾਂ ਵੱਲੋਂ ਇਸ ਬਜਟ ਦੇ 33 ਸਾਲ ਪੂਰੇ ਹੋਣ ਦੇ ਮੌਕੇ ਤੇ ਦੇਸ਼ ਦੀ ਅਰਥ ਵਿਵਸਥਾ ਵਿੱਚ ਮਹੱਤਵਪੂਰਨ ਸੁਧਾਰਾਂ ਦੀ ਸ਼ੁਰਆਤ ਕੀਤੇ ਜਾਣ ਬਾਰੇ ਗੱਲ ਕੀਤੀ ਹੈ। ਮਨਮੋਹਨ ਸਿੰਘ ਨੇ ਕਿਹਾ ਹੈ ਕਿ ਸਿਹਤ ਅਤੇ ਸਿੱਖਿਆ ਦੇ ਸਮਾਜਿਕ ਖੇਤਰ ਹੁਣ ਪਿੱਛੇ ਛੁੱਟ ਗਏ ਹਨ ਇਹ ਸਾਡੀ ਆਰਥਿਕ ਪ੍ਰਗਤੀ ਦੀ ਗਤੀ ਦੇ ਨਾਲ ਨਹੀਂ ਚੱਲ ਸਕਿਆ।

ਐਨੀਆਂ ਸਾਰੀਆਂ ਜ਼ਿੰਦਗੀਆਂ ਤੇ ਕਮਾਈ ਗਈ ਹੈ ਉਹ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੱਗੇ ਦਾ ਰਾਹ 1991 ਦੇ ਸੰਕਟ ਦੀ ਤੁਲਨਾ ਵਿੱਚ ਜ਼ਿਆਦਾ ਚੁਣੌਤੀਪੂਰਵਕ ਹੈ। ਇਸ ਲਈ ਰਾਸ਼ਟਰ ਨੂੰ ਤੁਰੰਤ ਫ਼ੈਸਲੇ ਲੈਣ ਦੀ ਲੋੜ ਹੈ ਤਾਂ ਜੋ ਹਰ ਭਾਰਤੀ ਦੀ ਸਿਹਤਮੰਦ ਜ਼ਿੰਦਗੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕੇ ਮੈਂ ਕਾਂਗਰਸ ਵਿੱਚ ਸਾਥੀਆਂ ਦੇ ਨਾਲ਼ ਮਿਲਕੇ ਸੁਧਾਰਾਂ ਦੀ ਇਸ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਇਹ ਸ਼ਾਨਦਾਰ ਪ੍ਰਗਤੀ ਕੀਤੀ ਹੈ। ਪਰ ਕਰੋਨਾ ਦੇ ਕਾਰਨ ਬਹੁਤ ਜ਼ਿਆਦਾ ਆਰਥਿਕ ਨੁਕਸਾਨ ਹੋਇਆ ਹੈ। ਕਿਉਂਕਿ ਬਹੁਤ ਸਾਰੀ ਤਬਾਹੀ ਹੋਈ ਹੈ ਅਤੇ ਕਰੋੜਾਂ ਨੌਕਰੀਆਂ ਜਾਣ ਤੋਂ ਮੈਂ ਬਹੁਤ ਦੁਖੀ ਹਾਂ।