ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ ਉਸ ਤੋਂ ਬਾਅਦ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਬਾਰੇ ਕਿਸੇ ਵੱਲੋਂ ਵੀ ਨਹੀਂ ਸੋਚਿਆ ਗਿਆ ਸੀ। ਜਿੱਥੇ ਬਾਗੀ ਵਿਧਾਇਕਾਂ ਦੇ ਚਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉਥੇ ਹੀ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਵੀ ਲਗਾਈਆਂ ਜਾ ਰਹੀਆਂ ਸਨ ਜਿਨ੍ਹਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕਰਕੇ ਇਹਨਾਂ ਨੂੰ ਖ਼ਤਮ ਕਰ ਦਿਤਾ ਸੀ।
ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਵਾਰ ਦਿੱਲੀ ਦਾ ਦੌਰਾ ਵੀ ਕੀਤਾ ਜਾ ਚੁੱਕਾ ਹੈ, ਜਿੱਥੇ ਉਨ੍ਹਾਂ ਵੱਲੋਂ ਕੁਝ ਮੁੱਦਿਆਂ ਨੂੰ ਲੈ ਕੇ ਭਾਜਪਾ ਸਰਕਾਰ ਨਾਲ ਗੱਲਬਾਤ ਵੀ ਕੀਤੀ ਗਈ ਹੈ। ਜਿਸ ਵਿਚ ਕਿਸਾਨੀ ਦਾ ਮਸਲਾ ਵੀ ਸ਼ਾਮਲ ਸੀ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਵੱਖਰਾ ਸਟੈਂਡ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਅੰਦਰ ਜਿਥੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਦੂਜਾ ਦਿਨ ਸੀ।
ਅੱਜ ਵਿਧਾਨ ਸਭਾ ਵਿੱਚ ਜਿੱਥੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਮਤਾ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਬੀ ਐਸ ਐਫ ਦੇ ਵਧਾਏ ਗਏ ਅਧਿਕਾਰ ਖੇਤਰ ਦੀ ਗੱਲ ਕੀਤੀ ਗਈ ਹੈ। ਕਿਉਂਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿਚ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੈਅ ਕੀਤਾ ਗਿਆ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਸੀ ਸਰਵਸੰਮਤੀ ਦੇ ਨਾਲ ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ।
ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਿਆਂ ਤੋਂ ਵੱਖ ਹੁੰਦੇ ਹੋਏ ਬੀ ਐਸ ਐਫ ਦੇ ਅਧਿਕਾਰ ਖੇਤਰ ਨੂੰ ਕੌਮੀ ਸੁਰੱਖਿਆ ਦਾ ਮਾਮਲਾ ਦੱਸਿਆ ਹੈ। ਉਨ੍ਹਾਂ ਆਖਿਆ ਹੈ ਕਿ ਕਨੂੰਨੀ ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਾਲੇ ਫਰਕ ਨੂੰ ਇਨ੍ਹਾਂ ਰਾਜਨੀਤਕ ਪਾਰਟੀਆਂ ਵੱਲੋਂ ਸਮਝਿਆ ਨਹੀਂ ਜਾ ਰਿਹਾ ਹੈ ਅਤੇ ਇਸ ਉੱਪਰ ਸਿਆਸਤ ਕੀਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਵੱਲੋਂ ਟਵੀਟ ਕੀਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਪੁਲਿਸ ਵਾਂਗ ਬੀਐਸਐਫ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਫ਼ੈਸਲੇ ਲਏ ਜਾ ਰਹੇ ਹਨ।
Previous Postਹੁਣੇ ਹੁਣੇ ਇਥੇ ਆਇਆ 6.1 ਦੀ ਤੀਬਰਤਾ ਦਾ ਵੱਡਾ ਭੁਚਾਲ – ਬਚਾਅ ਕਾਰਜ ਜਾਰੀ
Next Postਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਬਾਜਵਾ ਵਲੋਂ ਆਈ ਇਹ ਵੱਡੀ ਤਾਜਾ ਖਬਰ – CM ਚੰਨੀ ਕੋਲੋਂ ਕਰਤੀ ਇਹ ਵੱਡੀ ਮੰਗ