ਆਈ ਤਾਜ਼ਾ ਵੱਡੀ ਖਬਰ
ਪੰਜਾਬ ਕਾਂਗਰਸ ਦੇ ਵਿਚ ਇਸ ਸਮੇਂ ਕਾਫੀ ਘਮਾਸਾਨ ਮਚਿਆ ਹੋਇਆ ਹੈ ।ਕਾਫੀ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ । ਜਿਸ ਤੋਂ ਬਾਅਦ ਕੁਝ ਹੀ ਦਿਨਾਂ ਦੇ ਵਿੱਚ ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ । ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਦੋ ਹੋਰਾਂ ਮੰਤਰੀਆਂ ਦੇ ਵੱਲੋਂ ਆਪਣੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਗਏ । ਜਿਸ ਦੇ ਚੱਲਦੇ ਪੰਜਾਬ ਕਾਂਗਰਸ ਦੇ ਵਿਚ ਅੰਦਰੂਨੀ ਕਾਟੋ ਕਲੇਸ਼ ਚੱਲਦੀ ਹੋਈ ਨਜ਼ਰ ਆ ਰਹੀ ਸੀ । ਹਾਲਾਂਕਿ ਕਾਫ਼ੀ ਲੰਬੇ ਸਮੇਂ ਤੋਂ ਚੱਲ ਹੀ ਸੀ ਪਰ ਬੀਤੇ ਕੁਝ ਦਿਨਾਂ ਤੋਂ ਇਹ ਕਾਟੋ ਕਲੇਸ਼ ਨੇ ਇਕ ਭਿਆਨਕ ਰੂਪ ਧਾਰ ਲਿਆ ਸੀ । ਹਾਲਾਂਕਿ ਇਹ ਤਾਂ ਸਾਫ ਹੋ ਗਿਆ ਕਿ ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਨਹੀਂ ਛੱਡਣਗੇ ।
ਪਰ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਉਨ੍ਹਾਂ ਦੀ ਮੁਲਾਕਾਤ ਤੋਂ ਬਾਅਦ ਅਜਿਹੇ ਖ਼ਦਸ਼ੇ ਜਤਾਏ ਜਾ ਰਹੇ ਸੀ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਤੇ ਉਨ੍ਹਾਂ ਦੇ ਵੱਲੋਂ ਹੁਣ ਕਾਂਗਰਸ ਪਾਰਟੀ ਛੱਡ ਦਿੱਤੀ ਜਾਵੇਗੀ । ਜਿਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੀ ਇਹ ਸਪੱਸ਼ਟ ਕਰ ਦਿੱਤਾ ਗਿਆ ਸੀ , ਕਿ ਉਹ ਕਾਂਗਰਸ ਪਾਰਟੀ ਵਿਚ ਨਹੀਂ ਰਹਿਣਗੇ ਤੇ ਨਾ ਹੀ ਭਾਜਪਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ ।
ਉੱਥੇ ਹੀ ਭਰੋਸੇਯੋਗ ਸੂਤਰਾਂ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਜਲਦ ਹੀ ਆਪਣੀ ਇਕ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ । ਇਨ੍ਹਾਂ ਭਰੋਸੇਯੋਗ ਸੂਤਰਾਂ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਦਾ ਨਾਂ “ਪੰਜਾਬ ਵਿਕਾਸ ਪਾਰਟੀ” ਰੱਖ ਸਕਦੇ ਹਨ । ਨਵੀਂ ਪਾਰਟੀ ਬਣਾਉਣ ਤੇ ਵਿਚਾਰ ਕਰਨ ਨੂੰ ਲੈ ਕੇ ਉਹ ਆਉਣ ਵਾਲੇ ਕੁਝ ਦਿਨਾਂ ਚ ਆਪਣੇ ਨਜ਼ਦੀਕੀ ਆਗੂਆਂ ਦੇ ਨਾਲ ਮੀਟਿੰਗ ਕਰ ਸਕਦੇ ਹਨ । ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮੀਟਿੰਗ ਚ ਨਵਜੋਤ ਸਿੰਘ ਸਿੱਧੂ ਦੇ ਵਿਰੋਧੀ ਸ਼ਾਮਲ ਹੋ ਸਕਦੇ ਹਨ ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੀ ਵਾਪਸੀ ਦੌਰਾਨ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਨਵਜੋਤ ਸਿੰਘ ਸਿੱਧੂ ਨੂੰ ਹਰ ਹਾਲ ਚ ਹਰਾਉਣਾ ਹੈ ਉਹ ਜਿੱਥੇ ਮਰਜ਼ੀ ਚੋਣ ਲਡ਼ਣ । ਜਿਸ ਨੂੰ ਲੈ ਕੇ ਅਜਿਹੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਰੇ ਕਿਸਾਨ ਆਗੂਆਂ ਦੇ ਨਾਲ ਵੀ ਸੰਪਰਕ ਕਰਨਗੇ ਤੇ ਉਹ ਪੰਜਾਬ ਦੀਆ ਛੋਟੀਆਂ ਪਾਰਟੀਆਂ ਨਾਲ ਵੀ ਸੰਪਰਕ ਕਾਇਮ ਕਰਨਗੇ । ਸੋ ਇਹ ਵੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਕਿਹੜਾ ਧਮਾਕਾ ਕੀਤਾ ਜਾ ਸਕਦਾ ਹੈ ।
Home ਤਾਜਾ ਖ਼ਬਰਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਆ ਰਹੀ ਇਹ ਵੱਡੀ ਖਬਰ
Previous Postਹੁਣ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ – ਸੋਚਾਂ ਚ ਪੈ ਗਈ ਚੰਨੀ ਸਰਕਾਰ
Next Postਪੰਜਾਬ ਚ ਅਚਾਨਕ ਹੁਣ ਬਾਹਰੀ ਅਤੇ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਬਾਰੇ ਹੋ ਗਿਆ ਇਹ ਐਲਾਨ