ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਤੇ ਜਤਾਇਆ ਦੁੱਖ

ਆਈ ਤਾਜ਼ਾ ਵੱਡੀ ਖਬਰ 

ਵਿਰੋਧੀ ਪਾਰਟੀਆਂ ਵੱਲੋਂ ਜਿਥੇ ਲਗਾਤਾਰ ਆਮ ਆਦਮੀ ਪਾਰਟੀ ਵੱਲੋਂ ਲਏ ਗਏ ਫੈਸਲਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦੇ ਹਿੱਤਾਂ ਵਿੱਚ ਨਹੀਂ ਦੱਸਿਆ ਜਾ ਰਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਨਿਭਾਇਆ ਗਿਆ ਹੈ ਉਥੇ ਹੀ ਲੋਕਾਂ ਦੇ ਹਿੱਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਬੀਤੇ ਦਿਨੀਂ ਜਿੱਥੇ ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੂੰ ਲੈ ਕੇ ਲੋਕਾਂ ਵੱਲੋਂ ਉਸ ਜਗ੍ਹਾ ਤੇ ਉਦਯੋਗ ਸਥਾਪਤ ਕੀਤੇ ਜਾਣ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਸੀ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੱਤੇਵਾੜਾ ਪ੍ਰਾਜੈਕਟ ਨੂੰ ਰੱਦ ਕਰਨ ਤੇ ਦੁੱਖ ਜਤਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਕਰਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਉਥੇ ਹੀ ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਵੱਡਾ ਉਪਹਾਰ ਵੀ ਦਿੱਤਾ ਗਿਆ ਹੈ ਜਿੱਥੇ ਲੋਕਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਮੰਨਿਆ ਗਿਆ ਹੈ ਅਤੇ ਸਰਕਾਰ ਵੱਲੋਂ ਹਮੇਸ਼ਾਂ ਲੋਕਾਂ ਦਾ ਸਾਥ ਦਿੱਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ

ਉਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਸ ਪ੍ਰੋਜੈਕਟ ਨੂੰ ਰੱਦ ਕੀਤੇ ਜਾਣ ਤੇ ਅਫਸੋਸ ਵੀ ਜ਼ਾਹਿਰ ਕੀਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਲਿਆ ਗਿਆ ਫ਼ੈਸਲਾ ਘੱਟ ਨਜ਼ਰੀਏ ਨਾਲ ਲਿਆ ਗਿਆ ਫੈਸਲਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਲੈ ਕੇ ਉਸ ਸਮੇਂ ਸਰਕਾਰ ਵੱਲੋਂ ਵਾਤਾਵਰਣ ਦਾ ਪੂਰਾ ਧਿਆਨ ਰੱਖਿਆ ਗਿਆ ਸੀ ਅਤੇ ਸਾਰਿਆਂ ਚਿੰਤਾਵਾਂ ਦਾ ਹੱਲ ਕਰਦੇ ਹੋਏ ਉਸ ਵਿੱਚ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਕੁਝ ਹੀ ਪਾਰਕ ਦੇਸ਼ ਵਿਚ ਉਸਾਰੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਫੈਸਲੇ ਦੇ ਨਾਲ ਵਾਤਾਵਰਣ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਸੀ ਅਤੇ ਦੇਸ਼ ਭਰ ਵਿੱਚ ਬਣਾਏ ਜਾਣ ਵਾਲੇ 7 ਪਾਰਕ ਵਿਚੋਂ ਇਕ ਸੀ।