ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਵਾਸਤੇ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜਿੱਥੇ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ। ਉਥੇ ਹੀ ਸਭ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿੱਥੇ ਹਰ ਪਾਰਟੀ ਵਲੋਂ ਆਪਣੀ ਪਾਰਟੀ ਵਿਚ ਬਹੁਤ ਸਾਰੇ ਨਵੇਂ ਚੇਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਦੇ ਸਹਿਯੋਗ ਸਦਕਾ ਉਹਨਾਂ ਦੀ ਪਾਰਟੀ ਨੂੰ ਜਿੱਤ ਮਿਲ ਸਕੇ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਸਰੀ ਪਾਰਟੀ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਜਿਹੀ ਵੱਡੀ ਮੰਗ ਕੀਤੀ ਗਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।
ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਿੱਥੇ ਲੰਮਾ ਸਮਾਂ ਮੁੱਖ ਮੰਤਰੀ ਦੇ ਅਹੁਦੇ ਤੇ ਰਹਿਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਗਈ ਹੈ। ਉਥੇ ਹੀ ਇਸ ਵਾਰ ਉਹ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਟੁੱਟ ਗਿਆ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ।
ਹੁਣ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਿਥੇ ਵਿਰੋਧੀ ਪਾਰਟੀਆਂ ਉਪਰ ਸ਼ਬਦੀ ਹਮਲਾ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਹੁਣ ਸਿਆਸੀ ਪਾਰਟੀਆਂ ਦੀ ਮਾਨਤਾ ਨੂੰ ਰੱਦ ਹੋਣ ਦਾ ਕਾਨੂੰਨ ਬਣਨਾ ਚਾਹੀਦਾ ਹੈ ਜਿਨ੍ਹਾਂ ਵੱਲੋਂ ਚੋਣਾਂ ਦੇ ਸਮੇਂ ਕੀਤੇ ਜਾਂਦੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ। ਜਿੱਥੇ ਅੱਜ ਉਹ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਆਏ ਹੋਏ ਸਨ। ਉਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਾਥ ਦੇਣਾ ਚਾਹੀਦਾ।
ਕਿਉਂਕਿ ਹਮੇਸ਼ਾ ਪੰਜਾਬੀਆਂ ਦੀ ਪਾਰਟੀ ਰਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਲਈ ਅਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਸਮੇਂ ਗੁਟਕਾ ਸਾਹਿਬ ਦੀ ਸੌਂਹ ਖਾਧੀ ਗਈ ਸੀ, ਤੇ ਪੰਜਾਬ ਵਿਚ ਬੇਰੋਜ਼ਗਾਰੀ ਅਤੇ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ। ਪਰ ਉਨ੍ਹਾਂ ਵੱਲੋਂ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।
Previous Postਵਾਪਰਿਆ ਘੋਰ ਕਲਜੁਗ – ਕਨੇਡਾ ਜਾਣ ਲਈ ਪੈਸੇ ਨਾ ਦੇਣ ਕਰਕੇ ਮਾਂ ਨੇ ਪੁੱਤ ਨਾਲ ਰਲ ਮਾਰਤਾ ਘਰਵਾਲਾ
Next Postਮਸ਼ਹੂਰ ਬੋਲੀਵੁਡ ਅਦਾਕਾਰਾ ਸੋਨਮ ਕਪੂਰ ਨੇ ਦਸਤਾਰ ਬਾਰੇ ਆਖੀ ਅਜਿਹੀ ਗਲ੍ਹ ਸਾਰੇ ਪਾਸੇ ਹੋ ਗਈ ਚਰਚਾ