ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਅਦਾਲਤ ਚੋ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਨੂੰ ਵੀ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਜਿਥੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਰਸਿਮਰਤ ਬਾਦਲ ਦੇ ਬਾਰੇ ਵੀ ਬਿਆਨ ਦਿੱਤਾ ਗਿਆ ਸੀ ਕਿ ਉਹਨਾ ਵਲੋ ਚੋਣ ਨਹੀਂ ਲੜੀ ਜਾਵੇਗੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਰਹਿੰਦਾ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਵੀ ਜਾਰੀ ਹੈ।

ਉੱਥੇ ਹੀ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਦਾਲਤ ਵਿੱਚੋ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸਮਾ ਪਹਿਲਾਂ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਸਵਿਧਾਨ ਰੱਖਣ ਦੇ ਮਾਮਲੇ ਤਹਿਤ ਅਦਾਲਤ ਵਿੱਚ ਪੇਸ਼ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਅਤੇ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿੱਥੇ ਪਹਿਲਾਂ ਹੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਆਪਣਾ ਪੱਖ ਰੱਖਿਆ ਗਿਆ ਸੀ।

ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ 21 ਨਵੰਬਰ 2021 ਨੂੰ ਅਦਾਲਤ ਵਿੱਚ ਨਿਜੀ ਰੂਪ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿੱਥੇ ਕੱਲ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ ਹਨ ਉਥੇ ਹੀ ਉਨ੍ਹਾਂ ਦੀ ਜਗ੍ਹਾ ਤੇ ਪ੍ਰਕਾਸ਼ ਸਿੰਘ ਬਾਦਲ ਦੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਡਵੋਕੇਟ ਹਰਜੋਤ ਸਿੰਘ ਇਸ ਮਾਮਲੇ ਦੀ ਪੈਰਵਾਈ ਕਰਨ ਲਈ ਪਹੁੰਚੇ ਹੋਏ ਸਨ, ਉਹਨਾਂ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਦੀ ਬਜਾਏ ਡਾਕਟਰ ਦਲਜੀਤ ਸਿੰਘ ਚੀਮਾ ਵੀ ਅਦਾਲਤ ਵਿੱਚ ਪੇਸ਼ ਹੋਏ।

ਅਦਾਲਤ ਵੱਲੋਂ ਇਹ ਆਖਿਆ ਗਿਆ ਹੈ ਕੇ ਗਵਾਹੀਆਂ ਦਰਜ ਕਰਵਾਉਣ ਤੋਂ ਪਹਿਲਾਂ ਤਿੰਨ ਮੁੱਖ ਵਿਅਕਤੀਆਂ ਦਾ ਅਦਾਲਤ ਵਿੱਚ ਪੇਸ਼ ਹੋਣਾ ਜ਼ਰੂਰੀ ਹੈ। ਜਿਸ ਨੂੰ ਵੇਖਦੇ ਹੋਏ ਹੀ ਮੁੜ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ਤੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਮਾਮਲਾ ਸੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਿਅਕਤੀਆਂ ਖਿਲਾਫ ਕੀਤਾ ਸੀ।