ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਵਲੋਂ ਪੰਜਾਬ ਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਨੂੰ ਦੇਖਦੇ ਹੋਏ ਆਇਆ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਉਥੇ ਹੀ ਸਭ ਪਾਰਟੀਆਂ ਵੱਲੋਂ ਆਏ ਦਿਨ ਵੱਖ ਵੱਖ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਕਈ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਉਥੇ ਹੀ ਭਾਜਪਾ ਵੱਲੋਂ ਵੀ 5 ਜਨਵਰੀ ਨੂੰ ਫਿਰੋਜ਼ਪੁਰ ਦੇ ਵਿਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ ਸੀ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਲ ਹੋਣ ਆਏ ਸਨ। ਪਰ ਕੁਝ ਬਰਸਾਤ ਅਤੇ ਕੁਝ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਨੂੰ ਰੱਦ ਕਰਕੇ ਵਾਪਸ ਚਲੇ ਗਏ। ਜਿੱਥੇ ਹੁਣ ਵਿਰੋਧੀ ਪਾਰਟੀਆਂ ਵੱਲੋਂ ਸੁਰੱਖਿਆ ਨੂੰ ਲੈ ਕੇ ਮਾਮਲਾ ਖੜਾ ਕੀਤਾ ਗਿਆ ਹੈ ਉਥੇ ਹੀ ਕੁਝ ਵਿਰੋਧੀ ਪਾਰਟੀਆਂ ਵੱਲੋਂ ਵੀ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਨੂੰ ਦੇਖਦੇ ਹੋਏ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂਆਂ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਾਬਕਾ ਮੁਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਹੁਣ ਇਸ ਮਾਮਲੇ ਨੂੰ ਲੈ ਕੇ ਬਿਆਨ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਸਾਰੀ ਜ਼ਿੰਮੇਵਾਰੀ ਸੂਬੇ ਦੇ ਗ੍ਰਹਿ ਮੰਤਰੀ ਅਤੇ ਡੀਜੀਪੀ ਦੀ ਹੈ। ਅਗਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਈ ਅਣਗਹਿਲੀ ਵਰਤੀ ਗਈ ਹੈ ਤਾਂ ਉਸਦੀ ਸਪੱਸ਼ਟ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਪਾਏ ਜਾਣ ਵਾਲੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਬਗੈਰ ਜਾਂਚ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਰਾਸ਼ਟਰਪਤੀ ਰਾਜ ਲਾਗੂ ਕਰਕੇ ਸਜਾ ਨਹੀਂ ਦੇਣੀ ਚਾਹੀਦੀ। ਉਥੇ ਹੀ ਉਨ੍ਹਾਂ ਨੇ ਸਭ ਉਨ੍ਹਾਂ ਲੋਕਾਂ ਦੀ ਆਲੋਚਨਾ ਕੀਤੀ ਕਿ ਉਹ ਰਾਸ਼ਟਰਪਤੀ ਸ਼ਾਸਨ ਲਾਗੂ ਕਰਾਉਣਾ ਚਾਹੁੰਦੇ ਹਨ।

ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਲੋਕਤੰਤਰ ਹੈ ਇਸ ਲਈ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਣਾ ਚਾਹੀਦਾ। ਕਿਉਂਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਕਾਂਗਰਸ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ।