ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਅਜਿਹਾ ਵੱਡਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮੰਗਲਵਾਰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਉਥੇ ਹੀ ਵੱਖ ਵੱਖ ਪਾਰਟੀਆਂ ਦੇ ਐਲਾਨੇ ਗਏ ਚੋਣ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਜਿੱਥੇ ਹੁਣ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਵੱਖ-ਵੱਖ ਚੋਣ ਹਲਕਿਆਂ ਵਿਚ ਚੋਣ ਪ੍ਰਚਾਰ ਵੀ ਤੇਜ਼ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਇਸ ਵਾਰ ਕਾਫੀ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਕਰੋਨਾ ਨੂੰ ਦੇਖਦੇ ਹੋਏ ਲੋਕਾਂ ਨੂੰ ਅਹਿਤਿਆਤ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਕਰੋਨਾ ਪਾਬੰਦੀਆਂ ਦੇ ਅਨੁਸਾਰ ਹੀ ਪ੍ਰਚਾਰ ਕੀਤੇ ਜਾਣ ਦੀ ਇਜ਼ਾਜ਼ਤ ਦਿਤੀ ਗਈ ਹੈ।

ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਜਿਹਾ ਵੱਡਾ ਬਿਆਨ ਦਿੱਤਾ ਗਿਆ ਹੈ ਕਿ ਸਭ ਪਾਸੇ ਚਰਚਾ ਹੋ ਰਹੀ ਹੈ। ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਅਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਹਨਾਂ ਨੂੰ ਘਰ ਭੇਜ ਦਿੱਤਾ ਗਿਆ ਸੀ। ਜਿਸ ਤੋਂ ਅਗਲੇ ਦਿਨ ਹੀ ਉਹਨਾਂ ਦੇ ਲੰਬੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਤਹਿਤ ਹੁਣ ਤੱਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਲੰਬੀ ਹਲਕੇ ਦੇ ਕੁਝ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਲਈ ਦੌਰਾ ਕਰਨ ਗਏ ਹੋਏ ਸਨ।

ਉਨ੍ਹਾਂ ਕਿਹਾ ਕਿ ਲੰਬੀ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਵਾਸਤਾ 70 ਸਾਲ ਪੁਰਾਣਾ ਹੈ। ਜਿਨ੍ਹਾਂ ਵੱਲੋਂ ਹਮੇਸ਼ਾ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ ਅਤੇ ਪਾਰਟੀ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਜਿੱਥੇ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਨ੍ਹਾਂ ਦਾ ਮੁਕਾਬਲਾ ਹੁਣ ਨੌਜਵਾਨ ਉਮੀਦਵਾਰਾਂ ਨਾਲ ਹੈ।

ਉਨ੍ਹਾਂ ਜਵਾਬ ਦਿੱਤਾ ਕਿ ਮੈਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਕਿਉਂਕਿ ਮੇਰੀ ਡਿਊਟੀ ਪਾਰਟੀ ਵੱਲੋਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਜਿੱਥੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਉਥੇ ਹੀ ਮੇਰੇ ਸਿਆਸੀ ਤਜ਼ਰਬੇ ਦੇ ਮੁਤਾਬਕ ਪੰਜਾਬ ਵਿੱਚ ਇਸ ਵਾਰ ਅਕਾਲੀ-ਬਸਪਾ ਦੀ ਸਰਕਾਰ ਬਣੇਗੀ।