ਆਈ ਤਾਜਾ ਵੱਡੀ ਖਬਰ
ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ 2020 ਦੇ ਵਿੱਚ ਲਾਗੂ ਕਰ ਦਿੱਤਾ ਗਿਆ ਸੀ। ਜਿਸ ਕਾਰਨ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਉਂਕਿ ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੋਧ ਵਿੱਚ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਜਿਸ ਕਾਰਨ ਦੇਸ਼ ਦੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਈਆ 11 ਦੌਰ ਦੀਆਂ ਮੀਟਿੰਗ ਬੇ-ਨਤੀਜਾ ਰਹੀਆਂ ਹਨ।
ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਇਕ ਵੱਡਾ ਐਲਾਨ ਕੀਤਾ ਹੈ ਜਿਥੇ ਸਵੇਰੇ 9:30 ਵਜੇ ਉਹ ਕਰਨ ਜਾ ਰਹੇ ਹਨ ਇਹ ਵੱਡਾ ਕੰਮ। ਇਸ ਸਮੇਂ ਕਾਂਗਰਸ ਤੋਂ ਦੂਰ ਹੋਏ ਸਾਬਕਾ ਨਵਜੋਤ ਸਿੰਘ ਸਿੱਧੂ ਜਿੱਥੇ ਸਿਆਸੀ ਹਲਚਲ ਨੂੰ ਲੈ ਕੇ ਚਰਚਾ ਵਿੱਚ ਹਨ। ਉਥੇ ਹੀ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੀ ਪਹਿਲੇ ਦਿਨ ਤੋਂ ਹਮਾਇਤ ਕੀਤੀ ਜਾ ਰਹੀ ਹੈ। ਜਿੱਥੇ ਉਹ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਕਈ ਵਾਰ ਦੇ ਚੁੱਕੇ ਹਨ। ਉਨ੍ਹਾਂ ਵੱਲੋਂ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ ਹੈ।
ਜਿੱਥੇ ਇਸ ਸਮੇਂ ਕਿਸਾਨਾਂ ਵੱਲੋਂ 26 ਮਈ ਨੂੰ ਇਸ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਬੀਤ ਜਾਣ ਤੇ ਕਾਲਾ ਦਿਨ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਦੇ ਸਮਰਥਨ ਵਿਚ ਆਉਂਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਆਖਿਆ ਹੈ ਕਿ ਉਹ ਪਟਿਆਲਾ ਅਤੇ ਅੰਮ੍ਰਿਤਸਰ ਦੇ ਆਪਣੇ ਦੋਹਾਂ ਘਰਾਂ ਵਿੱਚ ਕਾਲਾ ਝੰਡਾ ਲਹਿਰਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਅਤੇ ਐਮ ਐਸ ਪੀ ਨੂੰ ਯਕੀਨ ਨਹੀਂ ਬਣਾਇਆ ਜਾਂਦਾ। ਉਸ ਸਮੇਂ ਤੱਕ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ਤੇ ਕਾਲੇ ਝੰਡੇ ਲਹਿਰਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੇਰੀ ਸਭ ਲੋਕਾਂ ਨੂੰ ਬੇਨਤੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਕਿਸਾਨਾਂ ਦਾ ਸਾਥ ਦੇਣ।
Previous Postਹੁਣੇ ਹੁਣੇ ਪੰਜਾਬ ਚ ਆਪ ਪਾਰਟੀ ਦੇ ਇਸ ਮਸ਼ਹੂਰ ਲੀਡਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਕੋਰੋਨਾ ਪੀੜਤ ਮਸ਼ਹੂਰ ਦੋੜਾਕ ਮਿਲਖਾ ਸਿੰਘ ਬਾਰੇ ਆਈ ਇਹ ਮਾੜੀ ਖਬਰ