ਸਾਬਕਾ ਮੰਤਰੀ ਭਾਰਤ ਭੂਸ਼ਨ ਨੂੰ ਅਦਾਲਤ ਨੇ ਦੇ ਦਿੱਤਾ ਵੱਡਾ ਝਟਕਾ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿੱਥੇ ਬਹੁਤ ਸਾਰੇ ਸਾਬਕਾ ਭ੍ਰਿਸ਼ਟ ਵਿਧਾਇਕਾਂ ਅਤੇ ਮੰਤਰੀਆਂ ਦੇ ਉੱਪਰ ਸ਼ਿਕੰਜ਼ਾ ਕੱਸਿਆ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਵੱਖ ਵੱਖ ਮਾਮਲਿਆਂ ਦੇ ਤਹਿਤ ਦੋਸ਼ੀ ਠਹਿਰਾਉਂਦੇ ਹੋਏ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦੀ ਸਹੁੰ ਖਾਧੀ ਹੋਈ ਸੀ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰੱਖੀਆ ਜਾ ਰਹੀਆਂ ਹਨ।

ਬੀਤੇ ਦਿਨੀਂ ਜਿੱਥੇ ਵਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਸੀ ਉਥੇ ਹੀ ਅਜੇ ਬਹੁਤ ਸਾਰੀਆਂ ਰਾਜਨੀਤਿਕ ਹਸਤੀਆਂ ਜੇਲ ਵਿੱਚ ਬੰਦ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਅਦਾਲਤ ਦੇ ਵੱਲੋਂ ਇਹ ਵੱਡਾ ਝਟਕਾ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਵਿੱਚ ਕੀਤੇ ਗਏ ਘਪਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਉਥੇ ਹੀ ਭਾਰਤ ਭੂਸ਼ਣ ਆਸ਼ੂ ਵੱਲੋਂ ਜ਼ਮਾਨਤ ਦੀ ਪਟੀਸ਼ਨ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਉਥੇ ਹੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਦੀ ਪਟੀਸ਼ਨ ਨੂੰ ਅੱਜ ਹੇਠਲੀ ਅਦਾਲਤ ਵੱਲੋਂ ਸੁਣਵਾਈ ਕਰਦਿਆਂ ਹੋਇਆ ਰੱਦ ਕਰ ਦਿੱਤਾ ਗਿਆ ਹੈ। ਜਿੱਥੇ ਹੇਠਲੀ ਅਦਾਲਤ ਵੱਲੋਂ ਜਿੱਥੇ ਪਟੀਸ਼ਨ ਦੀ ਇਸ ਅਰਜ਼ੀ ਰੱਦ ਕੀਤਾ ਗਿਆ ਹੈ ਉਥੇ ਹੀ ਹੁਣ ਉਨ੍ਹਾਂ ਵੱਲੋਂ ਹਾਈ ਕੋਰਟ ਦਾ ਰੁਖ਼ ਕੀਤਾ ਜਾਵੇਗਾ।

ਜਿੱਥੇ ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ ਜਿਸ ਦੀ ਜਾਣਕਾਰੀ ਭਾਰਤ ਭੂਸ਼ਣ ਆਸ਼ੂ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਵੱਲੋਂ ਦਿੱਤੀ ਗਈ ਹੈ। ਇਸ ਮਾਮਲੇ ਦੇ ਵਿਚ ਜਿਥੇ ਅਜੇ ਤੱਕ ਵਿਜੀਲੈਂਸ ਟੀਮ ਦੇ ਹੱਥ ਖਾਲੀ ਹਨ ਉਥੇ ਹੀ 7 ਦੋਸ਼ੀਆਂ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਅਤੇ ਇਸ ਟੈਂਡਰ ਘਪਲੇ ਦੇ ਦੋਸ਼ ਤਹਿਤ ਸੱਤਾਂ ਵਿਚੋਂ ਦੋ ਲੋਕਾਂ ਨੂੰ ਹੀ ਕਾਬੂ ਕੀਤਾ ਜਾ ਸਕਿਆ ਹੈ।