ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲਗਾਤਾਰ ਪੁਰਾਣੇ ਲੀਡਰਾਂ ਨੂੰ ਵੱਡੇ ਵੱਡੇ ਝਟਕੇ ਦਿਨ ਪ੍ਰਤੀ ਦਿਨ ਦਿੱਤੇ ਜਾ ਰਹੇ ਹਨ । ਉਥੇ ਹੀ ਜੇਕਰ ਗੱਲ ਕੀਤੀ ਜਾਵੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਤਾ ਸਿਮਰਜੀਤ ਸਿੰਘ ਬੈਂਸ ਲਗਾਤਾਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ । ਜਿੱਥੇ ਪਹਿਲਾਂ ਹੀ ਉਨ੍ਹਾਂ ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਹੁਣ ਇਸੇ ਵਿਚਕਾਰ ਸਿਮਰਜੀਤ ਸਿੰਘ ਬੈਂਸ ਬਾਰੇ ਇੱਕ ਹੋਰ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ।
ਦਰਅਸਲ ਜਬਰ ਜਨਾਹ ਦੇ ਦੋਸ਼ਾਂ ਹੇਠ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਸੈਸ਼ਨ ਜੱਜ ਦੀ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ । ਸਿਮਰਜੀਤ ਸਿੰਘ ਬੈਂਸ ਨੇ ਜਬਰ ਜਨਾਹ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਦੇ ਲਈ ਅਗਾਊਂ ਜ਼ਮਾਨਤ ਪਟੀਸ਼ਨ ਅਦਾਲਤ ਵਿਚ ਦਰਜ ਕਰਵਾਈ ਸੀ , ਜਿਸਨੂੰ ਕਿ ਹੁਣ ਮਾਣਯੋਗ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਇਸ ਮਾਮਲੇ ਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ਤੇ ਆਪਣਾ ਫ਼ੈਸਲਾ ਅੱਜ ਲਈ ਸੁਰੱਖਿਅਤ ਰੱਖ ਲਿਆ ਸੀ ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਵਲੋਂ ਝਟਕਾ ਦਿੰਦੇ ਹੋਏ ਭਗੌੜਾ ਵੀ ਐਲਾਨਿਆ ਸੀ । ਭਗੌੜੇ ਦਾ ਕੇਸ ਸਿਮਰਜੀਤ ਸਿੰਘ ਬੈਂਸ ਤੇ ਉਸ ਵੇਲੇ ਦਰਜ ਕੀਤਾ ਗਿਆ ਸੀ ਜਦੋਂ ਉਹ ਕੋਰੋਨਾ ਕਾਲ ਦੇ ਸਮੇਂ ਦੌਰਾਨ ਉਨ੍ਹਾਂ ਵੱਲੋਂ ਕਰੋਨਾ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ ਤੇ ਜਦੋਂ ਮਾਣਯੋਗ ਅਦਾਲਤ ਦੇ ਵੱਲੋਂ ਉਨ੍ਹਾਂ ਨੂੰ ਇਸ ਮਾਮਲੇ ਦੀ ਸੁਣਵਾਈ ਲਈ ਬੁਲਾਇਆ ਗਿਆ ਸੀ ਉਹ ਨਹੀਂ ਪਹੁੰਚੇ ਸਨ । ਜਿਸ ਤੋਂ ਬਾਅਦ ਸੈਸ਼ਨ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨ ਦਿੱਤਾ ਸੀ ।
ਹੁਣ ਇੱਕ ਵਾਰ ਫਿਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਇਕ ਵਾਰ ਫਿਰ ਤੋ ਮਾਣਯੋਗ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਵੱਲੋਂ ਦਾਇਰ ਕਰਵਾਈ ਗਈ ਪਟੀਸ਼ਨ ਖਾਰਿਜ ਕਰ ਦਿੱਤੀ ਹੈ ।
Previous Postਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਬਾਰੇ ਹਸਪਤਾਲ ਤੋਂ ਆਈ ਵੱਡੀ ਖਬਰ, ਖੁਦ ਦਿੱਤੀ ਇਹ ਜਾਣਕਾਰੀ
Next Postਪੰਜਾਬ ਚ ਇਥੇ ਸਕੂਲ ਚ ਲੱਗੀ ਭਿਆਨਕ ਅੱਗ, ਬੱਚਿਆਂ ਚ ਮਚੀ ਹਫੜਾ ਦਫੜੀ- ਬਚਾਅ ਕਾਰਜ ਜਾਰੀ