ਸਾਰੇ ਦੇਸ਼ ਚ ਇਹਨਾਂ ਸਕੂਲਾਂ ਨੂੰ ਲੈ ਕੇ ਹੋਇਆ ਇਹ ਵੱਡਾ ਐਲਾਨ ,ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੂਰੀ ਦੁਨੀਆ ਇਸ ਕੋਰੋਨਾ ਮਹਾਂਮਾਰੀ ਦੇ ਨਾਲ ਪ੍ਰਭਾਵਿਤ ਹੋਈ ਹੈ । ਉਥੇ ਹੀ ਸਭ ਤੋਂ ਵੱਧ ਇਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੇ ਸਕੂਲ ਦੀ ਪੜ੍ਹਾਈ ਹੋਈ ਹੈ । ਬੇਸ਼ੱਕ ਬੱਚਿਆਂ ਦੀਆਂ ਆਨਲਾਈਨ ਪੜ੍ਹਾਈਆਂ ਕਰਵਾਈਆਂ ਜਾਂਦੀਆਂ ਸਨ, ਪਰ ਫਿਰ ਵੀ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਦੇ ਹੋਏ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਹੁਣ ਜਿਵੇਂ ਜਿਵੇਂ ਭਾਰਤ ਦੇਸ਼ ਦੇ ਵਿੱਚ ਕੋਰੋਨਾ ਦੇ ਮਾਮਲੇ ਘਟ ਰਹੇ ਨੇ , ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਸੂਬੇ ਦੇ ਹਲਾਤਾਂ ਦੇ ਆਧਾਰ ਤੇ ਸਕੂਲ ਖੋਲ੍ਹੇ ਜਾ ਰਹੇ ਹਨ । ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਭਰ ਦੇ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਹਨ । ਜਿਸ ਦੇ ਚਲਦੇ ਬੱਚੇ ਹੁਣ ਸਕੂਲਾਂ ਦੇ ਵਿੱਚ ਜਾ ਰਹੇ ਹਨ । ਤੇ ਸਕੂਲਾਂ ਦੇ ਵਿੱਚ ਹੁਣ ਮੁੜ ਤੋਂ ਰੌਣਕਾ ਵੇਖਣ ਨੂੰ ਮਿਲ ਰਹੀਆਂ ਹਨ ।

ਇਸੇ ਵਿਚਕਾਰ ਭਾਰਤੀ ਆਯੁਰਵਿਗਿਆਨ ਖੋਜ ਪ੍ਰੀਸ਼ਦ ਨੇ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਲਈ ਪੜਾਅ ਵੱਧ ਤਰੀਕਾ ਅਪਨਾਉਣ ਤੇ ਜ਼ੋਰ ਦਿੱਤਾ ਹੈ । ਦਰਅਸਲ ਭਾਰਤੀ ਆਯੁਰਵਿਗਿਆਨ ਖੋਜ ਪ੍ਰੀਸ਼ਦ ਦੇ ਵੱਲੋਂ ਇੱਕ ਨਵਾਂ ਅਧਿਐਨ ਕੀਤਾ ਗਿਆ ਹੈ ਜਿਸ ਦੇ ਆਧਾਰ ਤੇ ਇਹ ਸਾਹਮਣੇ ਆਇਆ ਹੈ । ਉੱਥੇ ਹੀ ਯੂਨੈਸਕੋ ਦੀ ਰਿਪੋਰਟ ਦੇ ਮੁਤਾਬਕ ਪੰਜ ਸੌ ਤੋਂ ਜ਼ਿਆਦਾ ਦਿਨਾਂ ਤਕ ਭਾਰਤ ਦੇਸ਼ ਦੇ ਵਿੱਚ ਸਕੂਲਾਂ ਦੇ ਬੰਦ ਰਹਿਣ ਦੇ ਨਾਲ 32 ਕਰੋਡ਼ ਤੋਂ ਜ਼ਿਆਦਾ ਬੱਚੇ ਪ੍ਰਭਾਵਿਤ ਹੋਏ ਹਨ ।

ਉੱਥੇ ਹੀ ਭਾਰਤ ਤੇ ਵਿਦੇਸ਼ਾਂ ਤੋਂ ਪ੍ਰਾਪਤ ਵਿਗਿਆਨਿਕ ਸਬੂਤਾਂ ਦੇ ਆਧਾਰ ਤੇ ਮਾਹਰਾਂ ਦਾ ਕਹਿਣਾ ਹੈ ਕਿ ਸਕੂਲਾਂ ਚ ਇਨਫੈਕਸ਼ਨ ਦੀ ਜਾਂਚ ਕਰਨ ਵਾਲੇ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ । ਮਾਹਰਾਂ ਅਨੁਸਾਰ ਜੇਕਰ ਅਧਿਆਪਕ , ਸਕੂਲਾਂ ਦੇ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਤੇ ਬੱਚਿਆਂ ਨੂੰ ਅਯਾਨ ਲਿਆਉਣ ਤੇ ਲਿਜਾਣ ਦੇ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਟੀਕਾਕਰਨ ਹੋਣਾ ਲਾਜ਼ਮੀ ਹੈ । ਅਤੇ ਟੀਕਾਕਰਨ ਤੋਂ ਬਾਅਦ ਉਨ੍ਹਾਂ ਦਾ ਮਾਸਕ ਇਸਤੇਮਾਲ ਕਰਨਾ ਵੀ ਜ਼ਰੂਰੀ ਹੋਣਾ ਚਾਹੀਦਾ ਹੈ । ਇਹ ਉਪਾਅ ਇਸ ਲਈ ਜ਼ਰੂਰੀ ਹੈ ਕਿਉਂਕਿ ਕੋਰੋਨਾ ਇਸ ਤੋਂ ਇਲਾਵਾ ਮਾਹਰਾਂ ਨੇ ਕਿਹਾ ਕਿ ਜੇਕਰ ਸਕੂਲਾਂ ਦੇ ਵਿੱਚ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਮਾਪਿਆਂ ਨੂੰ ਵੀ ਯਕੀਨ ਹੋਵੇਗਾ ਕਿ ਉਨ੍ਹਾਂ ਦੇ ਬੱਚੇ ਸਕੂਲਾਂ ਦੇ ਵਿੱਚ ਸੁਰੱਖਿਅਤ ਹਨ ।

ਇਸ ਦੇ ਨਾਲ ਬੱਚਿਆਂ ਦਾ ਵੀ ਇਸ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ । ਇਸ ਤੋਂ ਇਲਾਵਾ ਸਕੂਲਾਂ ਦੇ ਵਿੱਚ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਾਰੇ ਕਮਰੇ ਖੁੱਲ੍ਹੇ ਅਤੇ ਹਵਾਦਾਰ ਹੋਣ , ਨਾਲ ਹੀ ਉਨ੍ਹਾਂ ਨੂੰ ਏਅਰਕੰਡੀਸ਼ਨਰ ਤੋਂ ਪਰਹੇਜ਼ ਕਰਨਾ ਚਾਹੀਦਾ ਹੈ । ਇਨਫੈਕਸ਼ਨ ਦੇ ਦੇ ਪ੍ਰਭਾਵ ਨੂੰ ਰੋਕਣ ਦੇ ਲਈ ਕਲਾਸਾਂ ਦੇ ਵਿੱਚ ਐਗਜੋਸਟ ਪੱਖੇ ਲਗਾਏ ਹੋਣੇ ਲਾਜ਼ਮੀ ਹਨ । ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆਂ ਦਾ ਸਕੂਲਾਂ ਵਿੱਚ ਖ਼ਾਸ ਧਿਆਨ ਰੱਖਿਆ ਜਾ ਸਕਦਾ ਹੈ ।