ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਆਰੰਭ ਕੀਤਾ ਗਿਆ ਸੀ, ਜੋ ਅਜੇ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਚੋਣਾਂ ਵਾਲੇ ਸੂਬਿਆਂ ਵਿੱਚ ਜਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਜਿਸ ਦਾ ਖਮਿਆਜ਼ਾ ਕੇਂਦਰ ਸਰਕਾਰ ਨੂੰ ਉਥੋਂ ਹੋਈ ਹਾਰ ਦੇ ਰੂਪ ਵਿੱਚ ਭਰਨਾ ਪਿਆ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ। ਸਾਰੇ ਪੰਜਾਬ ਭਰ ਵਿੱਚ 26 ਮਈ ਲਈ ਹੁਣ ਸਾਰੇ ਕਿਸਾਨਾਂ ਵੱਲੋਂ ਇਹ ਐਲਾਨ ਹੋ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨ ਜਥੇਬੰਦੀਆਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 26 ਨਵੰਬਰ 2020 ਤੋਂ ਮੋਰਚਾ ਲਾ ਕੇ ਡਟੀਆ ਹੋਈਆਂ ਹਨ।
ਉਥੇ ਹੀ ਛੇ ਮਹੀਨੇ ਸਮਾਂ ਬੀਤਣ ਤੇ ਕਿਸਾਨਾਂ ਵੱਲੋਂ 26 ਮਈ ਨੂੰ ਪੰਜਾਬ ਭਰ ਵਿੱਚ ਖੇਤੀ ਕਨੂੰਨਾਂ ਦਾ ਵਿਰੋਧ ਕਰਦੇ ਹੋਏ ਸਾਰੇ ਕਿਸਾਨ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਦੇ ਲੋਕਾਂ ਨੂੰ ਆਪਣੇ ਘਰਾਂ ਉਤੇ ਰੋਸ ਵਜੋਂ ਕਾਲੇ ਝੰਡੇ ਲਿਆਉਣ ਦੀ ਅਪੀਲ ਕੀਤੀ ਹੈ। ਤਾਂ ਜੋ ਛੇ ਮਹੀਨੇ ਪੂਰੇ ਹੋਣ ਤੇ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇ। ਉਥੇ ਹੀ 26 ਮਈ ਨੂੰ ਪੰਜਾਬ ਦੇ ਲੋਕ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾ ਕੇ ਅਤੇ ਪਿੰਡ ਵਿੱਚ ਇਕੱਠੇ ਹੋ ਕੇ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਰੋਸ ਪ੍ਰਗਟ ਕਰਨਗੇ।
ਇਸ ਐਲਾਨ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਹੈ ਕਿ ਇਸ ਸਮੇਂ ਦਿੱਲੀ ਦੇ ਸਿੰਘੂ ਬਾਰਡਰ ਤੇ ਮੌਜੂਦ ਪੰਜਾਬ ਦੀਆਂ 32 ਜਥੇਬੰਦੀਆਂ ਵਲੋ ਰਲ ਕੇ ਇਹ ਫੈਸਲਾ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੀਆਂ ਜਥੇਬੰਦੀਆਂ ਦੀ ਕਿਸਾਨ ਆਗੂ ਜੰਗਵੀਰ ਸਿੰਘ ਦੋਆਬਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨੂੰ ਅਖੋਂ ਪਰੋਖੇ ਕੀਤਾ ਜਾ ਰਿਹਾ ਹੈ।
Previous Postਹੁਣੇ ਹੁਣੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Next PostCBSE ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਬਾਰੇ ਹੁਣ ਆਈ ਵੱਡੀ ਤਾਜਾ ਖਬਰ