ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਪਿਛਲੇ ਸਾਲ ਤੋਂ ਹੀ ਇਨ੍ਹਾਂ ਨੂੰ ਰੱਦ ਕਰਵਾਉਣ ਵਾਸਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਦੱਸੇ ਗਏ ਸਨ ਉਥੇ ਹੀ ਕਿਸਾਨਾਂ ਵੱਲੋਂ ਇਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਾਰ 11 ਦੌਰ ਦੀਆਂ ਬੈਠਕ ਬੇਸਿੱਟਾ ਰਹੀਆਂ ਹਨ। ਉਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ। ਕਿਸਾਨਾਂ ਵੱਲੋਂ ਮੁੜ ਤੋਂ ਇਸ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ।
ਹੁਣ ਅੱਜ ਰਾਤ ਤੋਂ ਹੀ ਇੰਟਰਨੈੱਟ ਸੇਵਾਵਾਂ ਸਰਕਾਰ ਵੱਲੋਂ ਬੰਦ ਕੀਤੀਆਂ ਜਾ ਰਹੀਆਂ ਹਨ ਜਿਥੇ ਹੁਣ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨਾਲ ਵਿਚ ਜਿਥੇ ਬੀਤੇ ਦਿਨੀਂ ਕਿਸਾਨਾਂ ਉਪਰ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਵਿਚ ਫਿਰ ਤੋਂ ਖੇਤੀ ਕਾਨੂੰਨਾਂ ਵਾਲੇ ਸੰਘਰਸ਼ ਨੇ ਤੇਜ਼ੀ ਫੜ ਲਈ ਹੈ। ਕਰਨਾਲ ਵਿੱਚ ਜਿੱਥੇ ਕਿਸਾਨਾਂ ਵੱਲੋਂ ਕੱਲ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉੱਥੇ ਹੀ ਸਰਕਾਰ ਵੱਲੋਂ ਕਰਨਾਲ ਵਿੱਚ 144 ਧਾਰਾ ਲਾਗੂ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਰਾਤ ਤੋਂ ਹੀ ਸਾਰੀਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਵੱਲੋਂ ਇਹ ਸਭ ਕੁਝ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਮਹਾਪੰਚਾਇਤ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ। ਕਿਉਂਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪਹਿਲਾਂ ਵੀ ਭਾਜਪਾ ਦੇ ਆਗੂਆਂ ਦਾ ਘਿਰਾਓ ਕੀਤਾ ਜਾਂਦਾ ਰਿਹਾ ਹੈ ਜਿਸ ਕਾਰਨ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆਉਂਦੀਆਂ ਹਨ। ਉੱਥੇ ਹੀ ਸਰਕਾਰ ਵੱਲੋ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਜਾ ਰਹੀਆਂ ਹਨ, ਜੋ ਅੱਜ ਦੁਪਹਿਰ ਸਾਢੇ 12 ਵਜੇ ਤੋਂ ਲੈ ਕੇ ਕੱਲ 7 ਸਤੰਬਰ ਰਾਤ 11:59 ਵਜੇ ਤੱਕ ਬੰਦ ਰਹਿਣਗੀਆਂ।
ਇਸ ਬਾਰੇ ਗ੍ਰਹਿ ਵਿਭਾਗ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਰਨਾਲ ਜ਼ਿਲੇ ਵਿਚ ਇਹ ਸਾਰੀਆਂ ਸੇਵਾਵਾਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਬੰਦ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਉਥੇ 144 ਧਾਰਾ ਲਾਗੂ ਕਰ ਦਿੱਤੀ ਗਈ ਹੈ। ਜਿੱਥੇ ਕੱਲ੍ਹ ਕਿਸਾਨਾਂ ਵੱਲੋਂ ਕਰਨਾਲ ਵਿੱਚ ਮਹਾਪੰਚਾਇਤ ਕਰਨ ਦੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ।
Previous Postਹੁਣੇ ਹੁਣੇ ਹਿਮਾਚਲ ਦੇ ਪਹਾੜਾਂ ਤੋਂ ਫਿਰ ਆਈ ਇਹ ਮਾੜੀ ਖਬਰ – ਮਚੀ ਹਾਹਾਕਾਰ
Next Postਪੰਜਾਬ ਤੋਂ ਕਨੇਡਾ ਸਟੱਡੀ ਤੇ ਗਏ ਮੁੰਡੇ ਨੂੰ ਏਦਾਂ ਮਿਲੀ ਅਚਾਨਕ ਮੌਤ ਛਾਈ ਸੋਗ ਦੀ ਲਹਿਰ