ਸਾਵਧਾਨ : ਇਥੇ ਲਈ ਹੋ ਗਿਆ ਅਚਾਨਕ ਹੁਣ ਇਹ ਸਰਕਾਰੀ ਹੁਕਮ ਲਾਗੂ ਕਰਨਾ ਪਵੇਗਾ ਇਹ ਜਰੂਰੀ ਕੰਮ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਕਮੀ ਕਰ ਦਿੱਤੀ ਗਈ ਸੀ। ਉਥੇ ਹੀ ਲੋਕਾਂ ਨੂੰ ਕਰੋਨਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਬੰਦ ਕੀਤੀਆਂ ਗਈਆਂ ਸਾਰੀਆਂ ਸੰਸਥਾਵਾਂ ਨੂੰ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਖੋਲ੍ਹਿਆ ਜਾ ਰਿਹਾ ਹੈ। ਉਥੇ ਹੀ ਲੋਕਾਂ ਨੂੰ ਅਜੇ ਵੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਕਿ ਅਜੇ ਕਰੋਨਾ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ।

ਉੱਥੇ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਜਿੱਥੇ ਦੋ ਅਗਸਤ ਤੋਂ ਖੋਲ੍ਹਿਆ ਗਿਆ ਹੈ ਉਥੇ ਹੀ ਸਕੂਲ ਵਿੱਚ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਜਿਹਨਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਦਾ ਟੀਕਾਕਰਨ ਹੋਇਆ ਹੋਵੇਗਾ, ਉਹ ਹੀ ਆਪਣਾ ਕੰਮ ਵਾਲੀਆਂ ਜਗ੍ਹਾ ਉਪਰ ਆ ਸਕਦੇ ਹਨ। ਕਰੋਨਾ ਨੂੰ ਠੱਲ ਪਾਉਣ ਲਈ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਕਰੋਨਾ ਟੈਸਟ ਅਤੇ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਹੁਣ ਇੱਥੇ ਅਚਾਨਕ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ ਜਿਥੇ ਇਹ ਕੰਮ ਕਰਨਾ ਜ਼ਰੂਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕਈ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਥੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ। ਉੱਥੇ ਹੀ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਵਾਸਤੇ ਕਰੋਨਾ ਟੀਕਾਕਰਨ ਦੀ ਇੱਕ 1 ਡੋਜ਼ ਲਗਾਈ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ। ਅਗਰ ਕਿਸੇ ਵਿਅਕਤੀ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਗਿਆ ਤਾਂ ਉਸ ਕੋਲ 72 ਘੰਟੇ ਪਹਿਲਾਂ ਹੋਈ ਆਰ ਟੀ ਪੀ ਸੀ ਆਰ ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਕੀਤੀ ਗਈ ਹੈ।

ਉਥੇ ਹੀ ਸਰਕਾਰੀ ਅਦਾਰਿਆਂ ਵਿਚ ਆਉਣ ਵਾਲੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਆਉਣ ਦਾ ਸਮਾਂ ਦਿੱਤਾ ਗਿਆ ਹੈ। ਹਫ਼ਤੇ ਵਿੱਚ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਨਹੀਂ ਆਉਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਿਸੇ ਦਿਨ ਵੀ ਆਇਆ ਜਾ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਕੰਮ ਲਈ ਆਉਣ ਵਾਲੇ ਲੋਕਾਂ ਵਾਸਤੇ ਕਰੋਨਾ ਟੀਕਾਕਰਨ ਅਤੇ ਟੈਸਟ ਦੀ ਰਿਪੋਰਟ ਕੋਲ ਰੱਖਣੀ ਲਾਜ਼ਮੀ ਕਰ ਦਿੱਤੀ ਗਈ ਹੈ।