ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾ ਦਾ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ। ਜਿਸ ਦੇ ਤਹਿਤ ਰੇਲਵੇ ਲਾਈਨਾਂ ਤੇ ਧਰਨੇ ਤੇ ਪ੍ਰਦਰਸ਼ਨ ਜਾਰੀ ਹਨ । ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਤੇ ਧਰਨੇ ਦਿੱਤੇ ਜਾ ਰਹੇ ਹਨ।ਤਾਂ ਜੋ ਕਿਸਾਨ ਜਥੇਬੰਦੀਆਂ ਖੇਤੀ ਕਰ ਉਨ੍ਹਾਂ ਨੂੰ ਰੱਦ ਕਰਵਾ ਸਕਣ। ਪਰ ਹੁਣ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਤਣਾਅ ਹੋਰ ਵਧਦਾ ਜਾ ਰਿਹਾ ਹੈ।
ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਮਾਲ ਗੱਡੀਆਂ ਨੂੰ ਲੰਘਣ ਦੀ ਇਜ਼ਾਜ਼ਤ ਦਿੱਤੀ ਸੀ। ਰੇਲਵੇ ਵਿਭਾਗ ਵੱਲੋਂ ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜਾਂ ਤਾਂ ਮਾਲ ਗੱਡੀਆਂ ਦੇ ਨਾਲ ਰੇਲ ਗੱਡੀਆਂ ਨੂੰ ਵੀ ਇਜ਼ਾਜ਼ਤ ਦਿਤੀ ਜਾਵੇ, ਨਹੀਂ ਤਾਂ ਕੋਈ ਵੀ ਗੱਡੀ ਨਹੀਂ ਚੱਲੇਗੀ। ਜਿਸ ਕਾਰਨ ਸਭ ਕਿਸਾਨ ਜਥੇਬੰਦੀਆਂ ਨੇ ਇਸ ਗੱਲ ਨੂੰ ਲੈ ਕੇ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਹੁਣ ਸਾਰੇ ਦੇਸ਼ ਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਚ ਦੇਸ਼ ਭਰ ਦੇ ਕਿਸਾਨਾਂ ਨੇ ਮੀਟਿੰਗ ਕਰਕੇ ਮੰਥਨ ਕੀਤਾ ਹੈ। ਕਰੀਬ 250 ਕਿਸਾਨ ਜਥੇਬੰਦੀਆਂ ਇਸ ਮੀਟਿੰਗ ਵਿੱਚ ਸ਼ਾਮਲ ਹੋਈਆਂ ਸਨ।ਇਸ ਮੀਟਿੰਗ ਵਿੱਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ ਸਨ। ਇਸ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਖਿਲਾਫ ਦੇਸ਼ ਪੱਧਰੀ ਅੰਦੋਲਨ ਤੇ ਚਰਚਾ ਹੋਈ।
ਇਸ ਮੀਟਿੰਗ ਵਿੱਚ ਅਗਲੇ ਐਕਸ਼ਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਜਿਸਦੇ ਤਹਿਤ ਹੁਣ 5 ਨਵੰਬਰ ਨੂੰ ਸਾਰੇ ਦੇਸ਼ ਭਰ ਵਿੱਚ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ 4 ਘੰਟੇ ਦਾ ਚੱਕਾ ਜਾਮ ਕੀਤਾ ਜਾਵੇਗਾ।ਇਸ ਤੋਂ ਇਲਾਵਾ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਚੱਲੋ ਮੁਹਿੰਮ ਸ਼ੁਰੂ ਹੋਵੇਗੀ । ਇਸ ਦੌਰਾਨ ਦੇਸ਼ ਦੀ ਰਾਜਧਾਨੀ ਵਿੱਚ ਵੱਡਾ ਪ੍ਰਦਰਸ਼ਨ ਕਰਦੇ ਹੋਏ ਦੋ ਦਿਨ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ,ਤਾਂ ਜੋ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।
Home ਤਾਜਾ ਖ਼ਬਰਾਂ ਸਾਵਧਾਨ : ਇਸ ਦਿਨ ਹੋਵੇਗਾ ਸਾਰੇ ਦੇਸ਼ ਚ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕ ਜਾਮ – ਹੋ ਗਿਆ ਐਲਾਨ
Previous Postਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਬਾਰੇ ਆਈ ਮਾੜੀ ਖਬਰ-ਹਸਪਤਾਲ ਦਾਖਲ ਪ੍ਰਸੰਸਕ ਕਰ ਰਹੇ ਦੁਆਵਾਂ
Next Postਪੰਜਾਬ ਚ ਇਥੇ ਸਕੂਲ ਅਧਿਆਪਕ ਨਿਕਲਿਆ ਕੋਰੋਨਾ ਪੌਜੇਟਿਵ ਸਕੂਲ ਨੂੰ ਕੀਤਾ ਫੋਰਨ ਬੰਦ, ਲੋਕਾਂ ਚ ਛਾਇਆ ਡਰ