ਤਾਜਾ ਵੱਡੀ ਖਬਰ
ਕੋਰੋਨਾ ਦਾ ਕਹਿਰ ਸਾਲ ਦੇ ਬਦਲਣ ਤੋਂ ਬਾਅਦ ਵੀ ਜਿਉਂ ਦਾ ਤਿਉਂ ਬਰਕਰਾਰ ਹੈ। ਆਏ ਦਿਨ ਨਵੇਂ ਮਰੀਜ਼ਾਂ ਦੀ ਗਿਣਤੀ ਦੇ ਵਿਚ ਵਾਧਾ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਹੈ। ਲੋਕਾਂ ਵਿਚ ਇਸ ਕਾਰਨ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਨ ਤੋਂ ਵੀ ਕਤਰਾ ਰਹੇ ਹਨ। ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿੱਚ ਇਸ ਉੱਪਰ ਕੰਟਰੋਲ ਕਰਨ ਵਾਸਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਤਹਿਤ ਕੁਝ ਇਲਾਕਿਆਂ ਵਿਚ ਵੀ ਇਸ ਵਾਇਰਸ ਨੂੰ ਕੰਟਰੋਲ ਕਰਨ ਲਈ ਕਈ ਅਹਿਮ ਐਲਾਨ ਕੀਤੇ ਗਏ ਹਨ।
ਵੱਖ-ਵੱਖ ਰਾਜਾਂ ਵਿਚ ਇਹ ਲਾਗ ਦੀ ਬਿਮਾਰੀ ਮੁੜ ਬੜੀ ਤੇਜ਼ੀ ਨਾਲ ਫੈਲਣੀ ਸ਼ੁਰੂ ਹੋ ਗਈ ਹੈ। ਹੁਣ ਇਸ ਦੇਸ਼ ਵੱਲੋਂ ਵੀ ਆਉਣ ਵਾਲੇ ਦੇਸ਼ਾਂ ਤੋਂ ਨਾਗਰਿਕਾਂ ਉੱਪਰ 7 ਫਰਵਰੀ ਤੱਕ ਲਈ ਪਾਬੰਦੀ ਜਾਰੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ਿਹਿਗੇ ਸੁਗਾ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ 7 ਫਰਵਰੀ ਤਕ ਜਾਪਾਨ ਦੀਆਂ ਸਾਰੀਆਂ ਹੱਦਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਗ੍ਰੇਟਰ ਟੋਕੀਓ ਅਤੇ ਹੋਰ ਖੇਤਰਾਂ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ।
ਇਹ ਪਾਬੰਦੀਆਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਅਤੇ, ਬ੍ਰਿਟੇਨ ਅਤੇ ਦੱਖਣੀ ਅਫਰੀਕਾ ਵਿੱਚ ਮਿਲਣ ਵਾਲੇ ਨਵੇ ਸਟਰੇਨ ਨੂੰ ਦੇਖਦੇ ਹੋਏ ਇਹ ਪਾਬੰਦੀ ਲਾਗੂ ਕੀਤੀਆਂ ਗਈਆਂ ਹਨ। ਕਿਉਂਕਿ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਅਤੇ ਨਵੇਂ ਮਿਲਣ ਵਾਲੇ ਕੇਸਾਂ ਕਾਰਨ ਆਪਣੀਆਂ ਹੱਦਾਂ ਨੂੰ ਮੁੜ ਤੋਂ ਬੰਦ ਕੀਤਾ ਜਾ ਰਿਹਾ ਹੈ। ਕਿਉਂਕਿ ਦੱਖਣੀ ਅਫਰੀਕਾ ਅਤੇ ਬ੍ਰਿਟੇਨ ਵਿੱਚ ਮਿਲਣ ਵਾਲੇ ਨਵੇ ਸਟਰੇਨ ਨੇ ਦੁਨੀਆਂ ਨੂੰ ਮੁੜ ਤੋਂ ਚਿੰਤਾ ਵਿਚ ਪਾ ਦਿੱਤਾ ਹੈ। ਕਿਉਂ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੇ
ਕਰੋਨਾ ਦੇ ਮਾਮਲੇ ਵਿੱਚ ਜਿਆਦਾ ਖ-ਤ-ਰ-ਨਾ-ਕ ਵਾਇਰਸ ਹਨ। ਉਥੇ ਹੀ ਪ੍ਰਧਾਨ ਮੰਤਰੀ ਵਲੋ ਇਕ ਟੀਵੀ ਸ਼ੋਅ ਵਿੱਚ ਆਖਿਆ ਗਿਆ ਹੈ ਕਿ ਕੁਝ ਦੇਸ਼ਾਂ ਨਾਲ ਕਾਰੋਬਾਰ ਕਰਨ ਲਈ ਦਰਵਾਜੇ ਖੁੱਲੇ ਰਹਿਣਗੇ। ਬਹੁਤ ਸਾਰੇ ਦੇਸ਼ਾਂ ਵੱਲੋਂ ਦੁਬਾਰਾ ਕਰੋਨਾ ਦੇ ਕੇਸਾਂ ਨੂੰ ਫੈਲਣ ਤੋਂ ਰੋਕਣ ਲਈ ਅਹਿਤਿਆਤ ਵਜੋਂ ਪਹਿਲਾਂ ਹੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਤਾਂ ਜੋ ਨਵੇਂ ਸਟਰੇਨ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
Previous Postਕਿਸਾਨ ਅੰਦੋਲਨ ਵਿਚਕਾਰ 16 ਜਨਵਰੀ ਨੂੰ ਮੋਦੀ ਕਰਨ ਗੇ ਇਹ ਕੰਮ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਸਾਰੇ ਪੰਜਾਬ ਚ ਛਾਇਆ ਸੋਗ ਚੋਟੀ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਹੋਈ ਇਸ ਤਰਾਂ ਮੌਤ