ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਤਹੀਆਂ ਹਨ। ਉਥੇ ਹੀ ਪੰਜਾਬ ਵਿਚ ਕਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਬੀਤੇ ਦਿਨੀਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਕਰੋਨਾ ਦੇ ਨਵੇਂ ਵਾਇਰਸ ਦੇ ਸਾਹਮਣੇ ਆਉਣ ਤੋਂ ਬਾਅਦ ਸਖ਼ਤ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਵਲੋ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਟੀਕਾਕਰਣ ਅਤੇ ਕਰੋਨਾ ਟੈਸਟ ਦੀ ਸਮਰੱਥਾ ਵਧਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਇਨ੍ਹਾਂ ਲੋਕਾਂ ਲਈ ਇੱਥੇ ਪੰਜ ਹਜ਼ਾਰ ਰੁਪਇਆ ਜੁਰਮਾਨਾ ਹੋਣ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਿਥੇ ਓਮੀਕਰੋਨ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ, ਅਤੇ ਓਮੀਕਰੋਨ ਦਾ ਮਾਮਲਾ ਸਾਹਮਣੇ ਆਉਣ ਤੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਥੇ ਉਨ੍ਹਾਂ ਲੋਕਾਂ ਨੂੰ ਹੀ ਜਨਤਕ ਥਾਵਾਂ ਅਤੇ ਹੋਰ ਅਦਾਰਿਆਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਜਿਨ੍ਹਾਂ ਵੱਲੋਂ ਕ੍ਰੋਨਾ ਟੀਕਾਕਰਨ ਦੇ ਦੌਰਾਨ ਦੋ ਖੁਰਾਕਾਂ ਲੈ ਲਈਆਂ ਹੋਣਗੀਆਂ। ਜਿੱਥੇ ਇਹ ਆਦੇਸ਼ 1 ਜਨਵਰੀ ਤੋਂ ਲਾਗੂ ਕੀਤੇ ਜਾ ਰਹੇ ਹਨ। ਉਥੇ ਹੀ ਨਵੇਂ ਸਾਲ ਦੇ ਮੌਕੇ ਉਪਰ ਹੋਣ ਵਾਲੇ ਇੱਕਠ ਨੂੰ ਵੀ ਰੋਕਿਆ ਜਾ ਰਿਹਾ ਹੈ। ਇਸ ਲਈ ਸ਼ੁੱਕਰਵਾਰ ਤੋਂ ਹੀ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦਾ ਫੈਸਲਾ ਯੂ ਟੀ ਧਰਮ ਪਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਹੈ।
ਮੰਮੀ ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਅਗਰ ਲਾਗੂ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਜਾਵੇਗਾ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਇਹ ਵੀ ਆਖਿਆ ਗਿਆ ਹੈ ਕਿ ਕਿਸੇ ਵੀ ਫਿਟਨਸ ਸੈਂਟਰ, ਜੇਲ, ਸਰਕਾਰੀ ਅਤੇ ਗੈਰ ਸਰਕਾਰੀ ਸੈਂਟਰ ਦੇ, ਜਿੰਮ ,ਵਿਦਿਅਕ ਅਦਾਰੇ ,ਥੇਟਰ, ਮਿਊਜ਼ੀਅਮ, ਸਿਨੇਮਾ ਹਾਲ, ਵਿਚ ਆਉਣ ਵਾਲੇ ਲੋਕਾਂ ਦਾ ਕਰੋਨਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ।।
ਉੱਥੇ ਹੀ ਹੁਣ ਇਹ ਵੀ ਆਦੇਸ਼ ਲਾਗੂ ਕੀਤੇ ਗਏ ਹਨ ਕਿ ਇਨ੍ਹਾਂ ਸਾਰੀਆਂ ਜਗ੍ਹਾ ਉਪਰ ਆਉਣ ਵਾਲੇ ਲੋਕਾਂ ਅਤੇ ਡਿਊਟੀ ਕਰਨ ਵਾਲੇ ਲੋਕਾਂ ਨੂੰ ਆਪਣੇ ਪੂਰਨ ਟੀਕਾਕਰਨ ਦਾ ਸਰਟੀਫਿਕੇਟ ਵਿਖਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ। ਅਗਰ ਕਿਸੇ ਵਿਅਕਤੀ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਸਾਰੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Previous Postਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਆ ਗਿਆ ਇਹ ਤਾਜਾ ਵੱਡਾ ਹੁਕਮ
Next Postਯੂਰਪ ਚ ਇਥੇ ਲੱਗ ਗਈ ਅਚਾਨਕ ਇਹ ਵੱਡੀ ਪਾਬੰਦੀ – ਤਾਜਾ ਵੱਡੀ ਖਬਰ