ਸਾਵਧਾਨ ਇੱਥੇ ਮੋਹਲੇਧਾਰ ਮੀਂਹ ਪੈਣ ਦਾ ਜਾਰੀ ਹੋਇਆ ਅਲਰਟ – ਪ੍ਰਸ਼ਾਸਨ ਨੂੰ ਤਿਆਰ ਰਹਿਣ ਲਈ ਜਾਰੀ ਹੋਏ ਨਿਰਦੇਸ਼

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਈ ਸੂਬਿਆਂ ਵਿੱਚ ਲੋਕਾਂ ਨੂੰ ਭਰੀ ਗਰਮੀ ਦਾ ਸਾਹਮਣਾ ਪਿਛਲੇ ਕਾਫੀ ਸਮੇਂ ਤੋਂ ਕਰਨਾ ਪੈ ਰਿਹਾ ਹੈ। ਉਥੇ ਹੀ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਨੇ ਸਾਰੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਦਿਵਾਈ ਹੈ। ਲੱਗਣ ਵਾਲੇ ਬਿਜਲੀ ਦੇ ਕੱਟਾਂ ਵਿੱਚ ਵੀ ਇਸ ਬਰਸਾਤ ਨੇ ਫਾਇਦਾ ਸਾਬਤ ਕੀਤਾ ਹੈ। ਝੋਨੇ ਦੀ ਫਸਲ ਨੂੰ ਵੀ ਜਿੱਥੇ ਪਾਣੀ ਦੀ ਵਧੇਰੇ ਮਾਤਰਾ ਵਿਚ ਜਰੂਰਤ ਹੈ ਉਥੇ ਇਸ ਹੋਈ ਬਰਸਾਤ ਕਾਰਨ ਇਹ ਸਮੱਸਿਆ ਦੂਰ ਹੋਵੇਗੀ। ਮੌਸਮ ਵਿੱਚ ਆਈ ਤਬਦੀਲੀ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕਈ ਲੋਕਾਂ ਨੂੰ ਇਸ ਬਰਸਾਤ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਹੁਣ ਇਥੇ ਮੋਹਲੇਧਾਰ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿੱਥੇ ਪ੍ਰਸ਼ਾਸਨ ਨੂੰ ਵੀ ਤਿਆਰ ਰਹਿਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਸਰਗਰਮ ਹੈ ਉਥੇ ਹੀ ਮੀਂਹ ਪੈਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋਈ ਹੈ। ਜਿਸ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਜ਼ਮੀਨ ਖਿਸਕਣ ਕਾਰਨ ਵੀ ਕਈ ਲੋਕਾਂ ਦੀ ਮੌਤ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਦਸ ਜਿਲਿਆਂ ਵਿੱਚ ਆਰੇਜ਼ ਅਲਰਟ ਜਾਰੀ ਕੀਤਾ ਗਿਆ ਹੈ।

ਲਾਹੌਲ- ਸਪਿਤੀ ਦੇ ਡਿਪਟੀ ਕਮਿਸ਼ਨਰ ਨੀਰਜ ਕੁਮਾਰ ਵੱਲੋਂ ਵੀ ਚੰਦਰਤਾਲ ਜਾਣ ਵਾਲੇ ਯਾਤਰੀਆਂ ਨੂੰ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। 12 ਜੁਲਾਈ ਨੂੰ ਧਰਮਸ਼ਾਲਾ ਵਿੱਚ ਬੱਦਲ ਫਟਣ ਅਤੇ ਬਰਸਾਤ ਤੇ ਹੜ੍ਹ ਕਾਰਨ ਪਾਣੀ ਪਾਣੀ ਹੋ ਗਿਆ ਸੀ। ਜਿੱਥੇ ਬਹੁਤ ਸਾਰੀਆਂ ਕਾਰਾਂ ਰਹਿ ਗਈਆਂ ਸਨ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਗਿਆ ਸੀ। ਇਸ ਸਮੇਂ ਕੁਝ ਥਾਵਾਂ ਤੇ ਮੌਹਲੇਧਾਰ ਮੀਂਹ ਪੈ ਸਕਦਾ ਹੈ ਅਤੇ ਨਾਲ ਹੀ ਸੈਲਾਨੀਆਂ ਨੂੰ ਵੀ ਧਰਮਸ਼ਾਲਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਆਪਣੀ ਯਾਤਰਾ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ 16 ਅਤੇ 17 ਜੁਲਾਈ ਤੱਕ ਲਈ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਰ੍ਹਾਂ 18 ਤੋਂ 20 ਜੁਲਾਈ ਲਈ ਆਰੇਜ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾਕਟਰ ਨਿਪੁੰਨ ਜਿੰਦਲ ਵੱਲੋਂ ਆਉਣ ਵਾਲੇ ਚਾਰ ਦਿਨਾਂ ਦੌਰਾਨ ਸਾਰੇ ਲੋਕਾਂ ਨੂੰ ਨਦੀਆਂ ਨਾਲਿਆਂ ਦੇ ਕੰਢਿਆਂ ਤੋਂ ਮਨਾਹੀ ਕੀਤੀ ਗਈ ਹੈ। ਕਿਉਂਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਮੋਹਲੇਧਾਰ ਮੀਂਹ ਪੈਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ।