ਸਾਵਧਾਨ : ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ ਦਿੱਤੇ ਇਹ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਮੁੜ ਤੋਂ ਉਨ੍ਹਾਂ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾਈ ਗਈ ਹੈ। ਉਥੇ ਹੀ ਟੀਕਾਕਰਨ ਦੀ ਸਮਰੱਥਾ ਨੂੰ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਸਭ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਨਜ਼ਰ ਆ ਰਿਹਾ ਹੈ। ਉਥੇ ਹੀ ਕਰੋਨਾ ਦਾ ਨਵਾਂ ਰੂਪ ਵੀ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਦੇ ਭਾਰਤ ਵਿੱਚ ਵੀ ਵੱਖ ਵੱਖ ਸੂਬਿਆਂ ਅੰਦਰ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਇਨ੍ਹਾਂ ਮਾਮਲਿਆਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੂੰ ਸਥਿਤੀ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਉੱਥੇ ਹੀ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਵੀ ਕਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਵੱਲੋਂ ਉੱਚ ਪੱਧਰੀ ਬੈਠਕ ਕੀਤੀ ਗਈ ਹੈ ਅਤੇ ਇਹ ਨਿਰਦੇਸ਼ ਦਿੱਤੇ ਗਏ ਹਨ। ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ ਗਈ ਹੈ। ਇਹ ਬੈਠਕ ਜਿੱਥੇ ਨਰਿੰਦਰ ਮੋਦੀ ਵੱਲੋਂ ਐਤਵਾਰ ਨੂੰ ਕੀਤੀ ਗਈ। ਉਥੇ ਹੀ ਭਵਿੱਖ ਦੀਆਂ ਰਣਨੀਤੀਆਂ ਵੀ ਤੈਅ ਕੀਤੀਆਂ ਗਈਆਂ ਹਨ। ਜਿਸ ਨਾਲ ਇਸ ਨਵੇਂ ਵੇਰੀਐਂਟ ਉਪਰ ਕਾਬੂ ਪਾਇਆ ਜਾ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਟੀਕਾਕਰਨ ਉਪਰ ਜ਼ੋਰ ਦਿੱਤਾ ਗਿਆ ਹੈ। ਉਥੇ ਹੀ ਟੀਕਾਕਰਨ ਮੁਹਿੰਮ ਵਿੱਚ ਕਿਸ਼ੋਰਾਂ ਦੇ ਟੀਕਾਕਰਣ ਨੂੰ ਲੈ ਕੇ ਮਿਸ਼ਨ ਮੋਡ ਦੇ ਆਧਾਰ ਤੇ ਉਤਸ਼ਾਹਿਤ ਕਰਨ ਤੇ ਧਿਆਨ ਦੇਣ ਦੀ ਜ਼ਰੂਰਤ ਬਾਰੇ ਆਖਿਆ ਗਿਆ ਹੈ। ਜਿੱਥੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਉਥੇ ਹੀ ਦੇਸ਼ ਅੰਦਰ 15 ਤੋਂ 18 ਸਾਲਾਂ ਦੇ ਕਿਸ਼ੋਰਾਂ ਦਾ ਟੀਕਾਕਰਣ ਵੀ ਸ਼ੁਰੂ ਕੀਤਾ ਗਿਆ ਹੈ। ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਇਨ੍ਹਾਂ ਬੱਚਿਆਂ ਨੂੰ ਟੀਕਾਕਰਨ ਦੀ ਇੱਕ-ਇੱਕ ਖੁਰਾਕ ਵੀ ਦਿੱਤੀ ਜਾ ਚੁੱਕੀ ਹੈ। ਉਥੇ ਹੀ ਸਥਿਤੀ ਦੇ ਅਨੁਸਾਰ ਮੁੱਖ ਮੰਤਰੀਆਂ ਦੇ ਨਾਲ਼ ਵੀ ਬੈਠਕ ਕੀਤੀ ਜਾ ਸਕਦੀ ਹੈ। ਜਿੱਥੇ ਕਰੋਨਾ ਵਾਇਰਸ ਬਦਲ ਰਿਹਾ ਹੈ ਉਥੇ ਹੀ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਗਿਆ ਹੈ।