ਤਾਜਾ ਵੱਡੀ ਖਬਰ
ਜਦੋਂ ਤੋਂ ਕਰੋਨਾ ਮਹਾਮਾਰੀ ਨੇ ਭਾਰਤ ਵਿੱਚ ਦਸਤਕ ਦਿੱਤੀ ਹੈ। ਉਸ ਸਮੇਂ ਤੋਂ ਹੀ ਸਭ ਦੀ ਜ਼ਿੰਦਗੀ ਬਦਲ ਗਈ ਹੈ। ਕਰੋਨਾ ਵਾਇਰਸ ਨੂੰ ਲੈ ਕੇ ਕੋਈ ਨਾ ਕੋਈ ਖਬਰ ਆ ਰਹੀ ਹੈ। ਹੁਣ ਕੈਪਟਨ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਆਉਣ ਵਾਲੇ ਸਮੇਂ ਲਈ ਜਾਣਕਾਰੀ ਦਿੱਤੀ ਹੈ। ਕੈਪਟਨ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹੁਣ ਜਿੱਥੇ ਕਰੋਨਾ ਵਾਇਰਸ ਦੇ ਮਾਮਲੇ ਘਟ ਰਹੇ ਹਨ, ਉੱਥੇ ਹੀ ਸਰਦੀਆਂ ਦੇ ਵਿੱਚ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਆ ਸਕਦੀ ਹੈ।
ਵੀਰਵਾਰ ਨੂੰ covid ਦੀ ਸਥਿਤੀ ਦੀ ਸਮੀਖਿਆ ਕਰਨ ਲਈ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਮਾਹਿਰਾਂ ਵੱਲੋਂ ਸੂਬੇ ਵਿੱਚ ਤਿਉਹਾਰਾਂ ਦੇ ਸੀਜ਼ਨ ਜਾ ਸਰਦੀਆਂ ਦੇ ਮਹੀਨਿਆਂ ਦੌਰਾਨ ਮਹਾਮਾਰੀ ਦੀ ਦੂਜੀ ਲਹਿਰ ਦੀ ਮਾਰ ਪੈਣ ਦੀਆਂ ਸੰਭਾਵਨਾਵਾਂ ਸਬੰਧੀ ਚਿਤਾਵਨੀ ਤੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ, ਕਿ ਸਾਰੇ ਅਹਿਤਿਆਤੀ ਕਦਮ ਉਠਾਏ ਜਾਣ।ਮੁੱਖ ਮੰਤਰੀ ਵੱਲੋਂ ਪੰਜਾਬ ਸਿਹਤ ਵਿਭਾਗ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਵੀ ਜਲਦੀ ਭਰਨ ਦੀ ਗੱਲ ਕਹੀ ਗਈ ਹੈ।
ਜਿਸ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਤੇ ਸਰਜਰੀਆ ਵਿੱਚ ਕੋਈ ਮੁਸ਼ਕਿਲ ਨਾ ਆਵੇ।ਡੀ ਜੀ ਪੀ ਦਿਨਕਰ ਗੁਪਤਾ ਨੇ ਵੀ ਮੀਟਿੰਗ ਵਿੱਚ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਬਜ਼ਾਰਾਂ,ਰਾਮ ਲੀਲਾ ਵਾਲੇ ਸਥਾਨਾਂ ਤੇ covid ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਡੀਜੀਪੀ ਅਨੁਸਾਰ ਸਤੰਬਰ ਮਹੀਨੇ covid ਕਾਰਨ 22 ਪੁਲਸ ਮੁਲਾਜ਼ਮਾਂ ਨੇ ਆਪਣੀ ਜਾਨ ਗੁਆਈ ਹੈ। ਜਿਸ ਨਾਲ ਮ੍ਰਿਤਕ ਪੁਲਸ ਮੁਲਾਜ਼ਮਾਂ ਦੀ ਕੁੱਲ ਗਿਣਤੀ 39ਹੋ ਗਈ ਹੈ।
ਡਾਕਟਰ ਕੇ ਕੇ ਤਲਵਾੜ ਨੇ ਕਿਹਾ ਹੈ ਕਿ ਭਾਵੇਂ ਕਰੋਨਾ ਕੇਸਾਂ ਵਿਚ ਕਮੀ ਆਈ ਹੈ,ਇਹ ਇੱਕ ਚੰਗਾ ਸੰਕੇਤ ਹੈ ।ਪਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੂਜੀ ਲਹਿਰ ਦੇ ਆਉਣ ਬਾਰੇ ਵੀ ਸਾਵਧਾਨ ਕੀਤਾ। ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਕੇਸਾਂ ਦੀ ਮੌਤ ਦਰ ਅਜੇ ਵੀ ਵੱਧ ਹੈ ,ਜੋ ਕੌਮੀ ਔਸਤ 81 ਦੇ ਮਾਮਲੇ ਚ 131 ਹੈ।ਉਨ੍ਹਾਂ ਨੇ ਆਉਣ ਵਾਲੇ ਹਫਤਿਆ ਤੇ ਮਹੀਨਿਆਂ ਵਿੱਚ ਆਕਸੀਜਨ ਦੀ ਢੁਕਵੀ ਸਪਲਾਈ ਦੀ ਵਿਵਸਥਾ ਨੂੰ ਵੀ ਯਕੀਨੀ ਬਣਾਇਆ। ਉਹਨਾਂ ਕਿਹਾ ਕਿ 10,000 ਪੀ.ਪੀ.ਈ . ਕਿੱਟਾ ਵੱਖ-ਵੱਖ ਜ਼ਿਲ੍ਹਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਾਸ ਪਹਿਨਣ ਲਈ ਅਤੇ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਗਈ ਹੈ।
Previous Postਅਮਰੀਕਾ ਤੋਂ ਆਈ ਇਹ ਵੱਡੀ ਖਬਰ – ਪੰਜਾਬ ਚ ਛਾਈ ਖੁਸ਼ੀ ਦੀ ਲਹਿਰ
Next Postਆਈ ਵੱਡੀ ਖੁਸ਼ਖਬਰੀ ਆਮ ਲੋਕਾਂ ਲਈ – 15 ਨਵੰਬਰ ਤੋਂ ਪਹਿਲਾਂ ਲਾਗੂ ਹੋ ਜਾਵੇਗਾ ਇਹ ਫ਼ੈਸਲਾ