ਆਈ ਤਾਜ਼ਾ ਵੱਡੀ ਖਬਰ
ਦੇਸ਼ ਦਾ ਜਿਥੇ ਕੋਈ ਨਾ ਕੋਈ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਪੰਜਾਬ ਵਿੱਚ ਜਿੱਥੇ ਵਿਖੇ ਗੰਨਾ ਮਿਲ ਦੇ ਬਾਹਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਜਿਸ ਕਾਰਨ ਉਹ ਸਾਰਾ ਟ੍ਰੈਫਿਕ ਵੀ ਪ੍ਰਭਾਵਤ ਹੋਇਆ ਹੈ। ਉਥੇ ਹੀ ਹੁਣ ਕੱਲ੍ਹ ਨੂੰ ਪੂਰਾ ਪੰਜਾਬ ਰਹੇਗਾ ਬੰਦ, ਇਹਨਾਂ ਵਲੋਂ ਹੋ ਗਿਆ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਅਗਸਤ ਤੋਂ ਪਹਿਲਾਂ ਆਪਣੀਆਂ ਮੰਗਾਂ ਨੂੰ ਪੂਰਿਆਂ ਹੁੰਦਿਆਂ ਦੇਖ ਕੇ ਹੁਣ ਵਾਲਮੀਕ ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਕਿਉਂਕਿ ਜਿੱਥੇ ਪੰਜਾਬ ਸਰਕਾਰ ਦੇ ਨਾਲ ਪੰਜਾਬ ਦੇ ਵਾਲਮੀਕਿ ਭਾਈਚਾਰੇ ਵੱਲੋਂ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਜਿਸ ਦੇ ਚਲਦਿਆਂ ਹੋਇਆਂ ਹੁਣ 12 ਅਗਸਤ ਨੂੰ ਪੰਜਾਬ ਬੰਦ ਕੀਤੇ ਜਾਣ ਦਾ ਸੱਦਾ ਵਾਲਮੀਕਿ ਭਾਈਚਾਰੇ ਵੱਲੋਂ ਦਿੱਤਾ ਗਿਆ ਹੈ।
ਆਪਣੀਆਂ ਮੰਗਾਂ ਨੂੰ ਲੈ ਕੇ ਸਮੁੱਚੇ ਵਾਲਮੀਕਿ ਭਾਈਚਾਰੇ ਵੱਲੋਂ ਮੋਹਾਲੀ ਦੇ ਵਿੱਚ 10 ਅਗਸਤ ਨੂੰ ਮੀਟਿੰਗ ਕੀਤੀ ਗਈ ਸੀ। ਜਿੱਥੇ ਅਸਫਲ ਰਹਿਣ ਤੇ ਜਾਣਕਾਰੀ ਦਿੰਦੇ ਹੋਏ ਪਵਿੱਤਰ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ ਨੇ ਦੱਸਿਆ ਕਿ ਵਾਲਮੀਕਿ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਵਾਲਮੀਕਿ ਭਾਈਚਾਰੇ ਵੱਲੋਂ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵਾਲਮੀਕਿ ਸਮਾਜ ਦੇ ਆਗੂਆਂ ਨੇ ਪਾਵਨ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ, ਪੰਜਾਬ ਦੇ ਬੈਨਰ ਹੇਠ ਮੰਗਾਂ ਸਬੰਧੀ ਮੰਗ ਪੱਤਰ ਅੱਜ ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਜਲਦ ਕਰਵਾਏ ਜਾਣ ਦਾ ਭਰੋਸਾ ਜਿਥੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਦਿੱਤਾ ਗਿਆ ਹੈ ਉਥੇ ਹੀ ਵਾਲਮੀਕ ਸਮਾਜ ਵੱਲੋਂ ਆਖਿਆ ਗਿਆ ਹੈ ਕਿ ਅੱਜ ਇਥੇ ਰੱਖੜੀ ਦਾ ਤਿਉਹਾਰ ਹੈ ਅਤੇ ਅੱਗੇ 15 ਅਗਸਤ ਦਾ ਦਿਨ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ 12 ਅਗਸਤ ਨੂੰ ਬੰਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰ ਕੈਬਨਿਟ ਮੰਤਰੀ ਵੱਲੋਂ ਇਸ ਬੰਦ ਨੂੰ ਵਾਪਸ ਲਏ ਜਾਣ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ ਜਿੱਥੇ ਉਨ੍ਹਾਂ ਵੱਲੋਂ ਵਾਲਮੀਕ ਭਾਈਚਾਰੇ ਨੂੰ ਬੇਨਤੀ ਕੀਤੀ ਗਈ ਹੈ।
Previous Postਪੰਜਾਬ: ਪੈਟਰੋਲ ਪੰਪ ਮਾਲਕ ਨੂੰ ਗੋਲੀਆਂ ਮਾਰ ਉਤਾਰਿਆ ਗਿਆ ਮੌਤ ਦੇ ਘਾਟ
Next Postਡਿਜੀਟਲ ਭਿਖਾਰੀ ਨਕਦੀ ਨਾ ਹੋਣ ਤੇ ਕਰਵਾਉਂਦਾ PAYTM , ਪੈਸੇ ਇਕੱਠੇ ਕਰ ਖਰੀਦਣਾ ਚਾਹੁੰਦਾ ਹੈਲੀਕਾਪਟਰ