ਹੁਣੇ ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿੱਥੇ ਦੇਸ਼ ਦੇ ਲੋਕਾਂ ਲਈ ਬਹੁਤ ਸਾਰੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਤਾਂ ਜੋ ਲੋਕਾਂ ਨੂੰ ਹੋਣ ਵਾਲੇ ਹਾਦਸਿਆਂ ਤੋ ਬਚਾਇਆ ਜਾ ਸਕੇ। ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਬਹੁਤ ਸਾਰੇ ਨਿਯਮ ਬਣਾਏ ਗਏ ਹਨ। ਕਿਉਂਕਿ ਆਵਾਜਾਈ ਦੌਰਾਨ ਸੜਕ ਹਾਦਸੇ ਵਧਣ ਕਾਰਨ ਬਹੁਤ ਸਾਰੇ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ, ਤਾਂ ਜੋ ਅਜਿਹੇ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਪੰਜਾਬ ਅੰਦਰ ਜਿਸ ਤਰ੍ਹਾਂ ਵਾਹਨਾਂ ਦੀ ਗਿਣਤੀ ਵਧੀ ਹੈ, ਉਸ ਤਰਾਂ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੋਇਆ ਹੈ। ਹੁਣ ਗੱਡੀਆਂ ਕਾਰਾਂ ਵਾਲਿਆਂ ਨੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਹੁਣ ਕੇਂਦਰ ਸਰਕਾਰ ਵੱਲੋਂ 2021 ਸਾਲ ਲਈ ਨਵੇਂ ਟਰੈਫਿਕ ਨਿਯਮ ਲਾਗੂ ਕੀਤੇ ਗਏ ਹਨ। ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਹ ਨਵੇਂ ਲਾਗੂ ਕੀਤੇ ਗਏ ਨਿਯਮ ਸਾਲ 2021 ਲਈ ਪਹਿਲਾਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਬਣਾਏ ਗਏ ਹਨ। ਨਵੇ ਟਰੈਫਿਕ ਨਿਯਮਾਂ ਦਾ ਲੋਕਾਂ ਦੀਆਂ ਜੇਬਾਂ ਤੇ ਵੀ ਭਾਰੀ ਅਸਰ ਪਵੇਗਾ। ਅਜਿਹੀ ਸਥਿਤੀ ਵਿਚ ਟ੍ਰੈਫਿਕ ਨਿਯਮਾ ਦੀ ਸਹੀ ਪਾਲਣਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਸਰਕਾਰ ਨੇ ਇਨ੍ਹਾਂ ਨਿਯਮਾਂ ਲਈ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਅਤ ਢੰਗ ਨਾਲ ਗੱਡੀ ਚਲਾਉਣ ਵਲ ਵਿਸ਼ੇਸ਼ ਧਿਆਨ ਦੇਣ, ਤੇ ਲੋਕਾਂ ਨੂੰ ਗੱਡੀ ਘੱਟ ਰਫਤਾਰ ਨਾਲ ਚਲਾਉਣ ਦੀ ਵੀ ਅਪੀਲ ਕੀਤੀ ਗਈ ਹੈ। ਨਵੇਂ ਲਾਗੂ ਕੀਤੇ ਗਏ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਤੇ ਲੋਕਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ, ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਤੇ 500 ਰੁਪਏ ਜੁਰਮਾਨਾ ਅਤੇ ਟ੍ਰੈਫਿਕ ਅਧਿਕਾਰੀਆਂ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਨਿਯਮਾਂ ਦੇ ਹਿਸਾਬ ਨਾਲ ਹੀ ਜੁਰਮਾਨਾ ਕੀਤਾ ਗਿਆ ਹੈ।
ਜਿਸ ਵਿੱਚ ਰੇਡ ਲਾਈਟ ਦੀ ਉਲੰਘਣਾ ਕਰਨ ਤੇ 500 ਰੁਪਏ, ਤੇਜ਼ ਰਫ਼ਤਾਰ ਲਈ 1000 ਰੁਪਏ, ਸੀਟ ਬੈਲਟ ਨਾ ਲਗਾਉਣ ਤੇ 1000 ਰੁਪਏ, ਬਿਨਾਂ ਡਰਾਈਵਿੰਗ ਲਾਇਸੈਂਸ ਵਾਹਨ ਚਲਾਉਣ ਤੇ 5,000, ਬਿਨਾਂ ਲਾਇਸੰਸ ਦੀ ਵਰਤੋਂ ਕਰਨ ਤੇ 5,000, ਸ਼ਰਾਬ ਪੀ ਕੇ ਗੱਡੀ ਚਲਾਉਣ ਤੇ 10,000, ਬਿਨਾਂ ਪਰਮਿਟ ਤੋਂ ਡਰਾਈਵ ਕਰਨ ਤੇ 10,000, ਯੋਗ ਨਾ ਹੋਣ ਦੇ ਬਾਵਜੂਦ ਵਾਹਨ ਚਲਾਉਣ ਉੱਪਰ 10,000 ਜ਼ੁਰਮਾਨੇ ਦੇ ਨਿਯਮ ਲਾਗੂ ਕੀਤੇ ਗਏ ਹਨ।
Previous Postਆਹ ਦੇਖੋ ਪੰਜਾਬ ਚ ਇਥੇ ਕੀ ਕੀ ਹੋਇਆ – ਮਚਿਆ ਹੜਕੰਪ ਹੋ ਗਈ ਲਾਲਾ ਲਾਲਾ
Next Postਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਅਜਿਹੀ ਮਾੜੀ ਖਬਰ ਕਿਸੇ ਨੇ ਸੋਚਿਆ ਵੀ ਨਹੀ ਸੀ