ਸਾਵਧਾਨ – ਜਲੰਧਰ ਦੇ ਡੀ. ਸੀ. ਨੇ ਜਿਲ੍ਹੇ ਲਈ ਜਾਰੀ ਕੀਤੇ ਇਹ ਹੁਕਮ , ਕੱਲ੍ਹ ਸ਼ਾਮ ਤੋਂ ਹੋਣ ਗਏ ਲਾਗੂ

ਆਈ ਤਾਜਾ ਵੱਡੀ ਖਬਰ 

ਚੋਣਾ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਸੁਰੱਖਿਆ ਵਾਸਤੇ ਪੁਖਤਾ ਇੰਤਜ਼ਾਮ ਕਰਨ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ। ਅਜਿਹੇ ਚ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਵੱਲੋਂ ਵੀ ਜਗ੍ਹਾ-ਜਗ੍ਹਾ ਤੇ ਨਾਕੇਬੰਦੀ ਵਧਾ ਦਿੱਤੀ ਗਈ ਹੈ। ਜਿਸ ਸਦਕਾ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਸਰਕਾਰ ਵੱਲੋਂ ਜਿੱਥੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਉਨ੍ਹਾਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਵੀ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਜਲੰਧਰ ਤੇ ਡੀ ਸੀ ਵੱਲੋਂ ਜ਼ਿਲੇ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ ਕੱਲ੍ਹ ਸ਼ਾਮ ਤੋਂ ਲਾਗੂ ਹੋ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਡੀਸੀ ਘਣਸ਼ਾਮ ਥੌਰੀ ਵੱਲੋਂ ਜਿਲੇ ਅੰਦਰ 18 ਫਰਵਰੀ ਸ਼ਾਮ ਤੋਂ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਿੱਥੇ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਉਨ੍ਹਾਂ ਵੱਲੋਂ 20 ਫਰਵਰੀ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ 18 ਫਰਵਰੀ ਨੂੰ ਚੋਣ ਪ੍ਰਚਾਰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ 18 ਫਰਵਰੀ ਦੀ ਸ਼ਾਮ ਨੂੰ 22 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ।

ਜਿੱਥੇ 18 ਫਰਵਰੀ ਨੂੰ ਚੋਣ ਪ੍ਰਚਾਰ ਦੀ ਸਮਾਂ ਸੀਮਾ ਖ਼ਤਮ ਹੋ ਰਹੀ ਹੈ ਉਥੇ ਹੀ ਇਸ ਪਾਬੰਦੀ ਦੇ ਜਾਰੀ ਹੋਣ ਤੋਂ ਬਾਅਦ ਕਿਸੇ ਸਿਆਸੀ ਪਾਰਟੀ ਵੱਲੋਂ ਲੋਕਾਂ ਵਿਚ ਜਾ ਕੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਉੱਥੇ ਹੀ ਡੀਸੀ ਵੱਲੋਂ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਵੱਖ-ਵੱਖ ਸਿਆਸੀ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰੇ ਸਿਆਸੀ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਹਲਕਿਆਂ ਤੋਂ ਬਾਹਰ ਚਲੇ ਜਾਣ ਜਿੱਥੋਂ ਦੇ ਉਹ ਨਿਵਾਸੀ ਨਹੀਂ ਹਨ।

ਡਿਪਟੀ ਕਮਿਸ਼ਨਰ ਵੱਲੋਂ ਅੱਜ ਇੱਥੇ ਦੱਸਿਆ ਗਿਆ ਹੈ ਕਿ 48 ਘੰਟਿਆਂ ਲਈ ਉਨ੍ਹਾਂ ਵੱਲੋਂ ਦੋ ਦਿਨਾਂ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਉਥੇ ਹੀ ਚੋਣਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸੇ ਤਰਾਂ ਜ਼ਿਲੇ ਅੰਦਰ 10 ਮਾਰਚ ਨੂੰ ਵੀ ਡਰਾਈ ਡੇ ਦਾ ਐਲਾਨ ਕੀਤਾ ਗਿਆ ਹੈ ਜਿਸ ਦਿਨ ਵੋਟਾਂ ਦੀ ਗਿਣਤੀ ਹੋਵੇਗੀ।