ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਪਿਛਲੇ ਕੁਛ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸੂਬਾ ਸਰਕਾਰ ਵੱਲੋਂ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿੱਚ ਕਰੋਨਾ ਟੀਕਾਕਰਨ ਅਤੇ ਕਰੋਨਾ ਟੈਸਟ ਦੀ ਸਮਰੱਥਾ ਨੂੰ ਵੀ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਸਦਕਾ ਪੰਜਾਬ ਵਿੱਚ ਫੈਲ ਰਹੇ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਹੁਣ
ਪੰਜਾਬ ਚ ਇਥੇ ਇਹਨਾਂ ਇਲਾਕਿਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਗਿਆ ਘੋਸ਼ਿਤ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਨੂੰ ਮਾਇਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ
ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕਿਉਂਕਿ ਕਰੋਨਾ ਦੀ ਇਹ ਲਹਿਰ ਬਹੁਤ ਸਾਰੇ ਇਲਾਕਿਆਂ ਵਿੱਚ ਹਾਵੀ ਹੁੰਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਪ੍ਰਤੀ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ—ਸਹਿਣ ਅਤੇ ਖਾਣ—ਪੀਣ ਦੇ ਪ੍ਰਬੰਧ ਦਾ ਖਿ਼ਆਲ ਰੱਖਿਆ
ਜਾਵੇਗਾ। ਇਸ ਤੋਂ ਇਲਾਵਾ ਮਾਈਕਰੋ ਕੰਟੇਨਮੈਂਟ ਐਲਾਨੇ ਗਏ ਇਲਾਕਿਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ ਜੋ ,ਇਸ ਤਰ੍ਹਾਂ ਹੈ ,ਗਲੀ ਨੰਬਰ 2 ਡੀ.ਏ.ਵੀ. ਸਕੂਲ ਵਾਲੀ ਗਲੀ,ਸੇਮੀ ਪੱਤਰਕਾਰ ਵਾਲੀ ਗਲੀ ਨੇੜੇ ਡੀ.ਏ.ਵੀ. ਸਕੂਲ ਵਾਰਡ ਨੰਬਰ 21 ,(ਮਕਾਨ ਨੰਬਰ 116), ਡੀ.ਏ.ਵੀ. ਸਕੂਲ ਦੇ ਨਾਲ ਵਾਲੀ ਗਲੀ (ਮਕਾਨ ਨੰਬਰ 128) ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ।
Previous Postਹੁਣ ਪੰਜਾਬ ਚ ਇਹਨਾਂ ਵਲੋਂ 29 ਮਈ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ : ਰਾਤ ਦੇ ਕਰਫਿਊ ਚ ਦੁਕਾਨਦਾਰਾਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ