ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲੈਣ ਵਾਲੀ ਕਰੋਨਾ ਇੰਨੀ ਦਿਨੀਂ ਸਭ ਤੋਂ ਜ਼ਿਆਦਾ ਭਾਰਤ ਉਪਰ ਹਾਵੀ ਹੋਈ ਹੈ। ਅਮਰੀਕਾ ਤੋਂ ਬਾਅਦ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਲਗਾਤਾਰ ਕਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਵਿਚ ਤਾਲਾ ਬੰਦੀ ਲਾਗੂ ਕੀਤੀ ਗਈ ਸੀ ਅਤੇ ਰਾਤ ਦਾ ਕਰਫ਼ਿਊ ਵੀ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਸਰਕਾਰ ਵੱਲੋ ਸੂਬੇ ਵਿੱਚ ਵਧ ਰਹੇ ਕਰੋਨਾ ਕੇਸਾਂ ਉਪਰ ਕਾਬੂ ਪਾਉਣ ਲਈ ਹੀ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਅਗਰ ਕੋਈ ਵੀ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਪੰਜਾਬ ਵਿੱਚ ਇੱਥੇ ਇਨ੍ਹਾਂ ਦੁਕਾਨਾਂ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਈ ਹੋ ਗਿਆ ਹੈ ਹੁਣ ਇਹ ਐਲਾਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਕੇਸਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹੇ ਵਿੱਚ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉੱਥੇ ਹੀ ਸੈਲੂਨ ਨੂੰ ਖੋਲਣ ਦਾ ਸਮਾਂ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਲਈ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਿੱਤਾ ਗਿਆ ਹੈ। ਇਸ ਦੌਰਾਨ ਡੀਸੀ ਵੱਲੋਂ ਸੈਲੂਨ ਦੇ ਮਾਲਕਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਜਿਨ੍ਹਾਂ ਵਿੱਚ ਇਕ ਸਮੇਂ ਤੇ ਇਕ ਹੀ ਗਾਹਕ ਨੂੰ ਸੈਲੂਨ ਦੇ ਅੰਦਰ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਕੰਮ ਕਰਨ ਵਾਲੇ ਕਰਮਚਾਰੀ ਡਬਲ ਮਾਸਕ ਦੀ ਵਰਤੋਂ ਕਰਨਗੇ। ਇੱਕ ਗਾਹਕ ਦੇ ਬਾਹਰ ਜਾਣ ਤੋਂ ਬਾਅਦ ਹੀ ਦੂਸਰੇ ਗਾਹਕ ਨੂੰ ਅੰਦਰ ਆਉਣ ਦੀ ਇਜਾਜ਼ਤ ਹੋਵੇਗੀ ਅਤੇ ਉਸਦੇ ਬੈਠਣ ਤੋਂ ਪਹਿਲਾਂ ਕੁਰਸੀ ਅਤੇ ਕੈਂਚੀਆਂ ਕੰਘੇ ਅਤੇ ਬਰਸ਼ ਆਦਿ ਨੂੰ ਸੈਨੇਟਾਈਜ਼ ਕਰਨਾ ਜ਼ਰੂਰੀ ਹੋਵੇਗਾ।
ਸੈਲੂਨ ਦੇ ਦਰਵਾਜੇ ਖੋਲ੍ਹ ਕੇ ਰੱਖੇ ਜਾਣਗੇ ਅਤੇ ਐਗਜ਼ਾਸਟ ਫੈਨ ਲਾਏ ਜਾਣਗੇ। ਉੱਥੇ ਹੀ ਸੈਲੂਨ ਵਿਚ ਏ ਸੀ ਦੇ ਚਲਾਉਣ ਉੱਪਰ ਪਾਬੰਦੀ ਲਗਾਈ ਗਈ ਹੈ। ਸੈਲੂਨ ਵਿਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਕੰਮ ਦੇ ਸਮੇਂ ਵਾਰ ਵਾਰ ਹੱਥ ਧੋਣ ਅਤੇ ਸੈਨੇਟਾਈਜ਼ਰ ਕੀਤੇ ਜਾਣਾ ਲਾਜ਼ਮੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਇਹ ਸਾਰੀਆਂ ਹਦਾਇਤਾਂ ਜ਼ਿਲ੍ਹੇ ਦੀ ਹੱਦ ਅੰਦਰ ਕੰਮ ਕਰਨ ਵਾਲੇ ਸਾਰੇ ਸੈਲੂਨ ਦੀਆਂ ਦੁਕਾਨਾਂ ਵਿੱਚ ਲਾਗੂ ਕੀਤੀਆਂ ਗਈਆਂ ਹਨ।
Previous Postਹੁਣੇ ਹੁਣੇ ਫਿਲਮ ਇੰਡਸਟਰੀ ਚ ਛਾਈ ਸੋਗ ਦੀ ਲਹਿਰ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
Next Postਆਖਰ CBSE ਸਕੂਲ ਦੇ ਇਹਨਾਂ ਵਿਦਿਆਰਥੀਆਂ ਬਾਰੇ ਆਈ ਇਹ ਵੱਡੀ ਖਬਰ ਹੋਣ ਲੱਗਾ ਇਹ ਕੰਮ