ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਵਾਇਰਸ ਲਗਾਤਾਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਨਵੇਂ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਬਿਮਾਰੀ ਦੇ ਕਾਰਨ ਅਜਾਈ ਚੱਲੇ ਗਈਆਂ ਹਨ। ਜਿਸ ਕਾਰਨ ਸਥਾਨਕ ਪੁਲਿਸ ਵੱਲੋਂ ਸਖ਼ਤੀ ਅਪਣਾਈ ਜਾ ਰਹੀ ਹੈ। ਅਸਲ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੁਝ ਨਿਯਮ ਨਿਰਧਾਰਤ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਕੇ ਆਮ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਇਸ ਬਿਮਾਰੀ ਦੀ ਰੋਕਥਾਮ ਪਾਈ ਜਾ ਸਕਦੀ ਹੈ।
ਜਿਸ ਦੇ ਚਲਦਿਆਂ ਹੁਣ ਪ੍ਰਸ਼ਾਸਨ ਨੇ ਵੱਲੋਂ ਕੁਝ ਨਵੇਂ ਨਿਯਮ ਬਣਾਏ ਗਏ ਹਨ ਅਤੇ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਕਰੋਨਾ ਦੇ ਰੋਕਥਾਮ ਪਾਉਣ ਲਈ ਪੰਜਾਬ ਦੇ ਕੋਟਕਪੂਰਾ ਦੇ ਤਹਿਸੀਲ ਕੰਪਲੈਕਸ ਵਿਖੇ ਸਥਿਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਵਿੱਚ ਵਪਾਰ ਮੰਡਲ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਸ ਸਬੰਧੀ ਤੇ ਜਾਣਕਾਰੀ ਮੈਨੇਜਰ ਅਮਰਜੀਤ ਸਿੰਘ ਟਿਵਾਣਾ ਐਸਡੀਐਮ
ਬਲਕਾਰ ਸਿੰਘ ਸਿੱਧੂ ਡੀਐਸਪੀ ਵੱਲੋਂ ਦਿੱਤੀ ਗਈ ਜਿਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਕੇਸਾਂ ਦੇ ਵਧਣ ਕਾਰਨ ਕੁਝ ਦੁਕਾਨਾਂ ਖੋਲਣ ਜਾਂ ਦੁਕਾਨਾਂ ਨੂੰ ਬੰਦ ਕਰਨ ਸਬੰਧੀ ਕੁਝ ਨਿਯਮ ਬਣਾਏ ਗਏ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਹਫਤੇ ਦੇ ਪੰਜ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੁੱਧ ਸਬੰਧੀ ਡੇਅਰੀ ਦਾ ਸਮਾ ਜਾਂ ਦੋਧੀ ਲਈ ਹੋਮ ਡਲਿਵਰੀ ਦਾ ਸਮਾਂ ਸਵੇਰੇ 6 ਵਜੇ ਤੋਂ 10 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ ਸ਼ਾਮ 4 ਵਜੇ ਤੋਂ 6 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਕਰਿਆਨਾ ਸਟੋਰ ਅਤੇ ਸਬਜ਼ੀਆਂ
ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਲੈਕੇ ਦੁਪਹਿਰ ਇੱਕ ਵਜੇ ਤੱਕ ਹੀ ਖੁੱਲ੍ਹ ਸਕਦੇ ਹਨ। ਇਸ ਤੋਂ ਇਲਾਵਾ ਇਹ ਨਿਯਮ ਬਣਾਇਆ ਗਿਆ ਹੈ ਕਿ ਇਕ ਸਮੇਂ ਤੇ ਦੁਕਾਨ ਵਿਚ 2 ਵਿਅਕਤੀਆਂ ਤੋਂ ਵੱਧ ਵਿਅਕਤੀ ਨਹੀਂ ਹੋ ਸਕਦੇ। ਇਸ ਸਬੰਧੀ ਡੀਐਸਪੀ ਦਾ ਕਹਿਣਾ ਹੈ ਕਿ ਜੇਕਰ ਕੋਈ ਅਜਿਹੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਪ੍ਰਤੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਦੇ ਵਿਚ ਡਾਕਟਰ ਹਰਿੰਦਰ ਸਿੰਘ ਗਾਂਧੀ ਐਸਐਮਓ, ਇੰਸ. ਗੁਰਮੀਤ ਸਿੰਘ ਐਸਐਚਓ ਥਾਣਾ ਸਿਟੀ, ਓਮਕਾਰ ਗੋਇਲ ਪ੍ਰਧਾਨ ਚੈਂਬਰ ਆੱਫ ਕਾਮਰਸ, ਰਮਨ ਮਨਚੰਦਾ, ਸੋਮਨਾਥ ਅਰੋੜਾ, ਲਵਲੀ ਆਹੂਜਾ, ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਵੀ ਮੌਜੂਦ ਰਹੇ ਸਨ। ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਵੱਲੋਂ ਆਮ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ।