ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਲੋਕ ਪਹਿਲਾ ਹੀ ਕਰੋਨਾ ਦੇ ਦੌਰ ਦੌਰਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਰਿਹਾ ਹੈ। ਅਜਿਹੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਬਾਰੇ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ। ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ, ਜੋ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ।
ਹੁਣ ਪੰਜਾਬ ਵਿੱਚ ਇੱਥੇ ਪਿੰਡਾਂ ਅਤੇ ਸ਼ਹਿਰ ਵਾਲਿਆਂ ਲਈ ਇਹ ਹੁਕਮ ਜਾਰੀ ਹੋ ਗਿਆ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਲੁੱਟ ਖੋਹ ਅਤੇ ਚੋਰੀ ਠੱਗੀ ਵਿਚ ਹੋਏ ਵਾਧੇ ਨੂੰ ਦੇਖਦੇ ਹੋਏ ਕੁਝ ਸਖਤ ਆਦੇਸ਼ ਲਾਗੂ ਕੀਤੇ ਗਏ ਹਨ।
ਉੱਥੇ ਹੀ ਜ਼ਿਲੇ ਦੇ ਡੀਸੀ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਫੌਜਦਾਰੀ ਜਾਬਤਾ ਐਕਟ ਧਾਰਾ 144 ਅਧੀਨ ਲੋਕ ਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਰੀ ਠੱਗੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਆਦੇਸ਼ ਲਾਗੂ ਕੀਤੇ ਗਏ ਹਨ ਜਿਸਦੇ ਤਹਿਤ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਖਾਸ ਸਖਸ਼ੀਅਤਾਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਸਬੰਧੀ ਪਿੰਡਾਂ ਦੇ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਮਿਉਂਸੀਪਲ ਕੌਂਸਲਰ ਨੂੰ ਇਹ ਜ਼ਿੰਮੇਵਾਰੀ ਦੇਣ ਵਾਸਤੇ ਆਦੇਸ਼ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਠੀਕਰੀ ਪਹਿਰਾ ਲਗਵਾਇਆ ਜਾਵੇ। ਮੋਗਾ ਜ਼ਿਲ੍ਹੇ ਦੇ ਡੀਸੀ ਹਰੀਸ਼ ਨਾਇਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਇਹ ਆਦੇਸ਼ ਦਿੱਤੇ ਗਏ ਹਨ ਜਿਨਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੁੱਟ ਖੋਹ ਅਤੇ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ। ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਿ ਜ਼ਿਲੇ ਅੰਦਰ 30 ਨਵੰਬਰ 2021 ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ।
Previous PostCM ਚੰਨੀ ਦੇ ਪੁੱਤਰ ਦੇ ਵਿਆਹ ਦੀਆਂ ਅੰਦਰਲੀਆਂ ਤਸਵੀਰਾਂ ਆਈਆਂ ਸਾਹਮਣੇ ਇਹ ਇਹ ਖਾਸ ਮਹਿਮਾਨ ਹੋਏ ਸ਼ਾਮਲ
Next PostCM ਚੰਨੀ ਨੂੰ ਚੜਿਆ ਪੁੱਤ ਦੇ ਵਿਆਹ ਦਾ ਗੋਢੇ ਗੋਢੇ ਚਾਅ – ਖੁਸ਼ੀ ਚ ਖੁਦ ਕੀਤਾ ਇਹ ਕੰਮ ਤਸਵੀਰਾਂ ਆਈਆਂ ਸਾਹਮਣੇ