ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਸਰਕਾਰ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਦੇ ਅਧਿਕਾਰ ਦਿੱਤੇ ਗਏ। ਉਸੇ ਹਿਸਾਬ ਨਾਲ ਵੱਖ ਵੱਖ ਜ਼ਿਲਿਆ ਦੇ ਅਧਿਕਾਰੀਆਂ ਵੱਲੋਂ ਕ੍ਰੋਨਾ ਸਥਿਤੀ ਉਪਰ ਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਸਨ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੀ ਕਈ ਤਰ੍ਹਾਂ ਦੇ ਸਖ਼ਤ ਹੁਕਮ ਲਾਗੂ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਇਸ ਚੀਜ਼ ਤੇ ਏਸ ਜਗ੍ਹਾ ਉੱਪਰ ਪਾਬੰਦੀ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਖਬਰ ਮੁਤਾਬਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਡਰੋਨ ਅਤੇ ਛੋਟੀਆਂ ਉੱਡਣ ਵਾਲੀਆਂ ਵਸਤਾਂ ਉਪਰ ਪੂਰਨ ਰੂਪ ਨਾਲ ਪਾਬੰਦੀ ਲਗਾਏ ਜਾਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਹ ਫੈਸਲਾ ਜ਼ਿਲੇ ਅੰਦਰ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਕਿਉਂਕਿ ਬਹੁਤ ਸਾਰੇ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ। ਇਸ ਲਈ ਜ਼ਿਲ੍ਹੇ ਦੇ ਮਜਿਸਟਰੇਟ ਅਪਨੀਤ ਰਿਆਤ ਵੱਲੋਂ ਇਹ ਹੁਕਮ ਲਾਗੂ ਕੀਤੇ ਗਏ ਹਨ ਡਰੋਨ ਵਰਗੀਆਂ ਛੋਟੀਆਂ ਚੀਜ਼ਾਂ ਜੋ ਅਸਮਾਨ ਵਿੱਚ ਉਡਾਈਆਂ ਜਾ ਸਕਦੀਆਂ ਹਨ। ਜਿਨ੍ਹਾਂ ਵਿੱਚ ਛੋਟੇ ਡਰੋਨ ਅਤੇ ਯੂ ਏ ਵੀ ਕੈਮਰਿਆਂ ਦਾ ਪ੍ਰਯੋਗ ਵੀ ਕੀਤਾ ਜਾਂਦਾ ਹੈ। ਜਿਸ ਦੇ ਜ਼ਰੀਏ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕਈ ਸਥਿਤੀਆਂ ਉਪਰ ਨਜ਼ਰ ਰੱਖਣ ਲਈ ਵੀਡੀਓ ਅਤੇ ਫੋਟੋਆ ਕੀਤੀਆਂ ਜਾਂਦੀਆਂ ਹਨ।
ਜਿਨ੍ਹਾਂ ਦੇ ਨਾਲ ਫਿਰ ਕਈ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪ੍ਰਾਪਤ ਵਿਸ਼ੇਸ਼ ਅਧਿਕਾਰਾਂ ਦੇ ਕਾਰਨ ਜ਼ਿਲ੍ਹੇ ਅੰਦਰ ਡਰੋਨ, ਉਡਾਉਣ ਵਾਲੀਆਂ ਵਸਤਾਂ, ਖਿਡਾਉਣੇ ਉਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਕਿਉਂਕਿ ਇਹੋ ਜਿਹੇ ਹਾਦਸੇ ਹੋਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
Previous Postਵਾਪਰਿਆ ਕਹਿਰ ਅਚਾਨਕ ਅਸਮਾਨ ਤੋਂ ਆਈ ਮੌਤ ਨੇ ਲੈ ਲਈਆਂ 16 ਜਾਨਾਂ , ਇਲਾਕੇ ਚ ਪਿਆ ਮਾਤਮ
Next Postਚੰਗੀ ਖਬਰ : ਇਸ ਤਰੀਕ ਨੂੰ ਸਰਕਾਰ ਇਹਨਾਂ ਲੋਕਾਂ ਨੂੰ ਦੇਵੇਗੀ ਨਕਦ ਖਾਤਿਆਂ ਚ ਪੈਸੇ