ਅੱਜਕੱਲ ਦੇ ਸਮੇਂ ਵਿੱਚ ਵਿਆਹ ਦੌਰਾਨ ਲੋਕ ਦਿਖਾਵਾ ਵੱਧ ਕਰਦੇ ਹਨ । ਲੋਕ ਵਿਆਹ ਵਿੱਚ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਨ, ਜੋ ਦੇਖਣ ਦੇ ਵਿੱਚ ਵੱਖਰੀ ਤੇ ਵਾਹ ਵਾਹੀ ਦਾ ਕੇਂਦਰ ਬਣਦੀ ਹੈ। ਲੋਕ ਵਿਆਹਾਂ ਨੂੰ ਦਿਲਚਸਪ ਬਣਾਉਣ ਦੇ ਲਈ ਲੱਖਾਂ ਰੁਪਏ ਖਰਚ ਕਰ ਰਿਹਾ । ਵਿਆਹਾਂ ਵਿੱਚ ਫੋਟੋਗ੍ਰਾਫੀ ਵਾਸਤੇ ਵੱਖੋ ਵੱਖਰੀਆਂ ਚੀਜ਼ਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਵਿਚਾਲੇ ਹੁਣ ਵਿਆਹਾਂ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਂਝੀ ਕਰਾਂਗੇ, ਜਿੱਥੇ ਹੁਣ ਵਿਆਹ ਮੌਕੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਹੋ ਚੁੱਕੇ ਹਨ । ਜੇਕਰ ਇਹਨਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ , ਇਸਦਾ ਵੱਡਾ ਖਮਿਆਜ਼ਾ ਭੁਗਤਨਾ ਪੈ ਸਕਦਾ ਹੈ। ਮਾਮਲਾ ਫਰੀਦਕੋਟ ਦੇ ਨਾਲ ਜੁੜਿਆ ਹੋਇਆ ਹੈ। ਜਿੱਥੇ ਫਰੀਦਕੋਟ ਫਰੀਦਕੋਟ/ਜੈਤੋ ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵਿਨੀਤ ਕੁਮਾਰ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਵਿਆਹ ਮੌਕੇ ਵਰਤੇ ਜਾਣ ਵਾਲੇ ਡਰੋਨ ਉੱਪਰ ਪਾਬੰਦੀ ਲਗਾ ਦਿੱਤੀ । ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਜਿਲਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ, ਉਹਨਾਂ ਕਿਹਾ ਕਿ ਜੇਕਰ ਇਸ ਪਾਬੰਦੀ ਦੀ ਕਿਸੇ ਨੇ ਉਲੰਘਣਾ ਕੀਤੀ ਤਾਂ , ਉਸ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ’ਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਲਈ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਜਿਸ ਕਾਰਨ ਕਈ ਵਾਰ ਵੱਡਾ ਨੁਕਸਾਨ ਵੀ ਹੋ ਜਾਂਦਾ ਹੈ । ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਹਨਾਂ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਆਖਿਆ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦੇ ਇਸਤੇਮਾਲ ਉੱਪਰ ਪਾਬੰਦੀ ਲਗਾਈ ਗਈ ਹੈ। ਜੇਕਰ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ, ਡਰੋਨ ਦੀ ਵਰਤੋਂ ਕਰਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਕੋਲੋਂ ਮਨਜ਼ੂਰੀ ਲੈਣੀ ਜਰੂਰੀ ਹੈ । ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਦਫਤਰ ਦੀ ਬਿਨਾਂ ਪ੍ਰਵਾਨਗੀ ਤੋਂ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ, ਉਸ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 23 ਫਰਵਰੀ 2025 ਤੱਕ ਲਾਗੂ ਰਹਿਣਗੇ। ਇਸ ਸਬੰਧੀ ਲਿਖਤੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਿਆ ਹੈ। ਕੋਈ ਵੀ ਵਿਅਕਤੀ ਜੇਕਰ ਬਿਨਾਂ ਇਜਾਜ਼ਤ ਤੋਂ ਡਰੋਨ ਦੀ ਵਰਤੋਂ ਕਰਦਾ ਨਜ਼ਰ ਆਇਆ ਤਾਂ, ਉਸ ਉੱਪਰ ਸਖਤ ਤੋਂ ਸਖਤ ਕਾਰਵਾਈ ਕੀਤੇ ਜਾਣ ਦੇ ਵੀ ਹੁਕਮ ਜਾਰੀ ਹੋ ਚੁੱਕੇ ਹਨ।