ਆਈ ਤਾਜਾ ਵੱਡੀ ਖਬਰ
ਪੰਜਾਬ ਅਤੇ ਪੰਜਾਬੀਆਂ ਦੀ ਸੁਰੱਖਿਆ ਵਾਸਤੇ ਸਮੇਂ ਸਮੇਂ ‘ਤੇ ਪ੍ਰਸ਼ਾਸਨ ਤੇ ਸਰਕਾਰਾਂ ਦੇ ਵੱਲੋਂ ਕੁਝ ਪਾਬੰਦੀਆਂ ਅਤੇ ਕੁਝ ਸਖਤ ਹੁਕਮ ਜਾਰੀ ਕੀਤੇ ਜਾਂਦੇ ਹਨ । ਹੁਣ ਇੱਕ ਅਜਿਹੀ ਹੀ ਜਾਣਕਾਰੀ ਸਾਂਝੀ ਕਰਾਂਗੇ ਜਿੱਥੇ ਪੰਜਾਬ ਦੇ ਵਿੱਚ ਸ਼ਾਮ ਦੇ 7 ਵਜੇ ਤੋਂ ਲੈ ਕੇ ਸਵੇਰ ਦੇ 7 ਵਜੇ ਤੱਕ ਪਾਬੰਦੀ ਲੱਗ ਚੁੱਕੀ ਹੈ । ਜੇਕਰ ਕੋਈ ਜਾਰੀ ਹੁਕਮਾਂ ਨੂੰ ਤੋੜਦਾ ਹੈ ਤਾਂ ਉਹਨਾਂ ਉੱਪਰ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਵੀ ਗੱਲ ਆਖੀ ਗਈ ਹੈ। ਦੱਸ ਦਈਏ ਕਿ ਇਹ ਪਾਬੰਦੀ ਪੰਜਾਬ ਦੇ ਜ਼ਿਲਾ ਫਿਰੋਜ਼ਪੁਰ ਦੇ ਵਿੱਚ ਲਗਾਈ ਗਈ ਹੈ । ਜਿੱਥੇ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਪੀ. ਸੀ. ਐੱਸ. ਨੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ । ਜਿਸ ਤਹਿਤ ਬਾਰਡਰ ਏਰੀਏ ’ਚ ਪੈਂਦੇ ਦਰਿਆ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ, ਇਸ ਪਿੱਛੇ ਦਾ ਮੁੱਖ ਮਕਸਦ ਹੈ ਸੁਰੱਖਿਆ । ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਆਖਿਆ ਗਿਆ ਹੈ ਕਿ ਜ਼ਿਲ੍ਹੇ ਅੰਦਰ ਜੇਲ੍ਹ ਖੇਤਰ ਦੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ’ਚ ਵੱਖ-ਵੱਖ ਸਥਾਨਾਂ ’ਤੇ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਉਹਨਾਂ ਚੋਕਸ ਕਰਦਿਆਂ ਹੋਇਆ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਈ ਪ੍ਰਕਾਰ ਦੀਆਂ ਅਣਸੁਖਾਵੀਆਂ ਵਾਰਦਾਤਾਂ ਨੂੰ ਅਣਜਾਣ ਦਿੱਤਾ ਜਾ ਸਕਦਾ ਹੈ। ਇਸ ਲਈ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਦੱਸ ਦਈਏ ਕਿ ਪ੍ਰਸ਼ਾਸਨ ਦੇ ਵੱਲੋਂ ਸ਼ੱਕੀ ਇਲਾਕੇ ਦਾ ਪਹਿਲਾ ਪੂਰਾ ਨਿਰੀਖਣ ਕੀਤਾ ਜਾਂਦਾ ਹੈ ਤੇ ਫਿਰ ਅਜਿਹੀਆਂ ਪਾਬੰਦੀਆਂ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ, ਜੋ ਕਿਸੇ ਵੀ ਪ੍ਰਕਾਰ ਦੀ ਕਿਸੇ ਵੀ ਵਾਰਦਾਤ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕ ਦਿੱਤਾ ਜਾਵੇ ।