ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਸਿਆਸੀ ਪਾਰਟੀਆ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਹਦਾਇਤਾਂ ਨੂੰ ਕਾਫ਼ੀ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਚੋਣ ਪ੍ਰਚਾਰ ਕਰਨ ਦੀ ਇਜਾਜਤ ਦਿੱਤੀ ਗਈ ਹੈ। ਪਰ ਬਹੁਤ ਸਾਰੇ ਲੋਕਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਠੱਲ ਪਾਉਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਕਮਿਸ਼ਨ ਵੱਲੋਂ ਵੀ ਅਜਿਹੇ ਲੋਕਾਂ ਉਪਰ ਪਹਿਲਾਂ ਤੋਂ ਹੀ ਸ਼ਿਕੰਜਾ ਕੱਸੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਉਥੇ ਹੀ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫੈਸਲੇ ਲਏ ਹਨ। ਹੁਣ ਪੰਜਾਬ ਵਿਚ ਇੱਥੇ 18 ਫਰਵਰੀ ਸ਼ਾਮ 6 ਵਜੇ ਤੋਂ ਇਸ ਸਬੰਧੀ ਦਾ ਵੱਡਾ ਐਲਾਨ ਹੋ ਗਿਆ ਹੈ।
ਪੰਜਾਬ ਵਿੱਚ ਜਿੱਥੇ ਮਲੇਰਕੋਟਲਾ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ ਵੱਲੋਂ ਜ਼ਿਲ੍ਹੇ ਅੰਦਰ ਚੋਣਾਂ ਦੇ ਸਮੇਂ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਲਈ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਤੋਂ 48 ਘੰਟੇ ਪਹਿਲਾਂ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਵਿਕਰੀ ਉਪਰ ਪੂਰੀ ਤਰ੍ਹਾਂ ਰੋਕ ਲਗਾ ਦਿਤੀ ਗਈ ਹੈ। ਜਿੱਥੇ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ 10 ਮਾਰਚ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਉੱਥੇ ਹੀ ਸ਼ਰਾਬ ਨਾਲ ਸਬੰਧਤ ਸਾਰੇ ਸਥਾਨਾਂ ਉੱਪਰ ਸ਼ਰਾਬ ਵੇਚਣ ਉੱਪਰ ਪੂਰਨ ਰੂਪ ਨਾਲ ਪਬੰਦੀ ਲਾਗੂ ਕੀਤੀ ਗਈ ਹੈ।
ਜਿੱਥੇ ਪੰਜਾਬ ਵਿਚ ਵੋਟਾਂ ਪੈਣ ਅਤੇ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਲ ਨੂੰ ਡਰਾਈ ਡੇ ਵੱਜੋਂ ਰੱਖਿਆ ਜਾ ਰਿਹਾ ਹੈ। ਉਥੇ ਹੀ 18 ਫਰਵਰੀ ਦੀ ਸ਼ਾਮ ਨੂੰ 6 ਵਜੇ ਤੋਂ ਲੈ ਕੇ 20 ਫ਼ਰਵਰੀ 2022 ਤੱਕ ਵੋਟਾਂ ਪੈਣ ਤੱਕ ਡਰਾਈ ਡੇ ਸਬੰਧੀ ਲਾਗੂ ਕੀਤੀ ਗਈ ਇਹ ਪਾਬੰਦੀ ਜਾਰੀ ਰਹੇਗੀ। ਉਥੇ ਹੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਸ਼ਰਾਬ ਉਪਰ ਇਹ ਪਾਬੰਦੀ ਲਾਗੂ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਗੈਸ ਸਿਲੰਡਰ ਨੇ ਮਚਾਈ ਭਾਰੀ ਤਬਾਹੀ , ਮਚੀ ਹਾਹਾਕਾਰ
Next Postਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਬਾਰੇ ਆਈ ਇਹ ਵੱਡੀ ਖਬਰ – ਅਚਾਨਕ ਕਰਤਾ ਇਹ ਕੰਮ