ਸਾਵਧਾਨ – ਪੰਜਾਬ ਚ ਇਥੇ 24 ਮਾਰਚ 2021 ਤੱਕ ਲਈ ਲਗੀ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਕਾਲ ਦੇ ਵਿੱਚ ਵੀ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਗਏ ਸਨ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਤਿਉਹਾਰਾਂ ਨੂੰ ਦੇਖਦੇ ਹੋਏ ਵੀ ਪਾਬੰਦੀਆਂ ਲਗਾਈਆਂ ਗਈਆਂ ਸਨ। ਤਾਂ ਜੋ ਅਜਿਹੇ ਮੌਕਿਆਂ ਉਪਰ ਵੀ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕਣ। ਕਿਉਂਕਿ ਬਹੁਤ ਸਾਰੇ ਅਜਿਹੇ ਤੱਤ ਅਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ ਜਿੱਥੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ।

ਪਹਿਲਾਂ ਵੀ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ ਜਿਸ ਵਿੱਚ ਡਰੋਨ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਫੌਜ਼ ਨਾਲ ਸਬੰਧਤ ਵਾਹਨਾਂ , ਤੇ ਵਰਦੀ ਉਪਰ ਪਾਬੰਦੀ ਲਗਾਈ ਗਈ ਹੈ, ਉੱਚੀ ਅਵਾਜ਼ ਵਾਲੇ ਸੰਗੀਤ ਉਪਰ ਪਾਬੰਦੀ,ਪਤੰਗ ਚੜਾਉਣ ਵਾਸਤੇ ਚਾਈਨਾ ਡੋਰ ਉਪਰ ਵੀ ਪਾਬੰਦੀ ਲਗਾਈ ਗਈ ਸੀ। ਹੁਣ ਪੰਜਾਬ ਵਿੱਚ 24 ਮਾਰਚ 2021 ਤੱਕ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਏਡੀਸੀ ਫਰੀਦਕੋਟ ਗੁਰਜੀਤ ਸਿੰਘ ਪੀ ਸੀ ਐਸ ਨੇ ਫੌਜ ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਆਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਕਿਉਂਕਿ ਪਹਿਲਾਂ ਵੀ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਸਹਾਇਤਾ ਨਾਲ ਕੁਝ ਹਥਿਆਰਾਂ ਦੀ ਸਮੱਗਲਿੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕੀਤਾ ਗਿਆ ਹੈ। ਪਿਛਲੇ ਦਿਨੀਂ ਵੀ ਤਰਨਤਾਰਨ ਦੇ ਵਿੱਚ ਕੁਝ ਲੋਕਾਂ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਏਡੀਸੀ ਫਰੀਦਕੋਟ ਗੁਰਜੀਤ ਸਿੰਘ ਵੱਲੋਂ ਡਰੋਨ ਦੀ ਵਰਤੋਂ ਤੇ 24 ਮਾਰਚ 2021 ਤੱਕ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਗਰ ਕਿਸੇ ਨੂੰ ਵੀ ਆਪਣੇ ਕਿਸੇ ਪ੍ਰੋਗਰਾਮ,

ਜਾਂ ਵਿਆਹ-ਸ਼ਾਦੀ ਵਿਚ ਡਰੋਨ ਦੀ ਵਰਤੋਂ ਕਰਨੀ ਹੋਵੇਗੀ, ਤਾਂ ਇਸ ਦੀ ਮਨਜ਼ੂਰੀ ਦਫਤਰ ਡਿਪਟੀ ਕਮਿਸ਼ਨਰ ਕੋਲੋਂ ਪਹਿਲਾਂ ਹੀ ਲੈਣੀ ਹੋਵੇਗੀ। ਅਗਰ ਕੋਈ ਵੀ ਵਿਅਕਤੀ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉ-ਲੰ-ਘ-ਣਾ ਕਰਦਾ ਹੈ ਅਤੇ ਬਿਨਾਂ ਪ੍ਰਵਾਨਗੀ ਤੋਂ ਡਰੋਨ ਦੀ ਵਰਤੋਂ ਕਰਦਾ ਹੋਇਆ ਪਾਇਆ ਜਾਂਦਾ ਹੈ,ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।