ਆਈ ਤਾਜਾ ਵੱਡੀ ਖਬਰ
ਜਿਥੇ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ ਉਥੇ ਹੀ ਅਪਰਾਧ ਨਾਲ ਜੁੜੇ ਹੋਏ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦੇ ਅਤੇ ਸੁਣਦੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਲੋਕਾਂ ਦੀ ਸੁਰੱਖਿਆ ਲਈ ਜਿੱਥੇ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਲਾਲਚ ਦੇ ਚਲਦੇ ਹੋਏ ਕਈ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ। ਜਿਨ੍ਹਾਂ ਵਿੱਚ ਮਾਸੂਮ ਬੱਚਿਆਂ ਦਾ ਜ਼ਿਕਰ ਵੀ ਆ ਜਾਂਦਾ ਹੈ। ਜੋ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੁੰਦੇ ਹਨ।
ਹੁਣ ਪੰਜਾਬ ਵਿੱਚ ਇਥੇ ਪੰਜ ਸਾਲਾਂ ਦੇ ਬੱਚੇ ਨੂੰ ਇਸ ਤਰ੍ਹਾਂ ਅਗਵਾ ਕੀਤਾ ਗਿਆ ਹੈ ਜਿਸ ਕਾਰਨ ਭਾਜੜਾਂ ਪੈ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਅਧੀਨ ਆਉਂਦੇ ਪਿੰਡ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 5 ਸਾਲਾਂ ਦੇ ਮਾਸੂਮ ਬੱਚੇ ਨੂੰ ਅਗਵਾ ਕਰ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਘਰ ਵਿੱਚ ਪਸ਼ੂਆਂ ਦੀ ਦੇਖਭਾਲ ਅਤੇ ਕੰਮ ਵਾਸਤੇ ਇਕ ਪ੍ਰਵਾਸੀ ਮਜ਼ਦੂਰ ਨੂੰ ਦਸ ਦਿਨ ਪਹਿਲਾਂ ਹੀ ਕੰਮ ਤੇ ਰੱਖਿਆ ਗਿਆ ਸੀ।
ਇਹ ਮਜ਼ਦੂਰ ਵੀਰਵਾਰ ਨੂੰ ਉਨ੍ਹਾਂ ਦੇ ਬੇਟੇ ਅਮਨਦੀਪ ਪੰਜ ਸਾਲਾਂ ਨੂੰ ਉਨ੍ਹਾਂ ਦੀ ਸਕੂਟਰੀ ਤੇ ਲੈ ਕੇ ਕਿਤੇ ਚਲਾ ਗਿਆ। ਜਿਸ ਦੇ ਵਾਪਸ ਨਾ ਆਉਣ ਤੇ ਇਸ ਬਾਰੇ ਉਸ ਨੂੰ ਫੋਨ ਕੀਤਾ ਗਿਆ ਪਰ ਉਸ ਦਾ ਫੋਨ ਬੰਦ ਆਉਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਦੀ ਸੂਚਨਾ ਮੱਤੇਵਾੜਾ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲੀਸ ਵੱਲੋਂ ਚਾਰ ਟੀਮਾਂ ਬਣਾ ਕੇ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਅਪਰਾਧੀ ਦੀ ਭਾਲ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਸਕੂਟਰੀ ਮੱਤੇਵਾੜਾ ਜੰਗਲ ਕੋਲੋਂ ਬਰਾਮਦ ਕੀਤੀ ਗਈ ਅਤੇ ਲੋਕਾਂ ਤੋਂ ਇਸ ਦੀ ਪੁੱਛ ਪੜਤਾਲ ਕਰਨ ਤੇ ਪਤਾ ਲੱਗਿਆ ਕਿ ਉਹ ਨਵਾਂ ਸ਼ਹਿਰ ਵੱਲ ਚਲਾ ਗਿਆ।
ਉਥੇ ਹੀ ਕਿਸੇ ਨੇ ਦੱਸਿਆ ਕਿ ਇੱਕ ਬੱਚੇ ਨਾਲ ਵਿਅਕਤੀ ਵੱਲੋਂ ਬੱਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਉਹ ਬੱਚੇ ਨੂੰ ਨਾਲ ਲੈ ਕੇ ਕਿਧਰੇ ਚਲਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ।ਪੁਲਿਸ ਵੱਲੋਂ ਉਸ ਦੇ ਨੰਬਰ ਦੇ ਕਾਰਣ ਲੋਕੇਸ਼ਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਕਿਉਂਕਿ ਉਸ ਵੱਲੋਂ ਬੱਚੇ ਦੇ ਪਿਤਾ ਪਰਮਜੀਤ ਸਿੰਘ ਦੇ ਚਚੇਰੇ ਭਰਾ ਮੰਗਲ ਸਿੰਘ ਦੇ ਫੋਨ ਉਪਰ ਨੌਕਰ ਵੱਲੋਂ ਹਿੰਦੀ ਵਿਚ ਇਕ ਮੈਸੇਜ ਭੇਜਿਆ ਗਿਆ ਹੈ। ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਇਸ ਨੌਕਰ ਨੂੰ ਬੱਚੇ ਸਮੇਤ ਬਰਾਮਦ ਕਰ ਲਿਆ ਗਿਆ ਹੈ। ਕਥਿਤ ਦੋਸ਼ੀ ਦੇ ਖਿਲਾਫ ਪੁਲਸ ਵੱਲੋਂ ਵੱਖ ਵੱਖ ਧਾਰਾ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੱਚੇ ਨੂੰ ਬਰਾਮਦ ਕਰਨ ਦੀ ਜਾਣਕਾਰੀ ਏਡੀਸੀਪੀ ਰੁਪਿੰਦਰ ਕੌਰ ਸਰਾਂ ਵੱਲੋਂ ਦਿੱਤੀ ਗਈ ਹੈ।
Previous Postਆਖਰ ਹੁਣ ਬੇਅੰਤ ਕੌਰ ਨੇ ਕੱਢ ਲਿਆਂਦਾ ਆਪਣੀ ਬੇਗੁਨਾਹੀ ਦਾ ਇਹ ਸਬੂਤ – ਸਭ ਰਹਿ ਗਏ ਹੈਰਾਨ
Next Postਹੁਣੇ ਹੁਣੇ ਇਸ ਚੋਟੀ ਦੀ ਮਸਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ