ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ ਉਥੇ ਹੀ ਲੋਕਾਂ ਵਿਚਕਾਰ ਅਜਿਹੀਆਂ ਖਬਰਾਂ ਸਾਹਮਣੇ ਆਉਣ ਕਾਰਨ ਰੋਸ ਵੀ ਵੇਖਿਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਹਾਲਾਤਾਂ ਉਪਰ ਵੀ ਉਹਨਾਂ ਖ਼ਬਰਾਂ ਦਾ ਅਸਰ ਪੈ ਰਿਹਾ ਹੈ। ਅੱਜ ਸਵੇਰੇ ਹੀ ਜਿੱਥੇ ਟਾਂਡਾ ਉੜਮੁੜ ਵਿਚ 20 ਤੋਂ ਵਧੇਰੇ ਗਊਆਂ ਦੇ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ ਜਿਸ ਨਾਲ ਲੋਕਾਂ ਵਿੱਚ ਰੋਸ ਪੈਦਾ ਹੋ ਗਿਆ ਸੀ। ਪੁਲੀਸ ਵੱਲੋਂ ਦੱਸਿਆ ਗਿਆ ਸੀ ਕਿ ਫੋਕਲ ਪੁਆਇੰਟ ਦੇ ਦਸ਼ਮੇਸ਼ ਨਗਰ ਦੇ ਸਾਹਮਣੇ ਰੇਲਵੇ ਦੇ ਸਾਹਮਣੇ ਵਾਪਰੀ ਇਸ ਘਟਨਾ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਇਸ ਘਟਨਾ ਦੇ ਕਾਰਨ ਦੁੱਖ ਪਹੁੰਚਿਆ ਹੈ ਜਿਸ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਦੁੱਖ ਜ਼ਾਹਿਰ ਕੀਤਾ ਗਿਆ।
ਹੁਣ ਪੰਜਾਬ ਵਿੱਚ ਇਸ ਰੂਟ ਤੇ ਚਲਣ ਵਾਲੇ ਲੋਕਾਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਇਸ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਟਾਂਡਾ ਉੜਮੁੜ ਦੇ ਵਿਚ ਜਿੱਥੇ ਹਿੰਦੂ ਸੰਗਠਨਾਂ ਵੱਲੋਂ ਵਾਪਰੀ ਅੱਜ ਸਵੇਰੇ 20 ਤੋਂ ਵਧੇਰੇ ਗਊਆ ਨੂੰ ਕਤਲ ਕੀਤੇ ਜਾਣ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਦੱਸਿਆ ਗਿਆ ਹੈ ਕਿ ਹਿੰਦੂ ਸੰਗਠਨਾਂ ਵੱਲੋਂ ਨੈਸ਼ਨਲ ਜਲੰਧਰ-ਜੰਮੂ ਹਾਈਵੇ ਨੂੰ ਜਾਮ ਕੀਤਾ ਗਿਆ ਹੈ।
ਜਿਸ ਕਾਰਨ ਗਊਆਂ ਦੇ ਕਤਲ ਦਾ ਇਹ ਮਾਮਲਾ ਵਧੇਰੇ ਗੰਭੀਰ ਬਣਦਾ ਜਾ ਰਿਹਾ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਇਸ ਕਤਲਕਾਂਡ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਸ ਟਰੱਕ ਵਿਚ ਦੋਵਾਂ ਨੂੰ ਲਿਆਂਦਾ ਗਿਆ ਜਿਸ ਦੇ ਪਿੱਛੇ ਆਲੂਆਂ ਦੀਆਂ ਭਰੀਆਂ ਹੋਈਆ ਬੋਰੀਆ ਰੱਖੀਆਂ ਗਈਆਂ ਸਨ ਅਤੇ ਇਥੇ ਲਿਆ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਦੱਸਿਆ ਗਿਆ ਹੈ ਕੇ ਕਤਲ ਕੀਤੀਆਂ ਗਈਆਂ ਇਨ੍ਹਾਂ ਗਾਵਾਂ ਅਤੇ ਬਲਦਾਂ ਦੀ ਚਮੜੀ ਅਤੇ ਮਾਸ ਪੁਰੀ ਤਰਾਂ ਗਾਇਬ ਹੈ। ਹਿੰਦੂ ਸੰਗਠਨਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਲਗਾਤਾਰ ਰੋਸ ਕੀਤਾ ਜਾ ਰਿਹਾ ਹੈ। ਰੋਡ ਜਾਮ ਲਗਾਏ ਜਾਣ ਨਾਲ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ।
Previous Postਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਹੁਣ ਸਾਬਕਾ ਹੋਏ ਪੰਜਾਬ ਦੇ ਮੰਤਰੀਆਂ ਬਾਰੇ ਆ ਗਈ ਇਹ ਵੱਡੀ ਖਬਰ
Next Postਆਪ ਦੀ ਹੋਈ ਧਮਾਕੇਦਾਰ ਜਿੱਤ ਵਿਚਕਾਰ ਸਿਮਰਜੀਤ ਬੈਂਸ ਨੂੰ ਪਈਆਂ ਇਸ ਕਾਰਨ ਭਾਜੜਾਂ ਪੁਲਸ ਕਰ ਰਹੀ ਜੋਰਾਂ ਤੇ ਭਾਲ