ਸਾਵਧਾਨ : ਪੰਜਾਬ ਚ ਇਹਨਾਂ 3 ਦਿਨਾਂ ਦੇ ਚਕਾ ਜਾਮ ਬਾਰੇ ਇਹਨਾਂ ਨੇ ਕਰਤਾ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਕਾਰਨ ਬਹੁਤ ਸਾਰੀ ਦੁਨੀਆਂ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰ ਰਹੀ ਹੈ। ਤਾਲਾਬੰਦੀ ਕਾਰਨ ਰੋਜ਼ਗਾਰਾਂ ਦੇ ਬੰਦ ਹੋਣ ਕਾਰਨ ਬਹੁਤ ਸਾਰੀ ਦੁਨੀਆ ਬੇਰੁਜ਼ਗਾਰ ਹੋ ਗਈ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ। ਇਸੇ ਨਾਲ ਹੀ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਆਜ਼ਮਾਇਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਕਰਮਚਾਰੀ ਸੂਬਾ ਸਰਕਾਰ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਕਿਉਂਕਿ ਜਿੱਥੇ ਉਨ੍ਹਾਂ ਕਰਮਚਾਰੀਆਂ ਵੱਲੋਂ ਕਈ ਮਹਿਕਮਿਆਂ ਵਿੱਚ ਵੱਖ ਵੱਖ ਨੌਕਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਉਨ੍ਹਾਂ ਨੂੰ ਸਰਕਾਰ ਵੱਲੋਂ ਹੱਲ ਨਹੀਂ ਕੀਤਾ ਜਾ ਰਿਹਾ।

ਪੰਜਾਬ ਵਿੱਚ ਇਨ੍ਹਾਂ ਤਿੰਨਾਂ ਦਿਨਾਂ ਦੇ ਲਈ ਚੱਕਾ ਜਾਮ ਕਰਨ ਬਾਰੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਵੱਖ ਵੱਖ ਵਿਭਾਗਾਂ ਵਿਚ ਠੇਕੇ ਤੇ ਤੈਨਾਤ ਕੀਤੇ ਗਏ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ ਪਨਬਸ ਅਤੇ ਪੀ ਆਰ ਟੀ ਸੀ ਬੱਸਾਂ ਦੇ ਕਰਮਚਾਰੀਆਂ ਵੱਲੋਂ 28 29 ਅਤੇ 30 ਨੂੰ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਉਥੇ ਹੀ 29 ਜੂਨ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ ਮੋਤੀ ਮਹਿਲ ਘੇਰਿਆ ਜਾਵੇਗਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉੱਥੇ ਹੀ ਇਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਅਤੇ ਸਾਰੇ ਮਾਣ-ਭੱਤੇ ਦਿੱਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਕੱਚੇ ਵਰਕਰਾਂ ਨੂੰ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਵਾਉਣ ਤੱਕ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਜਿੱਥੇ ਅੱਜ ਕੇਂਦਰੀ ਬੱਸ ਸਟੈਂਡ ਤੇ ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਤੇ ਗੁਰਵਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਨਾਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਸਰਕਾਰ ਨਾਲ ਦਸ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਰਕਾਰ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਾਰਾ ਮੁਨਾਫਾ ਨਿਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ।