ਸਾਵਧਾਨ – ਪੰਜਾਬ ਚ ਇੱਥੇ 20 ਜੁਲਾਈ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਸੂਬੇ ਅੰਦਰ ਲਾਗੂ ਕੀਤੀਆਂ ਹਦਾਇਤਾਂ ਵਿੱਚ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਢਿੱਲ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਬਾਰ-ਬਾਰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਕਿਉਂਕਿ ਲੋਕਾਂ ਨੂੰ ਆਖਿਆ ਜਾ ਰਿਹਾ ਹੈ ਕਿ ਕਰੋਨਾ ਨੂੰ ਪੂਰੀ ਤਰਾ ਖ਼ਤਮ ਹੋਇਆ ਨਾ ਸਮਝਿਆ ਜਾਵੇ। ਕਿਉਂਕਿ ਇਸ ਦੀ ਤੀਜੀ ਲਹਿਰਾਉਣ ਦਾ ਖਤਰਾ ਅਜੇ ਵੀ ਬਰਕਰਾਰ ਹੈ। ਉਥੇ ਹੀ ਸੂਬੇ ਅੰਦਰ ਬਹੁਤ ਸਾਰੇ ਲੋਕਾਂ ਦਾ ਕਰੋਨਾ ਟੈਸਟ ਅਤੇ ਟੀਕਾਕਰਨ ਵੀ ਕੀਤਾ ਜਾ ਚੁੱਕਾ ਹੈ ਅਤੇ ਹੋਰ ਲੋਕਾਂ ਨੂੰ ਵੀ ਕਰੋਨਾ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਵਿੱਚ ਇੱਥੇ 20 ਜੁਲਾਈ ਤੱਕ ਲਈ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਵਿੱਚ ਜਿਲ੍ਹਾ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਕੁਝ ਸਖਤ ਆਦੇਸ਼ ਲਾਗੂ ਕੀਤੇ ਗਏ ਹਨ। ਉੱਥੇ ਹੀ ਇਨ੍ਹਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਸੂਬੇ ਵਿਚ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਬੰਧੀ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਸੰਗਰੂਰ ਜ਼ਿਲ੍ਹੇ ਵਿਚ ਵੀ ਘਰਾਂ ਵਿਚ 100 ਵਿਅਕਤੀ ਅਤੇ ਬਾਹਰ 200 ਵਿਅਕਤੀਆ ਦਾ ਇਕੱਠ ਕੀਤਾ ਜਾ ਸਕਦਾ ਹੈ।

ਉਥੇ ਹੀ ਕੁਝ ਨਿੱਜੀ ਸੰਸਥਾਵਾਂ ਅਤੇ ਕਾਲਜ ਅਤੇ ਹੋਰ ਅਦਾਰੇ ਵਿੱਚ ਆਉਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਰੋਨਾ ਟੀਕਾਕਰਣ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕਰੋਨਾ ਦੀ ਇਕ ਖੁਰਾਕ ਲਈ ਹੋਣੀ ਜ਼ਰੂਰੀ ਹੈ। ਉਥੇ ਹੀ ਸਕੂਲਾਂ ਤੇ ਕਾਲਜਾਂ ਨੂੰ ਖੋਲ੍ਹਣ ਵਾਲੇ ਅਦਾਰਿਆਂ ਕੋਲ ਟਿਕਟ ਦੇਣ ਦੀ ਸ਼ਰਤ ਵੀ ਲਾਜ਼ਮੀ ਕੀਤੀ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਕਰੋਨਾ ਤਹਿਤ ਲਗਾਈਆਂ ਗਈਆਂ ਬਾਕੀ ਪਾਬੰਦੀਆਂ ਵੀ ਜ਼ਿਲ੍ਹੇ ਅੰਦਰ 20 ਜੁਲਾਈ ਤੱਕ ਲਾਗੂ ਰਹਿਣਗੀਆ। ਜ਼ਿਲ੍ਹੇ ਅੰਦਰ ਜਿਲਾ ਮਜਿਸਟ੍ਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਅਗਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ, ਤਾਂ ਜੋ ਜ਼ਿਲ੍ਹੇ ਅੰਦਰ ਲੋਕਾਂ ਦਾ ਕਰੋਨਾ ਤੋਂ ਬਚਾਅ ਰੱਖਿਆ ਜਾ ਸਕੇ।