ਸਾਵਧਾਨ – ਪੰਜਾਬ ਚ ਕੋਰੋਨਾ ਨੂੰ ਦੇਖਦੇ ਹੋਏ ਇਸ ਜਿਲ੍ਹੇ ਚ ਹੋ ਗਿਆ ਇਹ ਸਖਤ ਹੁਕਮ ਲਾਗੂ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਨੂੰ ਲੈ ਕੇ ਦੇਸ਼ ਅੰਦਰ ਜਿੱਥੇ ਬਾਕੀ ਸੂਬਿਆਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਕਰੋਨਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ। ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਜਿੱਥੇ 25 ਜਨਵਰੀ ਤੱਕ ਲਾਗੂ ਰੱਖਿਆ ਗਿਆ ਸੀ। ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਇਹ ਹਦਾਇਤ 1 ਫਰਵਰੀ ਤੱਕ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਲੈ ਕੇ ਪੁਖਤਾ ਇੰਤਜਾਮ ਕੀਤੇ ਜਾ ਸਕਣ ਅਤੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਹੁਣ ਪੰਜਾਬ ਵਿੱਚ ਕਰੋਨਾ ਨੂੰ ਦੇਖਦੇ ਹੋਏ ਇਸ ਜ਼ਿਲ੍ਹੇ ਵਿੱਚ ਇਹ ਸਖਤ ਹੁਕਮ ਲਾਗੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅੰਮ੍ਰਿਤਸਰ ਵਿਚ ਜਿਲਾ ਮਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕੁਝ ਹੁਕਮ ਜਾਰੀ ਕੀਤੇ ਗਏ ਹਨ। ਜਿਹਨਾਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹੇ ਅੰਦਰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 21 ਫਰਵਰੀ ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਉਨ੍ਹਾਂ ਵੱਲੋਂ ਸਾਰੇ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਈ ਮਾਸਕ ਲਗਾਉਣ ਲਾਜ਼ਮੀ ਕੀਤਾ ਗਿਆ ਹੈ।

ਉੱਥੇ ਹੀ ਦਫਤਰ ਵਿੱਚ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜਦੋਂ ਤੱਕ ਕੰਮ ਲਈ ਆਉਣ ਵਾਲੇ ਵਿਅਕਤੀ ਵੱਲੋਂ ਮਾਸਕ ਨਹੀਂ ਲਗਾਇਆ ਜਾਂਦਾ ਤਾਂ ਉਨ੍ਹਾਂ ਨੂੰ ਸੇਵਾਵਾਂ ਨਾ ਦਿੱਤੀਆਂ ਜਾਣ। ਉੱਥੇ ਹੀ ਵਿਅਕਤੀਆਂ ਨੂੰ ਸਮਾਜਕ ਦੂਰੀ ਬਣਾਏ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਵਿਅਕਤੀਆਂ ਵਿਚਕਾਰ ਛੇ ਫੁੱਟ ਦੀ ਦੂਰੀ ਹੋਣੀ ਚਾਹੀਦੀ ਹੈ।

ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਗਰਭਵਤੀ ਔਰਤਾਂ ਨੂੰ ਆਪਣੇ ਘਰ ਤੋਂ ਹੀ ਡਿਊਟੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉੱਥੇ ਹੀ ਜ਼ਿਲੇ ਅੰਦਰ ਦਾਖਲ ਹੋਣ ਵਾਲੇ ਲੋਕਾਂ ਦਾ ਟੀਕਾਕਰਣ ਅਤੇ ਕਰੋਨਾ ਦਾ ਟੈਸਟ 72 ਘੰਟੇ ਪਹਿਲਾਂ ਹੋਣਾ ਚਾਹੀਦਾ ਹੈ। ਜਿਸ ਦੀ ਰਿਪੋਰਟ ਨੈਗਟਿਵ ਹੋਣੀ ਚਾਹੀਦੀ ਹੈ। ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਅਗਰ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।