ਹੁਣੇ ਹੁਣੇ ਆਈ ਵੱਡੀ ਖਬਰ
ਭਾਰਤ ਦੇਸ਼ ਦੇ ਵਿਚ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਇਸ ਸਮੇਂ ਵਿਸ਼ਵ-ਵਿਆਪੀ ਬਣਦਾ ਹੋਇਆ ਨਜ਼ਰ ਆ ਰਿਹਾ ਹੈ। ਕਿਸਾਨਾਂ ਦੇ ਇਸ ਅੰਦੋਲਨ ਨੂੰ ਹੁਣ ਤੱਕ ਵਿਦੇਸ਼ਾਂ ਦੀਆਂ ਕਈ ਜਥੇਬੰਦੀਆਂ ਅਤੇ ਵਿਦਿਆਰਥੀਆਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਜਿਸ ਵਿਚ ਲੋਕ ਵੱਖ-ਵੱਖ ਪੋਸਟਰ ਲੈ ਕੇ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ। ਦੇਸ਼ ਅੰਦਰ ਵੀ ਵੱਖ ਵੱਖ ਰਾਜਾਂ ਦੇ ਕਿਸਾਨ ਇਕੱਠੇ ਹੋ ਕੇ ਦਿੱਲੀ ਵੱਲ ਕੂਚ ਕਰ ਰਹੇ ਹਨ।
ਕਿਸਾਨਾਂ ਦਾ ਸਾਥ ਦੇਣ ਲਈ ਹੁਣ ਤੱਕ ਦੇਸ਼ ਦੀਆਂ ਕਈ ਜਥੇਬੰਦੀਆਂ ਅੱਗੇ ਆਈਆਂ ਹਨ ਅਤੇ ਹੁਣ ਇਨ੍ਹਾਂ ਜਥੇਬੰਦੀਆਂ ਦੇ ਵਿਚ ਇਕ ਹੋਰ ਵਰਗ ਦਰਜ ਹੋ ਗਿਆ ਹੈ। ਹੁਣ ਪੰਜਾਬ ਦੇ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਉਹ ਆਪਣੀ ਯੂਨੀਅਨ ਦੇ ਵਰਕਰਾਂ ਨਾਲ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ। ਰੇਸ਼ਮ ਸਿੰਘ ਗਿੱਲ ਜੋ ਕਿ ਪੰਜਾਬ ਰੋਡਵੇਜ/ਪਨਬਸ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਨ ਨੇ ਆਖਿਆ ਕਿ ਉਹ ਕੱਲ ਯਾਨੀ 5 ਦਸੰਬਰ ਨੂੰ
ਕਿਸਾਨ ਵਿਰੋਧੀ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਅੰਦਰ ਰੋਡਵੇਜ਼/ਪਨਬੱਸ ਦੀਆਂ ਬੱਸਾਂ ਦਾ ਚੱਕਾ ਜਾਮ ਕਰਨਗੇ। ਇਸ ਤਹਿਤ ਉਹ ਆਪਣੀਆਂ ਸਾਰੀਆਂ ਬੱਸਾਂ ਡੀਪੂਆਂ ਅੱਗੇ ਖੜੀਆਂ ਕਰਕੇ ਰੋਸ ਮੁਜ਼ਾਹਰੇ ਕਰਨਗੇ। ਇਸ ਪ੍ਰਦਰਸ਼ਨ ਵਿਚ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਨ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ ਜਾਵੇਗਾ। ਉਧਰ ਦੂਜੇ ਪਾਸੇ ਜਥੇਬੰਦੀ ਦੇ ਸੂਬਾਈ ਆਗੂ ਅਤੇ ਲੁਧਿਆਣਾ ਜਿਲ੍ਹੇ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਆਖਿਆ ਕਿ
ਉਨ੍ਹਾਂ ਵੱਲੋਂ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਤੱਕ 1 ਘੰਟੇ ਵਾਸਤੇ ਬੱਸਾਂ ਦਾ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਜੰਮ ਕੇ ਵਿਰੋਧ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਿਸਾਨ ਅੱਜ 9ਵੇਂ ਦਿਨ ਵੀ ਦਿੱਲੀ ਦੀਆਂ ਸਰਹੱਦਾਂ ਉਪਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕੱਲ੍ਹ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਪਹਿਲਾਂ ਦੀ ਤਰ੍ਹਾਂ ਹੀ ਬੇਨਤੀਜਾ ਰਹੀ ਸੀ।
Previous Postਹੁਣੇ ਹੁਣੇ ਇੰਗਲੈਂਡ ਤੋਂ ਆਈ ਮਾੜੀ ਖਬਰ – ਇਥੇ ਵਾਪਰੇ ਕਹਿਰ ਚ ਕਈ ਮਰੇ ਅਤੇ ਕਈ ਹੋਏ ਜਖਮੀ
Next Postਸਾਵਧਾਨ – ਕੱਲ੍ਹ ਨੂੰ ਪੰਜਾਬ ਚ ਇਥੇ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਰਹੇਗੀ ਬੰਦ