ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੂਬੇ ਅੰਦਰ ਦਿਨੋਂ ਦਿਨ ਵਧ ਰਹੇ ਕਰੋਨਾ ਕੇਸ ਸਰਕਾਰ ਲਈ ਚਿੰ-ਤਾ ਦਾ ਵਿਸ਼ਾ ਬਣੇ ਹੋਏ ਹਨ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ। ਸੂਬੇ ਅੰਦਰ ਜਿੱਥੇ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਉੱਥੇ ਹੀ ਸੂਬੇ ਅੰਦਰ ਹੋਣ ਵਾਲੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਵੱਧ ਪ੍ਰਭਾਵਤ ਹੋਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।
ਪੰਜਾਬ ਵਿੱਚ ਚੱਲ ਰਹੇ ਰਾਤ ਦੇ ਕਰਫਿਊ ਦੇ ਦੌਰਾਨ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਰਾਤ ਦਾ ਕਾਫੀ ਲਗਾਇਆ ਗਿਆ ਹੈ। ਉੱਥੇ ਹੀ ਕੁੱਝ ਲੋਕਾਂ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ। ਲੋਕਾਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਜਲੰਧਰ ਦੇ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਰਾਤ ਦੇ ਕਰਫਿਊ ਦੌਰਾਨ ਉਲੰਘਣ ਕਰਨ ਵਾਲੇ ਲੋਕਾਂ ਖਿਲਾਫ ਸ਼ਿ-ਕੰ-ਜਾ ਕੱਸਣ ਦਾ ਆਦੇਸ਼ ਲਾਗੂ ਕੀਤਾ ਗਿਆ।
ਜਿਸ ਕਾਰਨ ਪੁਲਸ ਅਧਿਕਾਰੀਆਂ ਵੱਲੋਂ ਬਿਨਾ ਮਾਸਕ ਸੜਕ ਤੇ ਘੁੰਮਣ ਵਾਲੇ , ਬਿਨਾਂ ਵਜ੍ਹਾ ਅਮੀਰ ਘਰਾਣਿਆਂ ਦੇ ਲੜਕਿਆਂ ਦੇ ਸੜਕਾਂ ਤੇ ਘੁਮਣ ਦੌਰਾਨ ਉਨ੍ਹਾਂ ਦੀਆਂ ਗੱਡੀਆਂ ਦੇ ਚਲਾਨ ਕੱਟੇ ਗਏ। ਉਥੇ ਹੀ ਲੋਕਾਂ ਨੂੰ ਸ-ਖ-ਤੀ ਨਾਲ ਕਰੋਨਾ ਸਬੰਧੀ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਥੇ ਹੀ ਕੁਝ ਲਗਜ਼ਰੀ ਗੱਡੀਆਂ ਦੇ ਚਲਾਨ ਕੱਟੇ ਗਏ ਤੇ ਕਈ ਗੱਡੀਆਂ ਨੂੰ ਜ਼ਬਤ ਵੀ ਕੀਤਾ ਗਿਆ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿਚ ਬਿਨਾਂ ਮਾਸਕ ਦੇ ਘੁੰਮਣ ਵਾਲੇ 67568 ਲੋਕਾਂ ਦੇ ਚਲਾਨ ਕੱਟੇ ਗਏ ਹਨ, ਜਿਨ੍ਹਾਂ ਕੋਲੋਂ ਜੁਰਮਾਨੇ ਦੇ 3 ਕਰੋੜ 87 ਲੱਖ ਰੁਪਏ ਵਸੂਲ ਕੀਤੇ ਗਏ ਹਨ।
ਕਰੋਨਾ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ 1801 ਮਾਮਲੇ ਦਰਜ ਕੀਤੇ ਗਏ ਅਤੇ 2910 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤੇ ਆਪਣੇ ਘਰਾਂ ਚੋਂ ਬਾਹਰ ਨਾ ਨਿਕਲਣ ਵਾਸਤੇ ਵੀ ਕਿਹਾ ਗਿਆ ਹੈ। ਅਗਰ ਕੋਈ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾ-ਰ-ਵਾ-ਈ ਕੀਤੀ ਜਾਵੇਗੀ।
Previous Postਇਸ ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ 31 ਘੰਟੇ ਬਿਜਲੀ ਬੰਦ ਕਰਨ ਦੇ ਬਾਰੇ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ