ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਵਿਭਾਗਾਂ ਦੇ ਵਿੱਚ ਲਾਗੂ ਕੀਤੀਆਂ ਗਈਆਂ ਨਵੀਆਂ ਨੀਤੀਆਂ ਦੇ ਨਾਲ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੇ ਹਨ ਉਥੇ ਲੋਕਾਂ ਨੂੰ ਇਨ੍ਹਾਂ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਅੱਜ ਕੱਲ ਔਨਲਾਈਨ ਹੀ ਹਰ ਇੱਕ ਚੀਜ਼ ਦੀ ਅਦਾਇਗੀ ਕੀਤੀ ਜਾ ਸਕਦੀ ਹੈ। ਉਥੇ ਹੀ ਇਹ ਕੀਮਤ ਅਦਾ ਕਰਨੀ ਕਈ ਵਾਰ ਬਹੁਤ ਸਾਰੇ ਲੋਕਾਂ ਨੂੰ ਭਾਰੀ ਵੀ ਪੈ ਜਾਂਦੀ ਹੈ। ਹੁਣ ਪੰਜਾਬ ਵਿੱਚ ਬਿਜਲੀ ਦੇ ਬਿੱਲਾਂ ਦੇ ਨਾਮ ਤੇ ਇਹ ਵੱਡੀ ਠੱਗੀ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਹੁਣ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਬਹੁਤ ਸਾਰੇ ਲੋਕਾਂ ਦੇ ਬੈਂਕ ਖਾਤਿਆਂ ਦੇ ਵਿੱਚ ਕੁਝ ਠੱਗਾਂ ਵੱਲੋਂ ਬਿਜਲੀ ਵਿਭਾਗ ਦੇ ਮੁਲਾਜ਼ਮ ਬਣ ਕੇ ਠੱਗੀ ਮਾਰੀ ਗਈ ਹੈ। ਤੇ ਕੁਝ ਲੋਕਾਂ ਵੱਲੋਂ ਲੋਕਾਂ ਦੇ ਫੋਨ ਉਪਰ ਬਿਜਲੀ ਦਾ ਕੁਨੈਕਸ਼ਨ ਕੱਟਣ ਦਾ ਡਰ ਦਿਖਾਇਆ ਜਾਂਦਾ ਹੈ ਅਤੇ ਆਖਿਆ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਬਿਜਲੀ ਦਾ ਬਕਾਇਆ ਨਹੀਂ ਦਿੱਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਬਣਦੀ ਹੋਈ ਰਕਮ ਬੈਂਕ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੀ ਜਾਵੇ।
ਪਰ ਇਹਨਾਂ ਠੱਗਾਂ ਵੱਲੋਂ ਉਨ੍ਹਾਂ ਖਪਤਕਾਰਾਂ ਤੋਂ ਬੈਂਕ ਖਾਤੇ ਸਮੇਤ ਹੋਰ ਵੀ ਨਿੱਜੀ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ।। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ ਅਤੇ ਬਿਜਲੀ ਬਿੱਲ ਦੇ ਭੁਗਤਾਨ ਨੂੰ ਲੈ ਕੇ ਉਨ੍ਹਾਂ ਦੇ ਖਾਤੇ ਵਿੱਚੋਂ ਵੱਡੀ ਰਕਮ ਕੱਢ ਲਈ ਜਾਂਦੀ ਹੈ ਅਤੇ ਇਸ ਧੋਖਾਧੜੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਨਾਲ ਹੋਏ ਧੋਖਾਧੜੀ ਦੇ ਮਾਮਲੇ ਵੀ ਦਰਜ ਕਰਾਏ ਗਏ ਹਨ ਜਿਸ ਤੋਂ ਬਾਅਦ ਸਾਹਿਬ ਵੱਲੋਂ ਫੋਨ ਨੰਬਰ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਵੀ ਅਜਿਹੇ ਲੋਕਾਂ ਤੋਂ ਆਪਣੇ ਆਪ ਨੂੰ ਬਚਾਉਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਜਿੱਥੇ ਫੋਨ ਨੰਬਰ ਦੇ ਰਾਹੀ sms ਭੇਜ ਕੇ ਉਨ੍ਹਾਂ ਨੂੰ ਆਪਣਾ ਬਿਲ ਅਪਡੇਟ ਕਰਵਾਉਣ ਲਈ ਕਿਹਾ ਜਾਂਦਾ ਹੈ ਅਤੇ ਜਾਣਕਾਰੀ ਹਾਸਲ ਕਰ ਲਈ ਜਾਂਦੀ ਹੈ।
Previous Postਪੰਜਾਬ ਚ ਇਥੇ 6 ਸਾਲਾਂ ਮਾਸੂਮ ਬੱਚਾ ਬੋਰਵੈਲ ਚ ਡਿੱਗਾ , ਬਚਾਅ ਕਾਰਜ ਜਾਰੀ- ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ, ਵਾਹਨ ਦੇ ਉੱਡੇ ਪਰਖਚੇ- ਤਾਜਾ ਵੱਡੀ ਖਬਰ