ਸਾਵਧਾਨ : ਪੰਜਾਬ ਚ ਮੌਸਮ ਵਿਭਾਗ ਨੇ ਜਾਰੀ ਕਰਤਾ ਰੈਡ ਅਲਰਟ

ਆਈ ਤਾਜਾ ਵੱਡੀ ਖਬਰ 

ਸਾਲ ਦੀ ਸ਼ੁਰੂਆਤ ਨੂੰ ਲੈ ਕੇ ਜਿੱਥੇ ਲੋਕਾਂ ਵੱਲੋਂ ਜਸ਼ਨ ਮਨਾਏ ਗਏ ਉਥੇ ਹੀ ਠੰਡ ਦੇ ਚਲਦਿਆਂ ਹੋਇਆਂ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸਰਦੀ ਦੇ ਮੌਸਮ ਵਿੱਚ ਜਿੱਥੇ ਵਾਹਨ ਚਾਲਕਾਂ ਨੂੰ ਆਉਣ ਜਾਣ ਵਿੱਚ ਭਾਰੀ ਮੁਸ਼ਕਲ ਪੇਸ਼ ਆ ਰਹੀ ਹੈ ਉਥੇ ਹੀ ਪੈਣ ਵਾਲੇ ਧੁੰਦ ਦੇ ਕਾਰਨ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਸੜਕੀ ਆਵਾਜਾਈ ਵੱਲੋਂ ਵੀ ਲੋਕਾਂ ਨੂੰ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ । ਮੌਸਮ ਵਿਭਾਗ ਨੂੰ ਵੀ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦੇ ਦਿਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲ਼ੇ ਦਿਨਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਉਥੇ ਹੀ ਠੰਡ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿੱਥੇ ਆਉਣ ਵਾਲੇ ਦਿਨਾਂ ਦੇ ਵਿੱਚ ਠੰਡ ਦਾ ਕਹਿਰ ਜਾਰੀ ਰਹੇਗਾ ਅਤੇ ਕੋਰੇ ਦੇ ਪ੍ਰਕੋਪ ਤੋਂ ਵੀ ਲੋਕਾਂ ਨੂੰ ਮੁਸ਼ਕਲ ਹੋਵੇਗੀ। ਉਥੇ ਹੀ ਵਿਜ਼ੀਬਿਲਟੀ ਵਿਚ ਵੀ ਕਮੀ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਮੌਸਮ ਨੂੰ ਦੇਖਦੇ ਹੀ ਰੈਡ ਅਲਰਟ ਵੀਰਵਾਰ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿਤਾ ਗਿਆ ਹੈ।

ਵੱਧ ਤੋਂ ਵੱਧ ਤਾਪਮਾਨ ਚੰਡੀਗੜ੍ਹ ਵਿਚ 11.9 ਡਿਗਰੀ ਸੈਲਸੀਅਸ ਬੁੱਧਵਾਰ ਨੂੰ ਦਰਜ ਕੀਤਾ ਗਿਆ ਹੈ। ਉਥੇ ਹੀ ਗੁਰਦਾਸਪੁਰ ਸਭ ਤੋਂ ਠੰਡਾ ਰਿਹਾ ਹੈ ਜਿੱਥੇ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸਭ ਤੋ ਘੱਟ ਤਾਪਮਾਨ ਸ਼ਿਮਲੇ ਦਾ ਦਰਜ ਕੀਤਾ ਗਿਆ ਹੈ ਜਿੱਥੇ ਤਾਪਮਾਨ 2.2 ਡਿਗਰੀ ਸੈਲਸੀਅਸ ਰਿਹਾ ਹੈ।

ਉਥੇ ਹੀ ਆਉਣ ਵਾਲੇ ਦਿਨਾਂ ਦੇ ਵਿੱਚ ਧੁੰਦ ਛਾਈ ਰਹੇਗੀ ਅਤੇ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।ਜਿਸ ਕਰਕੇ ਠੰਢੀਆਂ ਹਵਾਵਾਂ ਚੱਲਣ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਵੀ ਹੈ। ਮੀਂਹ ਪੈਣ ਬਾਰੇ ਕੋਈ ਵੀ ਜਾਣਕਾਰੀ ਨਹੀਂ ਜਾਰੀ ਕੀਤੀ ਗਈ। ਉਥੇ ਹੀ ਮੌਸਮ ਵਿਭਾਗ ਦੇ ਡਾਇਰੈਕਟਰ ਚੰਡੀਗੜ੍ਹ ਤੋਂ ਡਾਕਟਰ ਮਨਮੋਹਨ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੇ ਕੁਝ ਦਿਨ ਹੋਰ ਠੰਡ ਦਾ ਪਰਕੋਪ ਇਸ ਤਰ੍ਹਾਂ ਜਾਰੀ ਰਹੇਗਾ।