ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਚੌਕਸੀ ਵਰਤਣ ਦੇ ਸਖਤ ਆਦੇਸ਼ ਲਾਗੂ ਕੀਤੇ ਹਨ। ਕਿਉਂਕਿ ਜਿੱਥੇ ਲੋਕ ਪਹਿਲਾਂ ਹੀ ਕਰੋਨਾ ਦੇ ਦੌਰ ਵਿੱਚੋਂ ਬੜੀ ਮੁਸ਼ਕਲ ਨਾਲ ਉੱਭਰ ਰਹੇ ਹਨ। ਉਥੇ ਹੀ ਲੋਕ ਪਹਿਲਾਂ ਆਰਥਿਕ ਮੰਦੀ ਦੇ ਦੌਰ ਵਿਚ ਹੋਣ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਗਏ ਸਨ। ਕਿਉਂ ਕਿ ਸਰਕਾਰ ਵੱਲੋਂ ਕ੍ਰੋਨਾ ਦੇ ਸਮੇਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਸ ਨਾਲ ਲੋਕਾਂ ਦਾ ਕਰੋਨਾ ਤੋਂ ਬਚਾਅ ਹੋ ਸਕੇ। ਪਰ ਅੱਜ ਫਿਰ ਤੋਂ ਵਾਪਰ ਰਹੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੂਰੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।
ਉੱਥੇ ਹੀ ਸਰਕਾਰ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਕਈ ਤਰ੍ਹਾਂ ਦੇ ਅਧਿਕਾਰ ਦਿੱਤੇ ਹੋਏ ਹਨ। ਜੋ ਲੋਕਾਂ ਦੀ ਸੁਰੱਖਿਆ ਵਾਸਤੇ ਉਨ੍ਹਾਂ ਦਾ ਇਸਤੇਮਾਲ ਕਰ ਸਕਦੇ ਹਨ। ਹੁਣ ਪੰਜਾਬ ਵਿੱਚ ਵਿਆਹਾਂ ਸ਼ਾਦੀਆਂ ਵਾਲਿਆਂ ਲਈ ਏਥੇ ਹੋ ਗਿਆ ਇਹ ਵੱਡਾ ਐਲਾਨ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹੁਣ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਪੁਲਸ ਸ੍ਰੀ ਜਗਮੋਹਨ ਸਿੰਘ ਵਲੋ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਕੁਝ ਪਾਬੰਦੀਆਂ ਲਾਗੂ ਕਰਨ ਦਾ ਹੁਕਮ ਦੇ ਦਿੱਤਾ ਗਿਆ ਹੈ।
ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਹੁਣ ਜਲੰਧਰ ਜਿਲੇ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਹੋਟਲਾਂ, ਮੈਰਿਜ ਪੈਲਸਾਂ, ਅੰਦਰ ਹੋਣ ਵਾਲੇ ਵਿਆਹ ਸਮਾਗਮਾਂ, ਲੋਕਾਂ ਵੱਲੋਂ ਕੀਤੇ ਜਾਣ ਵਾਲੇ ਹੋਰ ਸਮਾਜਿਕ ਅਤੇ ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਆਉਣ ਵਾਲੇ ਲੋਕਾਂ ਦੇ ਹਥਿਆਰ ਲਿਆਉਣਾ ਉੱਪਰ ਸਖ਼ਤ ਪਾਬੰਦੀ ਲਾ ਦਿੱਤੀ ਗਈ ਹੈ।
ਉੱਥੇ ਹੀ ਜ਼ਿਲੇ ਅੰਦਰ ਸਾਰੇ ਮੈਰਿਜ ਪੈਲਸਾਂ, ਰਿਜ਼ੌਰਟ ਅਤੇ ਰੈਸਟੋਰੈਂਟ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਵੀ ਲਾਜ਼ਮੀ ਕੀਤੇ ਗਏ ਹਨ। ਕਿਉਂਕਿ ਅਗਰ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਉਸ ਲਈ ਉਹਨਾਂ ਦੇ ਮਾਲਕ ਜ਼ਿੰਮੇਵਾਰ ਹੋਣਗੇ। ਅਜਿਹੀ ਜਗ੍ਹਾ ਤੇ ਹਥਿਆਰਾਂ ਨੂੰ ਲੈ ਕੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਇਹ ਹੁਕਮ ਲਾਗੂ ਕੀਤੇ ਗਏ ਹਨ।
Previous Postਹੁਣ ਕਾਂਗਰਸ ਚ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਬਾਰੇ ਆ ਗਈ ਇਹ ਵੱਡੀ ਖਬਰ
Next Postਕੈਨੇਡਾ ਦੀ ਸਿਟੀਜ਼ਨਸ਼ਿਪ ਬਾਰੇ ਹੋ ਗਿਆ ਹੁਣ ਇਹ ਨਵਾਂ ਐਲਾਨ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ