ਸਾਵਧਾਨ ਪੰਜਾਬ ਚ ਵਿਆਹ ਕਰਨ ਵਾਲਿਆਂ ਲਈ ਜਾਰੀ ਹੋਇਆ ਇਹ ਫੁਰਮਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਪਹਿਲਾਂ ਨਾਲੋਂ ਵੀ ਭਿਆਨਕ ਹੁੰਦੀ ਜਾ ਰਹੀ ਹੈ। ਬਹੁਤ ਸਾਰੇ ਸੂਬਿਆਂ ਵਿਚ ਕਰੋਨਾ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪੰਜਾਬ ਦੇ ਵਿੱਚ ਵੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ। ਸਰਕਾਰ ਵੱਲੋਂ ਜਿਥੇ ਕਈ ਅਦਾਰਿਆਂ ਉਪਰ ਪਾਬੰਦੀ ਲਗਾਈ ਗਈ ਹੈ ਉਥੇ ਹੀ ਬੱਸਾਂ, ਕਾਰਾਂ ਅਤੇ ਆਟੋ ਵਿਚ ਵੀ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਘਟ ਕੀਤੀ ਗਈ ਹੈ।

ਇਸ ਤੋਂ ਇਲਾਵਾ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹੋਣ ਵਾਲੇ ਇਕੱਠਾ ਉਪਰ ਵੀ ਪਾਬੰਦੀ ਲਗਾਈ ਗਈ ਹੈ। ਅੰਤਿਮ ਸੰਸਕਾਰ ਅਤੇ ਵਿਆਹ ਦੇ ਸਮਾਗਮਾਂ ਵਿੱਚ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਪੰਜਾਬ ਵਿੱਚ ਵਿਆਹ ਕਰਨ ਵਾਲਿਆਂ ਲਈ ਇਕ ਨਵਾਂ ਫ਼ਰਮਾਨ ਜਾਰੀ ਹੋਇਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿਥੇ ਪੰਜਾਬ ਵਿੱਚ ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮਾਂ ਵਿੱਚ 20 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਇਜਾਜ਼ਤ ਦਿੱਤੀ ਗਈ ਹੈ।

ਉਥੇ ਹੀ ਮੰਗਲਵਾਰ ਸ਼ਾਮ ਰਾਤ ਦਾ ਕਰਫਿਊ 6 ਵਜੇ ਲਾਗੂ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕੁਝ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਅਜੇ 30 ਅਪ੍ਰੈਲ ਤੱਕ ਰਾਤ ਨੂੰ ਹੋਣ ਵਾਲੇ ਵਿਆਹ ਵੀ 9 ਵਜੇ ਹੀ ਖਤਮ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਅੰਦਰ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ 1 ਮਈ ਤੋਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਕਰਫਿਊ ਦੌਰਾਨ ਕੰਮ ਕਰਨ ਵਾਲੇ ਲੋਕਾਂ ਲਈ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾ ਰਹੇ ਹਨ ਜੋ ਕਰਫਿਊ ਪਾਸ ਦਾ ਕੰਮ ਕਰਨਗੇ। ਮੀਡੀਆ ਮੁਲਾਜ਼ਮਾਂ ਨੂੰ ਕਰਫਿਊ ਤੋਂ ਛੋਟ ਦੇਣ ਲਈ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਦਿਹਾਤੀ ਨੂੰ ਪੱਤਰ ਲਿਖੇ ਹਨ। ਜ਼ਿਲ੍ਹਾ ਜਲੰਧਰ ਵਿੱਚ ਮੀਡੀਆ ਹਾਊਸ ਤੇ ਮੀਡੀਆ ਕਰਮਚਾਰੀਆਂ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ।