ਸਾਵਧਾਨ ਪੰਜਾਬ ਚ ਸਫ਼ਰ ਕਰਨ ਵਾਲੇ – ਇਹਨਾਂ ਵਲੋਂ ਕੱਲ੍ਹ ਤੋਂ 4 ਘੰਟਿਆਂ ਲਈ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲ ਰਹੇ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਸਰਕਾਰ ਦੇ ਖਿਲਾਫ਼ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿ-ਲਾ-ਫ਼ ਪ੍ਰਦਰਸ਼ਨ ਕਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲੇ ਕੱਲ ਵਾਸਤੇ ਸਾਵਧਾਨ ਰਹਿਣ ਕਿਉਂਕਿ ਚਾਰ ਘੰਟੇ ਲਈ ਇੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਲਗਾਤਾਰ ਜਾਰੀ ਹੈ। ਹੁਣ ਪੰਜਾਬ ਰੋਡਵੇਜ ਪਨ ਬਸ ਕੰਡਕਟਰ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਹੈ ਇਸ ਲਈ ਹੁਣ ਸਾਰੇ ਡਿਪੂਆਂ ਵਿੱਚ ਗੇਟ ਰੈਲੀਆਂ ਦਾ ਐਲਾਨ ਕੀਤਾ ਗਿਆ ਸੀ।

ਜਿਸ ਦੇ ਤਹਿਤ 3 ਅਤੇ 4 ਅਗਾਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮ ਸ਼ਾਮਲ ਹੋ ਕੇ 4 -4 ਘੰਟੇ ਬੱਸ ਸਟੈਂਡ ਬੰਦ ਕਰਕੇ ਪ੍ਰਦਰਸ਼ਨ ਕਰਨਗੇ ਅਤੇ 4 ਅਗਸਤ ਨੂੰ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੇ। ਜੂਨੀਅਰ ਦਾ ਕਹਿਣਾ ਹੈ ਕਿ ਇੱਥੇ ਤਾਂ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਪੰਜਾਬ ਵਿਚ ਸਰਕਾਰ ਦੇ ਖ਼ਿਲਾਫ਼ ਤਿੱਖੇ ਸੰਘਰਸ਼ ਕੀਤੇ ਜਾਣਗੇ। ਪਿਛਲੇ ਦਿਨੀਂ ਕੀਤੀ ਹੜਤਾਲ ਵਿੱਚ ਪਟਿਆਲਾ ਪ੍ਰਸ਼ਾਸਨ ਵੱਲੋਂ ਪੰਜਾਬ ਭਵਨ ਵਿਖੇ ਟ੍ਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਮੰਤਰੀ ਵੱਲੋਂ ਜੂਨੀਅਰ ਨੂੰ 10 ਦਿਨ ਦਾ ਪ੍ਰਪੋਜਲ ਬਣਾ ਕੇ ਦੇਣ ਵਾਸਤੇ ਕਿਹਾ ਗਿਆ ਸੀ। ਉਸ ਤੋਂ ਬਾਅਦ ਸੱਤ ਦਿਨ ਵਿੱਚ ਕੈਬਨਿਟ ਮੀਟਿੰਗ ਕਰਕੇ ਕੋਈ ਨਾ ਕੋਈ ਹੱਲ ਕਰਨ ਲਈ ਜੂਨੀਅਰ ਨੇ 14 ਦਿਨ ਦਿਤੇ ਸੀ। ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਨਤੀਜਾ ਸਾਹਮਣੇ ਨਹੀਂ ਆਇਆ ਹੈ।

ਸਰਕਾਰ ਵੱਲੋਂ ਜਿਥੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਹੈ ਉਥੇ ਹੀ ਰੇਤ ਮਾਫੀਆ, ਕੇਬਲ ਮਾਫੀਆ ਨਸ਼ਾ ਮਾਫ਼ੀਆ ਖਤਮ ਨਹੀਂ ਕੀਤਾ ਜਾ ਰਿਹਾ। ਇਸ ਤਰ੍ਹਾਂ ਹੀ ਕੱਚੇ ਮੁਲਾਜਮਾਂ ਨੂੰ ਪੱਕੇ ਵੀ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਮੰਤਰੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਾਰੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਹੈ।