ਸਾਵਧਾਨ ਪੰਜਾਬ ਦੇ ਇਸ ਜਿਲ੍ਹੇ ਚ 2 ਦਿਨ ਪੈ ਸਕਦਾ ਭਾਰੀ ਮੀਂਹ – ਹੁਣੇ ਹੁਣੇ ਆਇਆ ਤਾਜਾ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਇਹਨੀ ਦਿਨੀਂ ਬਰਸਾਤ ਦਾ ਮੌਸਮ ਚੱਲ ਰਿਹਾ ਹੈ ਅਤੇ ਹੋਣ ਵਾਲੀ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਇਨ੍ਹੀਂ ਦਿਨੀਂ ਹੋਣ ਵਾਲੀ ਬਰਸਾਤ ਜਿੱਥੇ ਬਹੁਤ ਸਾਰੀਆਂ ਫਸਲਾਂ ਲਈ ਲਾਭਦਾਇਕ ਹੈ ਉਥੇ ਹੀ ਵਧੇਰੇ ਹੋਣ ਵਾਲੀ ਬਰਸਾਤ ਦੇ ਕਾਰਨ ਕਈ ਹਾਦਸੇ ਵੀ ਵਧ ਜਾਂਦੇ ਹਨ। ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਹੋਣ ਵਾਲੀ ਬਰਸਾਤ ਅਤੇ ਅਸਮਾਨੀ ਬਿਜਲੀ ਨਾਲ ਵਾਪਰਨ ਵਾਲੀਆ ਘਟਨਾਵਾਂ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁ-ਕ-ਸਾ-ਨ ਵੀ ਹੋਇਆ ਹੈ। ਉਥੇ ਹੀ ਹਿਮਾਚਲ ਵਿਚ ਬੱਦਲ ਫਟਣ ਅਤੇ ਬਰਸਾਤ ਹੋਣ ਕਾਰਨ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ।

ਜਿਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਵੀ ਨਦੀਆ ਅਤੇ ਦਰਿਆਵਾਂ ਦੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਲਈ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਤਾਜ਼ਾ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਆਉਣ ਵਾਲੇ ਮੌਸਮ ਬਾਰੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਬੁੱਧਵਾਰ ਅਤੇ ਵੀਰਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਜਦ ਕਿ ਜੁਲਾਈ ਵਿੱਚ ਵੀ ਆਮ ਨਾਲੋਂ ਵਧੇਰੇ ਬਰਸਾਤ ਕੋਈ ਹੈ। ਇਸ ਵਾਰ ਅਗਸਤ ਅਤੇ ਸਤੰਬਰ ਵਿੱਚ ਆਮ ਨਾਲੋਂ ਜ਼ਿਆਦਾ ਬਰਸਾਤ ਹੋ ਸਕਦੀ ਹੈ। ਉਥੇ ਹੀ ਮੌਸਮ ਵਿਭਾਗ ਦੇ ਵਿਗਿਆਨੀ ਡਾਕਟਰ ਕੇ ਕੇ ਗਿੱਲ ਨੇ ਦੱਸਿਆ ਕਿ ਅਗਸਤ ਵਿਚ ਹੁਣ ਤੱਕ 56 ਮਿਲੀਮੀਟਰ ਬਰਸਾਤ ਹੋ ਚੁੱਕੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਵਾ ਵਿੱਚ ਨਮੀ ਦੀ ਮਾਤਰਾ ਸਵੇਰੇ 88% ਅਤੇ ਸ਼ਾਮ ਨੂੰ 92% ਸੀ। ਜਦ ਕਿ ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 30.2 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉਥੇ ਹੀ ਮੌਸਮ ਵਿਭਾਗ ਅਨੁਸਾਰ ਜ਼ਿਲ੍ਹੇ ਵਿੱਚ 55 ਮਿਲੀਮੀਟਰ ਮੀਂਹ ਵੀ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਵੀ ਲੁਧਿਆਣੇ ਵਿੱਚ ਮਾਨਸੂਨ ਨੇ ਭਾਰੀ ਬਾਰਸ਼ ਕੀਤੀ ਅਤੇ ਸਵੇਰੇ 10 ਵਜੇ ਤੋਂ ਸ਼ੁਰੂ ਹੋਈ ਇਹ ਬਰਸਾਤ ਦੇਰ ਸ਼ਾਮ ਤਕ ਰੁੱਕ-ਰੁੱਕ ਕੇ ਜਾਰੀ ਰਹੀ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਮੀਂਹ ਪੈਣ ਕਾਰਨ ਸ਼ਹਿਰ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ।